ETV Bharat / state

ਪੰਚਾਇਤ ਮੰਤਰੀ ਦੀ ਵੱਡੀ ਰੇਡ, 29 ਏਕੜ ਸਰਕਾਰੀ ਜ਼ਮੀਨ ਤੋਂ ਛੁਡਵਾਇਆ ਕਬਜ਼ਾ

author img

By

Published : Apr 28, 2022, 8:18 PM IST

ਸੂਬੇ ਵਿੱਚ ਨਵੀਂ ਬਣੀ ਭਗਵੰਤ ਮਾਨ ਸਰਕਾਰ ਐਕਸ਼ਨ ਮੋਡ ਵਿੱਚ ਵਿਖਾਈ ਦੇ ਰਹੀ ਹੈ। ਜਿੱਥੇ ਲਗਾਤਾਰ ਇੱਕ ਤੋਂ ਇੱਕ ਵੱਡੇ ਫੈਸਲੇ ਲਏ ਜਾ ਰਹੇ ਹਨ ਉੱਥੇ ਹੀ ਸਰਕਾਰ ਦੇ ਮੰਤਰੀ ਅਤੇ ਵਿਧਾਇਕ ਵੀ ਐਕਸ਼ਨ ਵਿੱਚ ਨਜ਼ਰ ਆ ਰਹੇ ਹਨ। ਪੰਜਾਬ ਦੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਪੰਚਾਇਤੀ ਜ਼ਮੀਨਾਂ ਉੱਪਰ ਨਾਜਾਇਜ਼ ਕਬਜ਼ਿਆਂ ਨੂੰ ਲੈਕੇ ਵੱਡੀ ਕਾਰਵਾਈ ਕੀਤੀ ਗਈ ਹੈ।

ਪੰਚਾਇਤ ਮੰਤਰੀ ਨੇ ਮੁਹਾਲੀ ’ਚ 29 ਸਰਕਾਰੀ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ
ਪੰਚਾਇਤ ਮੰਤਰੀ ਨੇ ਮੁਹਾਲੀ ’ਚ 29 ਸਰਕਾਰੀ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ

ਚੰਡੀਗੜ੍ਹ/ਮੁਹਾਲੀ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਵੱਲੋਂ ਸੂਬੇ ਭਰ ਵਿਚ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਮੁਹਾਲੀ ਜ਼ਿਲ੍ਹੇ ਤੋਂ ਸ਼ੁਰੂਆਤ ਕਰ ਦਿੱਤੀ ਗਈ ਹੈ। ਸ਼ਿਵਾਲਿਕ ਪਹਾੜੀਆਂ ਦੀ ਜੜ੍ਹਾਂ ਵਿਚ ਨਿਊ ਚੰਡੀਗੜ੍ਹ ਦੇ ਬਿਲਕੁਲ ਨੇੜੇ ਬਲਾਕ ਮਾਜਰੀ ਦੇ ਪਿੰਡ ਅਭੀਪੁਰ ਦੀ ਕਰੋੜਾਂ ਰੁਪਏ ਦੀ ਬਹੁ-ਕੀਮਤੀ 29 ਏਕੜ ਪੰਚਾਇਤੀ ਜ਼ਮੀਨ ਦਾ ਕਬਜ਼ਾ ਪਿੰਡ ਦੀ ਪੰਚਾਇਤ ਵਲੋਂ (Releases Illegal Occupancy Of 29 Acres Of Government Land) ਲੈ ਲਿਆ ਗਿਆ ਹੈ।

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ, ਮਾਲ ਵਿਭਾਗ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿਚ ਪੂਰੀ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕਰਦੇ ਹੋਏ ਕਬਜ਼ਾ ਲੈਣ ਦੀ ਇਹ ਕਾਰਵਾਈ ਪੂਰੀ ਕੀਤੀ ਗਈ। ਇਸ ਮੌਕੇ ਕੁਲਦੀਪ ਧਾਲੀਵਾਲ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਬਿਕਰਮ ਸਿੰਘ ਨਾਮੀ ਵਿਅਕਤੀ ਵਲੋਂ 2007 ਤੋਂ ਇਸ ਜ਼ਮੀਨ ਉਪਰ ਨਜ਼ਾਇਜ਼ ਕਬਜ਼ਾ ਕੀਤਾ ਹੋਇਆ ਸੀ। ਉਨ੍ਹਾਂ ਦੱਸਿਆ ਕਿ ਕੁਲੈਕਟਰ ਐਸ.ਏ.ਐਸ ਨਗਰ ਵਲੋਂ ਇਸ ਜ਼ਮੀਨ ਤੋਂ ਨਜ਼ਾਇਜ ਕਬਜ਼ਾ ਹਟਾਉਣ ਲਈ 2014 ਵਿੱਚ ਹੁਕਮ ਜਾਰੀ ਕੀਤੇ ਗਏ ਸਨ ਪਰ ਕੁਝ ਕਾਨੂੰਨੀ ਅੜਚਨਾ ਦੇ ਚਲਦਿਆਂ ਵਿਭਾਗ ਦੇ ਅਧਿਕਾਰੀ ਅਤੇ ਪੰਚਾਇਤ ਇਹ ਕਬਜ਼ਾ ਛੁਡਵਾ ਨਹੀਂ ਸਕੇ ਸਨ।

ਪੰਚਾਇਤ ਮੰਤਰੀ ਨੇ ਮੁਹਾਲੀ ’ਚ 29 ਸਰਕਾਰੀ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ

ਪੰਚਾਇਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਣਦਿਆਂ ਪਹਿਲੇ ਮਹੀਨੇ ਹੀ ਇਹ ਵੱਡੀ ਕਰਾਵਾਈ ਕਰਦਿਆਂ ਐਸ.ਏ.ਐਸ ਨਗਰ ਜ਼ਿਲ੍ਹੇ ਦੀ ਇਹ ਬੇਸ਼ਕੀਮਤੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਛੁਡਵਾ ਲਿਆ ਗਿਆ ਹੈ। ਇਸ ਦੇ ਨਾਲ ਹੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੁਡਵਾਉਣ ਦੀ ਮੁਹਿੰਮ ਦੀ ਸ਼ੁਰੂਆਤ ਹੋ ਗਈ ਹੈ ਅਤੇ 31 ਮਈ ਤੱਕ 5000 ਹਜ਼ਾਰ ਏਕੜ ਜ਼ਮੀਨ ਤੋਂ ਨਜਾਇਜ਼ ਕਬਜ਼ੇ ਹਟਾਏ ਜਾਣਗੇ। ਇਸ ਉਪਰੰਤ ਹਰ ਮਹੀਨੇ ਟੀਚਾ ਮਿੱਥ ਕੇ ਨਜਾਇਜ਼ ਕਬਜ਼ੇ ਹਟਾਉਣ ਦੀ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।

ਇਸ ਦੇ ਨਾਲ ਹੀ ਉਨ੍ਹਾਂ ਜਸਟਿਸ ਕੁਲਦੀਪ ਸਿੰਘ ਵਲੋਂ ਨਜਾਇਜ਼ ਕਬਜਿਆਂ ਵਾਲੀ ਰਿਪੋਰਟ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਕਿਹਾ ਕਿ ਜਲਦ ਹੀ ਇਸ ਰਿਪੋਰਟ ਨੂੰ ਘੋਖ ਕੇ ਬਣਦੀ ਕਾਰਵਾਈ ਨੇਪਰੇ ਚਾੜੀ ਜਾਵੇਗੀ। ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਇਸ ਦੇ ਨਾਲ ਹੀ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀਆਂ ਸਾਰੀਆਂ ਪੰਚਾਇਤੀ ਜਮੀਨਾਂ ਤੋਂ ਨਜ਼ਾਇਜ਼ ਕਬਜ਼ੇ ਹਟਾਉਣ ਲਈ ਵਚਨਬੱਧ ਹੈ ਅਤੇ ਬਿਨਾਂ ਕਿਸੇ ਭੇਦਭਾਵ ਦੇ ਇਹ ਕਬਜ਼ੇ ਹਟਾਏ ਜਾਣਗੇ ਅਤੇ ਪੰਚਾਇਤਾਂ ਦੀਆਂ ਜ਼ਮੀਨਾਂ ਪੰਚਾਇਤਾਂ ਨੂੰ ਸੌਂਪੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਭਾਵੇਂ ਕੋਈ ਰਸੂਖਦਾਰ ਹੋਵੇ ਜਾ ਸਧਾਰਨ ਵਿਆਕਤੀ ਕਿਸੇ ਕੋਲ ਵੀ ਨਜਾਇਜ਼ ਕਬਜ਼ੇ ਨਹੀਂ ਰਹਿਣ ਦਿੱਤੇ ਜਾਣਗੇ।

ਇਹ ਵੀ ਪੜ੍ਹੋ: ਬਿਜਲੀ ਦੇ ਲੱਗ ਰਹੇ ਕੱਟਾਂ ’ਤੇ ਵੇਖੋ ਕੀ ਬੋਲੇ ਮੰਤਰੀ ਹਰਭਜਨ ਸਿੰਘ ETO ?

ETV Bharat Logo

Copyright © 2024 Ushodaya Enterprises Pvt. Ltd., All Rights Reserved.