Komi insaf morcha dispute: ਅੰਮ੍ਰਿਤਪਾਲ 'ਤੇ ਦਿੱਤੇ ਬਿਆਨ ਨੂੰ ਲੈ ਕੇ ਦੋਫ਼ਾੜ ਹੋਇਆ ਕੌਮੀ ਇਨਸਾਫ਼ ਮੋਰਚਾ, ਜਾਣੋ ਕਿਵੇਂ

author img

By

Published : Mar 14, 2023, 2:06 PM IST

Statement of Balwinder Singh on Amritpal Singh

ਕੌਮੀ ਇਨਸਾਫ ਮੋਰਚੇ ਦੇ ਆਗੂ ਬਲਵਿੰਦਰ ਸਿੰਘ ਵਲੋਂ ਅੰਮ੍ਰਿਤਪਾਲ ਸਿੰਘ ਉੱਤੇ ਦਿੱਤੇ ਬਿਆਨ ਤੋਂ ਬਾਅਦ ਇਨਸਾਫ ਮੋਰਚੇ ਨੇ ਇਸਦਾ ਖੰਡਨ ਕਰਦਿਆਂ ਨਿੰਦਾ ਕੀਤੀ ਹੈ।

Statement of Balwinder Singh : ਅੰਮ੍ਰਿਤਪਾਲ 'ਤੇ ਬਲਵਿੰਦਰ ਸਿੰਘ ਦੇ ਬਿਆਨ ਦਾ ਕੌਮੀ ਇਨਸਾਫ ਮੋਰਚਾ ਨੇ ਦਿੱਤਾ ਜਵਾਬ, ਪੜ੍ਹੋ ਕੀ ਕਿਹਾ

ਮੋਹਾਲੀ: ਕੌਮੀ ਇਨਸਾਫ਼ ਮੋਰਚੇ ਦੇ ਆਗੂ ਬਲਵਿੰਦਰ ਸਿੰਘ ਵੱਲੋਂ ਅੰਮ੍ਰਿਤਪਾਲ ਉੱਤੇ ਦਿੱਤੇ ਬਿਆਨ ਨੂੰ ਲੈ ਕੇ ਸਿਆਸਤ ਭਖ ਗਈ ਹੈ। ਦਰਾਅਸਰ ਕੌਮੀ ਇਨਸਾਫ ਮੋਰਚਾ ਦੇ ਆਗੂ ਬਲਵਿੰਦਰ ਸਿੰਘ ਨੇ ਕਿਹਾ ਹੈ ਕਿ ਉਹ ਆਪਣੇ ਬਿਆਨ ਉਤੇ ਕਾਈਮ ਹਨ ਅਤੇ ਮੁਆਫ਼ੀ ਨਹੀਂ ਮੰਗਣਗੇ। ਉਹਨਾਂ ਨੇ ਇਹ ਵੀ ਕਿਹਾ ਕਿ ਜੋ ਵੀ ਤਾਲਮੇਲ ਕਮੇਟੀ ਫੈਸਲਾ ਕਰੇਗੀ ਉਹ ਉਹਨਾਂ ਨੂੰ ਮਨਜੂਰ ਹੈ। ਦੂਜੇ ਪਾਸੇ ਕੌਮੀ ਇਨਸਾਫ ਮੋਰਚਾ ਨੇ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਹੈ ਕਿ ਉਨ੍ਹਾਂ ਦੇ ਬਿਆਨ ਨਾਲ ਮੋਰਚੇ ਦਾ ਕੋਈ ਲੈਣ ਦੇਣ ਨਹੀਂ ਹੈ।

ਕੌਮੀ ਇਨਸਾਫ ਮੋਰਚੇ ਨਾਲ ਕੋਈ ਲੈਣ ਦੇਣ ਨਹੀਂ : ਮੋਹਾਲੀ ਵਿੱਚ ਇਸ ਸਬੰਧੀ ਸੰਬੋਧਨ ਕਰਦਿਆਂ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਬਲਵਿੰਦਰ ਸਿੰਘ ਵੱਲੋਂ ਨਿਜੀ ਬਿਆਨ ਦਾ ਕੌਮੀ ਇਨਸਾਫ਼ ਮੋਰਚੇ ਨਾਲ ਕੋਈ ਸਬੰਧ ਨਹੀਂ ਹੈ। ਉਹਨਾਂ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਸਾਡਾ ਮੋਰਚੇ ਵਿੱਚ ਸਾਥ ਦੇ ਰਹੇ ਹਨ ਤੇ ਅਸੀਂ ਉਹਨਾਂ ਨਾਲ ਇਥੇ ਵਿਚਾਰ ਵੀ ਕਰਦੇ ਹਾਂ। ਉਹਨਾਂ ਨੇ ਕਿਹਾ ਕਿ ਅਸੀਂ ਤਾਲਮੇਲ ਕਮੇਟੀ ਦੀ ਮੀਟਿੰਗ ਸੱਦੀ ਹੈ, ਜੋ ਇਸ ਬਿਆਨ ਉੱਤੇ ਫੈਸਲਾ ਕਰੇਗੀ। ਇਸ ਤੋਂ ਇਲਾਵਾ ਉਹਨਾਂ ਨੇ ਕਿਹਾ ਕਿ ਜੇਕਰ ਉਹ ਮੁਆਫ਼ੀ ਨਾ ਮੰਗਣਗੇ ਤਾਂ ਤਾਲਮੇਲ ਕਮੇਟੀ ਇਸ ਉੱਤੇ ਫੈਸਲਾ ਕਰੇਗੀ। ਆਗੂ ਨੇ ਕਿਹਾ ਕਿ ਇਸ ਬਿਆਨ ਨਾਲ ਅੰਮ੍ਰਿਤਪਾਲ ਸਿੰਘ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਜਿਸ ਉੱਤੇ ਉਹ ਮੁਆਫ਼ੀ ਮੰਗਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਨੌਜਵਾਨਾਂ ਵਲੋਂ ਜੋ ਕਾਰਵਾਈ ਦੀ ਗੱਲ ਕਹੀ ਜਾ ਰਹੀ ਹੈ, ਉਸਦੀ ਵੀ ਕਦਰ ਕਰਦੇ ਹਾਂ ਪਰ ਅੰਤਿਮ ਫੈਸਲਾ ਇਨਸਾਫ ਮੋਰਚਾ ਨੇ ਲੈਣਾ ਹੈ।

ਇਹ ਵੀ ਪੜ੍ਹੋ : Kotakpura Firing Case: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਦੀ ਅਗਾਊ ਜ਼ਮਾਨਤ 'ਤੇ ਫੈਸਲਾ ਰਾਖਵਾਂ

ਇਹ ਦਿੱਤਾ ਸੀ ਬਿਆਨ: ਯਾਦ ਰਹੇ ਕਿ ਕੌਮੀ ਇਨਸਾਫ਼ ਮੋਰਚੇ ਦੇ ਆਗੂ ਬਲਵਿੰਦਰ ਸਿੰਘ ਨੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਬਾਰੇ ਵੱਡਾ ਬਿਆਨ ਦਿੱਤਾ ਸੀ। ਬਲਵਿੰਦਰ ਸਿੰਘ ਨੇ ਕਿਹਾ ਸੀ ਸਿ ਅੰਮ੍ਰਿਤਪਾਲ ਸਿੰਘ ਵਲੋਂ ਅਜਨਾਲਾ ਥਾਣੇ ਨੂੰ ਘੇਰਾ ਪਾ ਕੇ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਲਿਜਾਈ ਗਈ ਹੈ ਅਤੇ ਇਸ ਨਾਲ ਬੇਅਦਬੀ ਕੀਤੀ ਗਈ ਹੈ। ਉਨ੍ਹਾਂ ਕਿਹਾ ਸੀ ਕਿ ਗੁਰੂ ਸਾਹਿਬ ਨੂੰ ਨਿੱਜੀ ਲੜਾਈ ਵਿੱਚ ਵਰਤਿਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਸੀ ਕਿ ਅਜਨਾਲਾ ਦੀ ਲੜਾਈ ਦੀ ਸਿੱਖਾਂ ਦੀਆਂ ਇਤਿਹਾਸਕ ਲੜਾਈਆਂ ਨਾਲ ਮੇਲ ਨਹੀਂ ਖਾ ਸਕਦੀ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਮੰਨ ਲੈਣਾ ਚਾਹੀਦਾ ਹੈ ਕਿ ਉਨ੍ਹਾਂ ਤੋਂ ਗਲਤੀ ਹੋਈ ਹੈ। ਹਾਲਾਂਕਿ ਉਨ੍ਹਾਂ ਦੇ ਬਿਆਨ ਨਾਲ ਸਿਆਸਤ ਤੇਜ ਹੋ ਗਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.