ETV Bharat / state

ਖਰੜ 'ਚ ਬਦਮਾਸ਼ਾਂ ਦਾ ਐਨਕਾਊਂਟਰ, ਮੁਲਜ਼ਮਾਂ ਨੇ ਕੀਤੀ ਕਰਾਸ ਫਾਇਰਿੰਗ, ਪੁਲਿਸ ਨੇ ਜ਼ਖ਼ਮੀ ਹਾਲਤ ਵਿੱਚ ਕੀਤਾ ਗ੍ਰਿਫ਼ਤਾਰ

author img

By ETV Bharat Punjabi Team

Published : Dec 16, 2023, 1:13 PM IST

Updated : Dec 16, 2023, 2:09 PM IST

Mohali CIA Police Encounter Update
Mohali CIA Police Encounter Update

Mohali CIA Encounter Update: ਮੁਹਾਲੀ ਵਿੱਚ ਪੁਲਿਸ ਨੇ ਇੱਕ ਬਦਮਾਸ਼ਾਂ ਦਾ ਐਨਕਾਊਂਟਰ ਕੀਤਾ ਹੈ। ਦਰਾਅਸਰ ਪੁਲਿਸ ਨੇ ਲਾਂਡਰਾਂ ਰੋਡ 'ਤੇ ਮੁਲਜ਼ਮਾਂ ਨੂੰ ਘੇਰ ਲਿਆ ਤੇ ਦੋਵਾਂ ਪਾਸੇ ਤੋਂ ਫਾਇਰਿੰਗ ਸ਼ੁਰੂ ਹੋ ਗਈ। ਫਾਇਰਿੰਗ ਦੌਰਾਨ ਮੁਲਜ਼ਮਾਂ ਦੇ ਗੋਲੀਆਂ ਵੱਜੀਆਂ ਤੇ ਪੁਲਿਸ ਨੇ ਉਹਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਪ੍ਰਿੰਸ ਕਾਰ ਚੋਰੀ ਅਤੇ ਫਿਰੌਤੀ ਦੇ ਮਾਮਲੇ ਵਿੱਚ ਲੋੜੀਂਦਾ ਸੀ ਜੋ ਕਿ ਰਾਜਪੁਰਾ ਦਾ ਰਹਿਣ ਵਾਲਾ ਹੈ ਤੇ ਪੁਲਿਸ ਕਈ ਦਿਨਾਂ ਤੋਂ ਉਸਦੀ ਭਾਲ ਕਰ ਰਹੀ ਸੀ।

ਚੰਡੀਗੜ੍ਹ: ਮੁਹਾਲੀ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਨੂੰ ਅੰਜ਼ਾਮ ਦਿੱਤਾ ਹੈ। ਦਰਾਅਸਰ ਲਾਂਡਰਾਂ ਰੋਡ 'ਤੇ ਮੁਹਾਲੀ ਸੀਆਈਏ ਟੀਮ ਨੇ 2 ਬਦਮਾਸ਼ਾਂ ਨੂੰ ਘੇਰ ਲਿਆ ਤੇ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਸ਼ੁਰੂ ਹੋ ਗਈ। ਇਸ ਗੋਲੀਬਾਰੀ ਤੋਂ ਬਾਅਦ ਬਦਮਾਸ਼ ਪ੍ਰਿੰਸ ਨੂੰ ਦੋ ਗੋਲੀਆਂ ਲੱਗੀਆਂ ਤੇ ਉਹ ਜ਼ਖ਼ਮੀ ਹੋ ਗਿਆ, ਉਥੇ ਹੀ ਦੂਜਾ ਮੁਲਜ਼ਮ ਵੀ ਗੰਭੀਰ ਜ਼ਖ਼ਮੀ ਹੈ। ਪੁਲਿਸ ਨੇ ਪ੍ਰਿੰਸ ਅਤੇ ਉਸ ਦੇ ਕਰਮਜੀਤ ਨੂੰ ਜ਼ਖਮੀ ਹਾਲਤ 'ਚ ਗ੍ਰਿਫਤਾਰ ਕਰ ਲਿਆ ਹੈ। ਬਦਮਾਸ਼ ਪ੍ਰਿੰਸ ਰਾਜਪੁਰੇ ਦਾ ਰਹਿਣ ਵਾਲਾ ਹੈ, ਜਦਕਿ ਦੂਜਾ ਮੁਲਜ਼ਮ ਕਰਮਜੀਤ ਹਰਿਆਣਾ ਦੇ ਕੁਰੂਕਸ਼ੇਤਰ ਦਾ ਰਹਿਣ ਵਾਲਾ ਹੈ।

  • In a major breakthrough, @sasnagarpolice arrests 2 notorious criminals involved in heinous crimes in exchange of fire between criminals and #CIA team.

    Both are seriously injured and taken to the nearest hospital (1/2) pic.twitter.com/7MSSfwj6ZU

    — DGP Punjab Police (@DGPPunjabPolice) December 16, 2023 " class="align-text-top noRightClick twitterSection" data=" ">

ਇੱਕ ਵੱਡੀ ਸਫਲਤਾ ਵਿੱਚ ਮੋਹਾਲੀ ਪੁਲਿਸ ਅਤੇ CIA ਟੀਮ ਨੇ ਬਦਮਾਸ਼ਾਂ ਨਾਲ ਹੋਈ ਗੋਲੀਬਾਰੀ ਦੌਰਾਨ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ 2 ਬਦਨਾਮ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵੇਂ ਗੰਭੀਰ ਜ਼ਖਮੀ ਹਨ ਅਤੇ ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਹੈ। ਇਨ੍ਹਾਂ ਖ਼ਿਲਾਫ਼ ਅੱਧੀ ਦਰਜਨ ਤੋਂ ਵੱਧ ਕੇਸ ਦਰਜ ਹਨ।- ਗੌਰਵ ਯਾਦਵ, ਡੀਜੀਪੀ ਪੰਜਾਬ

  • More than half a dozen cases are registered against them. @PunjabPoliceInd is fully committed to destroying the organised criminal network as per directions of CM @BhagwantMann (2/2)

    — DGP Punjab Police (@DGPPunjabPolice) December 16, 2023 " class="align-text-top noRightClick twitterSection" data=" ">

ਨਾਕਾ ਤੋੜਕੇ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ ਮੁਲਜ਼ਮ: ਦੱਸਿਆ ਜਾ ਰਿਹਾ ਹੈ ਕਿ ਪ੍ਰਿੰਸ ਨਾਕਾ ਤੋੜ ਕੇ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਪੁਲਿਸ ਨੇ ਉਸ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਬਦਮਾਸ਼ਾਂ ਨੇ ਜਦੋਂ ਪੁਲਿਸ ਪਿੱਛਾ ਕਰਦੇ ਦੇਖਿਆ ਤਾਂ ਉਹਨਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਦੌਰਾਨ ਗੋਲੀ ਲੱਗਣ ਕਾਰਨ ਪੁਲਿਸ ਦੀ ਕਾਰ ਦਾ ਅਗਲਾ ਸ਼ੀਸ਼ਾ ਟੁੱਟ ਗਿਆ। ਜਿਸ ਤੋਂ ਬਾਅਦ ਪੁਲਿਸ ਨੇ ਵੀ ਫਾਇਰਿੰਗ ਸ਼ੁਰੂ ਕਰ ਦਿੱਤੀ, ਪੁਲਿਸ ਵੱਲੋਂ ਕੀਤੀ ਫਾਇਰਿੰਗ ਦੌਰਾਨ ਪ੍ਰਿੰਸ ਅਤੇ ਉਸ ਦੇ ਸਾਥੀ ਜਖ਼ਮੀ ਹੋ ਗਏ। ਜਿਸ ਤੋਂ ਬਾਅਦ ਪੁਲਿਸ ਨੇ ਉਹਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਤੇ ਹਸਪਤਾਲ ਵਿੱਚ ਭਰਤੀ ਕਰਵਾਇਆ ਹੈ।

ਚੋਰੀ ਅਤੇ ਫਿਰੌਤੀ ਦੇ ਮਾਮਲਿਆਂ ਵਿੱਚ ਲੋੜੀਂਦਾ ਸੀ ਮੁਲਜ਼ਮ ਪ੍ਰਿੰਸ: ਮੁਕਾਬਲੇ ਵਿੱਚ ਪ੍ਰਿੰਸ ਦੇ ਪੱਟ ਅਤੇ ਗੋਡੇ ਵਿੱਚ ਗੋਲੀ ਲੱਗੀ ਹੈ। ਪੁਲਿਸ ਨੇ ਦੱਸਿਆ ਕਿ ਪ੍ਰਿੰਸ ਕਾਰ ਚੋਰੀ ਅਤੇ ਫਿਰੌਤੀ ਦੇ ਮਾਮਲਿਆਂ ਵਿੱਚ ਲੋੜੀਂਦਾ ਸੀ ਤੇ ਪੁਲਿਸ ਕਈ ਦਿਨਾਂ ਤੋਂ ਉਸ ਦੀ ਭਾਲ ਕਰ ਰਹੀ ਸੀ। ਮੁਹਾਲੀ ਦੇ ਡੀਐਸਪੀ ਗੁਰਸ਼ਰਨ ਸਿੰਘ ਸੰਧੂ ਨੇ ਦੱਸਿਆ ਕਿ ਮੁਲਜ਼ਮ ਪ੍ਰਿੰਸ 7 ਤੋਂ 8 ਕੇਸਾਂ ਵਿੱਚ ਲੋੜੀਂਦਾ ਸੀ।

Last Updated :Dec 16, 2023, 2:09 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.