ETV Bharat / state

ਖੇਤੀ ਆਰਡੀਨੈਂਸ ਦੇ ਖ਼ਿਲਾਫ਼ ਸੜਕਾਂ 'ਤੇ ਉੱਤਰੇ ਕਿਸਾਨਾਂ ਨੇ ਜਾਮ ਕੀਤਾ ਖਰੜ-ਕੁਰਾਲੀ ਹਾਈਵੇ

author img

By

Published : Sep 15, 2020, 4:56 PM IST

Farmers took to the streets against the Agriculture Ordinance and blocked the Kharar-Kurali Highway
ਖੇਤੀ ਆਰਡੀਨੈਂਸ ਦੇ ਖ਼ਿਲਾਫ਼ ਸੜਕਾਂ 'ਤੇ ਉੱਤਰੇ ਕਿਸਾਨਾਂ ਨੇ ਜਾਮ ਕੀਤਾ ਖਰੜ ਕੁਰਾਲੀ ਹਾਈਵੇ

ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਮੰਗਲਵਾਰ ਨੂੰ ਕਿਸਾਨ ਸੜਕਾਂ 'ਤੇ ਇਨ੍ਹਾਂ ਆਰਡੀਨੈਂਸਾਂ ਦਾ ਵਿਰੋਧ ਕਰ ਰਹੇ ਹਨ। ਇਸੇ ਤਹਿਤ ਕਿਸਾਨਾਂ ਵੱਲੋਂ ਖਰੜ ਵਿੱਚ ਵੀ ਖਰੜ ਕੁਰਾਲੀ ਮਾਰਗ ਨੂੰ ਜਾਮ ਕਰਕੇ ਪ੍ਰਦਰਸ਼ਨ ਕੀਤਾ ਗਿਆ।

ਮਾਨਸਾ: ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਆਰਡੀਨੈਂਸਾਂ ਅਤੇ ਹੁਣ ਸੰਸਦ ਵਿੱਚ ਪੇਸ਼ ਕੀਤੇ ਗਏ ਬਿੱਲਾਂ ਦਾ ਵਿਰੋਧ ਦੇ ਵਿੱਚ ਦੇਸ਼ ਭਰ ਦੇ ਕਿਸਾਨ ਅੰਦੋਲਨ ਕਰ ਰਹੇ ਹਨ। ਖਰੜ ਵਿੱਚ ਵੀ ਕਿਸਾਨ ਜਥੇਬੰਦੀਆਂ, ਖਰੜ ਕੁਰਾਲੀ ਮਾਰਗ ਨੂੰ ਜਾਮ ਕਰਕੇ ਕੇਂਦਰ ਸਰਕਾਰ ਵਿਰੁੱਧ ਪ੍ਰਦਸ਼ਨ ਕੀਤਾ। ਇਸ ਮੌਕੇ ਕਿਸਾਨਾਂ ਨੇ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ।

ਖੇਤੀ ਆਰਡੀਨੈਂਸ ਦੇ ਖ਼ਿਲਾਫ਼ ਸੜਕਾਂ 'ਤੇ ਉੱਤਰੇ ਕਿਸਾਨਾਂ ਨੇ ਜਾਮ ਕੀਤਾ ਖਰੜ ਕੁਰਾਲੀ ਹਾਈਵੇ

ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਤੁਰੰਤ ਇਨ੍ਹਾਂ ਖੇਤੀ ਆਰਡੀਨੈਂਸਾਂ ਨੂੰ ਰੱਦ ਕੀਤਾ ਜਾਵੇ। ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਹੀ ਇਨ੍ਹਾਂ ਖੇਤੀ ਆਰਡੀਨੈਂਸਾਂ ਨੂੰ ਰੱਦ ਨਾ ਕੀਤਾ ਤਾਂ ਕਿਸਾਨ ਸਰਕਾਰ ਨਾਲ ਸਿੱਧੀ ਲੜਾਈ ਲੜਣਗੇ।

ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਅੱਜ ਬਹੁਤ ਸਾਰੀਆਂ ਜਥੇਬੰਦੀਆਂ ਵੱਲੋਂ ਖੇਤੀ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਦੇ ਲਈ ਦੇਸ਼ ਭਰ ਦੇ ਵਿੱਚ ਅੰਦੋਲਨ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਕਿਹਾ ਕਿ ਜੋ ਬਿੱਲ ਸੰਸਦ ਦੇ ਵਿੱਚ ਲਿਆਂਦਾ ਗਿਆ ਹੈ ਉਸ ਨੂੰ ਤੁਰੰਤ ਰੱਦ ਕੀਤਾ ਜਾਵੇ।

ਕਿਸਾਨਾਂ ਨੇ ਕਿਹਾ ਕਿ ਸਰਕਾਰ ਆਪਣੇ ਫਰਜ਼ ਤੋਂ ਭੱਜ ਰਹੀ ਹੈ ਅਤੇ ਕਿਸਾਨਾਂ ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਪੂੰਜੀਪਤੀਆਂ ਦੇ ਹੱਥੋਂ ਲੁਟਵਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਕਿਸਾਨਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਇਨ੍ਹਾਂ ਆਰਡੀਨੈਂਸਾਂ ਨੂੰ ਵਾਪਸ ਨਾ ਲਿਆ ਤਾਂ ਉਹ ਇਸ ਤੋਂ ਵੱਡਾ ਸੰਘਰਸ਼ ਕਰਨਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.