ETV Bharat / state

ਅਧਿਆਪਕਾਂ ਦਾ ਸਾਥ ਦੇਣ ਲਈ ਪਹੁੰਚੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ

author img

By

Published : Oct 25, 2021, 3:53 PM IST

ਅਧਿਆਪਕਾਂ ਦਾ ਸਾਥ ਦੇਣ ਲਈ ਪਹੁੰਚੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ
ਅਧਿਆਪਕਾਂ ਦਾ ਸਾਥ ਦੇਣ ਲਈ ਪਹੁੰਚੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ

ਅਧਿਆਪਕਾਂ ਦੇ ਧਰਨੇ ਵਿੱਚ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ (Gurnam Singh Charuni) ਸਮਰਥਨ ਲਈ ਪਹੁੰਚੇ। ਗੁਰਨਾਮ ਸਿੰਘ ਚੜੂਨੀ (Gurnam Singh Charuni) ਨੇ ਕਿਹਾ ਕਿ ਰਾਜਨੀਤਿਕ ਪਾਰਟੀਆਂ ਦਾ ਇੱਕ ਬਹੁਤ ਵੱਡਾ ਗਿਰੋਹ ਹੈ ਜੋ ਲੋਕਾਂ ਨਾਲ ਖੇਡ ਰਿਹਾ ਹੈ।

ਮੋਹਾਲੀ: ਪੀਟੀਆਈ 646 ਅਧਿਆਪਕ ਯੂਨੀਅਨ (PTI 646 Teachers Union) ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ, ਉਥੇ ਹੀ ਅਧਿਆਪਕਾਂ ਦੇ ਧਰਨੇ ਵਿੱਚ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ (Gurnam Singh Charuni) ਸਮਰਥਨ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਅਧਿਆਪਕਾਂ ਨਾਲ ਮਿਲ ਕੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਸਾਹਮਣੇ ਸੜਕ ‘ਤੇ ਜਾਮ ਵੀ ਲਾਇਆ ਤੇ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।

ਇਹ ਵੀ ਪੜੋ: ਪੰਜਾਬ ਸਰਕਾਰ ਦੀ ਬਿੱਲ ਮੁਆਫ਼ੀ ਯੋਜਨਾ ਨੂੰ ਲੱਗ ਸਕਦਾ ਗ੍ਰਹਿਣ

ਇਸ ਮੌਕੇ ਗੁਰਨਾਮ ਸਿੰਘ ਚੜੂਨੀ (Gurnam Singh Charuni) ਨੇ ਕਿਹਾ ਕਿ ਰਾਜਨੀਤਿਕ ਪਾਰਟੀਆਂ ਦਾ ਇੱਕ ਬਹੁਤ ਵੱਡਾ ਗਿਰੋਹ ਹੈ ਜੋ ਲੋਕਾਂ ਨਾਲ ਖੇਡ ਰਿਹਾ ਹੈ। ਉਹਨਾਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਅਧਿਆਪਕਾਂ ਦਾ ਪੂਰਾ ਸਾਥ ਦਿੱਤਾ ਜਾਵੇਗਾ ਤਾਂ ਇਹਨਾਂ ਦੀਆਂ ਜਾਇਜ਼ ਮੰਗਾਂ ਮੰਨਵਾਈਆਂ ਜਾ ਸਕਣ।

ਅਧਿਆਪਕਾਂ ਦਾ ਸਾਥ ਦੇਣ ਲਈ ਪਹੁੰਚੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ

ਉਥੇ ਹੀ ਇਸ ਦੌਰਾਨ ਪੀਟੀਆਈ 646 ਅਧਿਆਪਕ ਯੂਨੀਅਨ (PTI 646 Teachers Union) ਦੇ ਆਗੂ ਗੁਰਲਾਭ ਸਿੰਘ ਨੇ ਦੱਸਿਆ ਕਿ ਉਹ ਆਪਣੀ ਮੈਰਿਟ ਲਿਸਟ ਜਾਰੀ ਲਈ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ, ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰ ਰਹੀ ਹੈ, ਜਿਸ ਕਰਕੇ ਉਹ ਪਾਣੀ ਦੀ ਟੈਂਕੀ ਉਤੇ ਚੜ੍ਹੇ ਹੋਏ ਹਨ। ਉਹਨਾਂ ਨੇ ਕਿਹਾ ਕਿ ਜਦੋਂ ਤਕ ਉਹਨਾਂ ਦੀਆਂ ਮੰਗਾਂ ਨਹੀਂ ਮੰਨੀਆ ਜਾਦੀਆਂ ਉਨ੍ਹਾਂ ਦਾ ਇਹ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ।

ਇਹ ਵੀ ਪੜੋ: ਬੀਐਸਐਫ ਦੇ ਅਧਿਕਾਰ ਖੇਤਰ ਨੂੰ ਲੈ ਕੇ ਹੋਈ ਆਲ ਪਾਰਟੀ ਮੀਟਿੰਗ, ਕਈ ਸਿਆਸੀ ਆਗੂ ਹੋਏ ਸ਼ਾਮਲ

ਦੱਸ ਦਈਏ ਕਿ ਅਧਿਆਪਕਾਂ ਦੇ ਧਰਨੇ ਵਿੱਚ ਕੋਈ ਆਣਸੁਖਾਵੀ ਘਟਨਾ ਨਾ ਵਾਪਰੇ ਇਸ ਲਈ ਇੱਥੇ ਮੌਕੇ ‘ਤੇ ਡੀਐੱਸਪੀ ਸਿਟੀ ਦੇ ਨਾਲ-ਨਾਲ ਭਾਰੀ ਪੁਲਿਸ ਫੋਰਸ ਵੀ ਤਾਇਨਾਤ ਕੀਤੀ ਹੋਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.