ETV Bharat / state

ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ ਲਈ ਤਿਆਰੀਆਂ ਅੰਤਮ ਪੜਾਅ 'ਤੇ

author img

By

Published : Dec 4, 2019, 7:53 AM IST

ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ 2019
ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ 2019

ਮੋਹਾਲੀ ਵਿਖੇ ਹੋਣ ਜਾ ਰਹੇ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ ਲਈ ਸਾਰੀਆਂ ਤਿਆਰੀਆਂ ਅੰਤਮ ਪੜਾਅ 'ਤੇ ਜਾਰੀ ਹਨ। ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਵੱਲੋਂ ਇਸ ਦਾ ਜਾਇਜ਼ਾ ਲਿਆ ਗਿਆ। ਇਸ ਸਮਾਗਮ ਦੌਰਾਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਦੇ ਲਈ ਇੱਕ ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ।

ਮੋਹਾਲੀ: ਇੰਟਰਨੈਸ਼ਨਲ ਸਕੂਲ ਆਫ ਬਿਜ਼ਨਸ (ਆਈ.ਐੱਸ.ਬੀ.) ਸੈਕਟਰ-81 'ਚ ਹੋਣ ਜਾ ਰਹੀ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ-2019 ਦੀਆਂ ਤਿਆਰੀਆਂ ਅੰਤਮ ਪੜਾਅ 'ਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਐੱਸਡੀਐਮ ਮੁਹਾਲੀ ਜਗਦੀਪ ਸਹਿਗਲ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀਆਂ ਮੁਕੰਮਲ ਕਰਵਾਉਣ ਲਈ ਨੋਡਲ ਅਫ਼ਸਰ ਵਜੋਂ ਤਾਇਨਾਤ ਕੀਤਾ ਹੈ। ਉਨਾਂ ਦੱਸਿਆ ਕਿ ਤਿਆਰੀਆਂ ਨੂੰ ਅੰਤਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਇਸ ਦੌਰਾਨ ਪਾਰਕਿੰਗ ਅਤੇ ਹੋਰਨਾਂ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੀ.ਸੀ.ਐਸ. ਪੱਧਰ ਦੇ 82 ਅਫ਼ਸਰਾਂ ਨੂੰ ਤਾਲਮੇਲ ਡਿਊਟੀ ਉੱਤੇ ਲਾਇਆ ਗਿਆ ਹੈ। ਸੰਮੇਲਨ ਵਿੱਚ ਦੇਸ਼ਾਂ ਅਤੇ ਵਿਦੇਸ਼ਾਂ ਤੋਂ ਨਾਮੀ ਉਦਯੋਗਪਤੀ ਪੁੱਜ ਰਹੇ ਹਨ, ਜਿਹੜੇ ਸੰਮੇਲਨ ਦੌਰਾਨ ਹੋਣ ਵਾਲੇ ਵੱਖ-ਵੱਖ ਸੈਸ਼ਨਾਂ ਦੌਰਾਨ ਆਪਣੇ ਤਜਰਬੇ ਅਤੇ ਵਿਚਾਰ ਸਾਂਝੇ ਕਰਨਗੇ।

ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ 2019
ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ 2019

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਆਨਲਾਈਨ ਰਜਿਸਟਰੇਸ਼ਨ ਕਰਨ ਦੀ ਸਹੂਲਤ ਵੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸੰਮੇਲਨ ਲਈ ਪ੍ਰੋਗਰੈਸਿਵ ਪੰਜਾਬ ਦੇ ਡਿਜੀਟਲ ਐਪ ਤੋਂ ਵੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਇਸ ਐਪ ਉਤੇ ਸੰਮੇਲਨ ਦੇ ਵੱਖ-ਵੱਖ ਸੈਸ਼ਨਾਂ ਸਬੰਧੀ ਸਾਰੀ ਜਾਣਕਾਰੀ ਉਪਲੱਬਧ ਹੈ। ਉਨ੍ਹਾਂ ਦੱਸਿਆ ਕਿ ਸੰਮੇਲਨ ਲਈ ਸ਼ਹਿਰ ਨੂੰ ਸੋਹਣੀ ਦਿੱਖ ਦਿੱਤੀ ਜਾ ਰਹੀ ਹੈ। ਇਸ ਲਈ ਜਿੱਥੇ ਸੜਕਾਂ ਦਾ ਸੁੰਦਰੀਕਰਨ ਕੀਤਾ ਗਿਆ ਹੈ, ਉਥੇ ਸੰਮੇਲਨ ਵਾਲੀ ਥਾਂ ਨੂੰ ਵੀ ਸੁੰਦਰ ਬਣਾਇਆ ਜਾ ਰਿਹਾ ਹੈ।

ਇਸ ਦੌਰਾਨ ਐੱਸਡੀਐਮ ਮੁਹਾਲੀ ਜਗਦੀਪ ਸਹਿਗਲ ਅਤੇ ਡੀਐੱਸਪੀ ਮਨਜੀਤ ਸਿੰਘ ਨੇ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਲੋੜੀਂਦੀਆਂ ਹਦਾਇਤਾਂ ਦਿੱਤੀਆਂ।

ਹੋਰ ਪੜ੍ਹੋ: ਕੈਪਟਨ ਨੇ ਰਾਤ ਸਮੇਂ ਔਰਤਾਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਲਈ ਮੁਫ਼ਤ ਪੁਲਿਸ ਸਹਾਇਤਾ ਦਾ ਕੀਤਾ ਐਲਾਨ

ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

ਐੱਸਪੀ ਸਿਟੀ-1 ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਸੰਮੇਲਨ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਦੌਰਾਨ ਇਥੇ ਪੰਜ ਐੱਸਪੀ ਰੈਂਕ ਦੇ ਅਫ਼ਸਰਾਂ ਅਤੇ 20 ਡੀਐੱਸਪੀ ਅਫ਼ਸਰਾਂ ਨੂੰ ਸੁਰੱਖਿਆ ਦਾ ਜਿੰਮਾ ਸੌਂਪਿਆ ਗਿਆ ਹੈ। ਇਨ੍ਹਾਂ ਅਧਿਕਾਰੀਆਂ ਦੀ ਅਗਵਾਈ 'ਚ 40 ਇੰਸਪੈਕਟਰ ਅਤੇ 200 ਸਬ-ਇੰਸਪੈਕਟਰਾਂ ਸਣੇ ਤਕਰੀਬਨ ਇੱਕ ਹਜ਼ਾਰ ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ।

Intro:ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ ਲਈ ਤਿਆਰੀਆਂ ਨੂੰ ਅੰਤਮ ਛੋਹਾਂ
ਸਿਵਲ ਤੇ ਪੁਲੀਸ ਪ੍ਰਸ਼ਾਸਨ ਨੇ ਲਿਆ ਜਾਇਜ਼ਾ; ਸੁਰੱਖਿਆ ਲਈ ਇਕ ਹਜ਼ਾਰ ਪੁਲੀਸ ਮੁਲਾਜ਼ਮ ਤਾਇਨਾਤBody:ਇੱਥੇ ਇੰਟਰਨੈਸ਼ਨਲ ਸਕੂਲ ਆਫ ਬਿਜ਼ਨਸ (ਆਈ.ਐਸ.ਬੀ.) ਸੈਕਟਰ-81 ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ-2019 ਦੀਆਂ ਤਿਆਰੀਆਂ ਨੂੰ ਅੰਤਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਐਸ.ਡੀ.ਐਮ. ਮੁਹਾਲੀ ਸ੍ਰੀ ਜਗਦੀਪ ਸਹਿਗਲ ਨੂੰ ਜ਼ਿਲਾ ਪ੍ਰਸ਼ਾਸਨ ਨੇ ਤਿਆਰੀਆਂ ਮੁਕੰਮਲ ਕਰਵਾਉਣ ਲਈ ਨੋਡਲ ਅਫ਼ਸਰ ਵਜੋਂ ਤਾਇਨਾਤ ਕੀਤਾ ਹੈ। ਉਨਾਂ ਦੱਸਿਆ ਕਿ ਤਿਆਰੀਆਂ ਨੂੰ ਅੰਤਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਪਾਰਕਿੰਗ ਤੇ ਹੋਰ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਪੀ.ਸੀ.ਐਸ. ਪੱਧਰ ਦੇ 82 ਅਫ਼ਸਰਾਂ ਨੂੰ ਤਾਲਮੇਲ ਡਿੳੂਟੀ ਉਤੇ ਲਾਇਆ ਗਿਆ ਹੈ। ਸੰਮੇਲਨ ਵਿੱਚ ਦੇਸ਼ਾਂ ਤੋਂ ਵਿਦੇਸ਼ਾਂ ਨਾਮੀ ਉਦਯੋਗਪਤੀ ਪੁੱਜ ਰਹੇ ਹਨ, ਜਿਹੜੇ ਸੰਮੇਲਨ ਦੌਰਾਨ ਹੋਣ ਵਾਲੇ ਵੱਖ ਵੱਖ ਸੈਸ਼ਨਾਂ ਦੌਰਾਨ ਆਪਣੇ ਤਜਰਬੇ ਤੇ ਵਿਚਾਰ ਸਾਂਝੇ ਕਰਨਗੇ।
ਸ੍ਰੀ ਦਿਆਲਨ ਨੇ ਅੱਗੇ ਦੱਸਿਆ ਕਿ ਸੰਮੇਲਨ ਵਿੱਚ ਸ਼ਾਮਲ ਹੋਣ ਲਈ .. ਉਤੇ ਆਨਲਾਈਨ ਰਜਿਸਟਰੇਸ਼ਨ ਕਰਨ ਦੀ ਸਹੂਲਤ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸੰਮੇਲਨ ਲਈ ਜਾਣਕਾਰੀ ਪ੍ਰੋਗਰੈਸਿਵ ਪੰਜਾਬ ਦੇ ਡਿਜੀਟਲ ਐਪ ਤੋਂ ਵੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਇਸ ਐਪ ਉਤੇ ਸੰਮੇਲਨ ਦੇ ਵੱਖ ਵੱਖ ਸੈਸ਼ਨਾਂ ਸਬੰਧੀ ਸਾਰੀ ਜਾਣਕਾਰੀ ਉਪਲਬਧ ਹੈ। ਉਨਾਂ ਦੱਸਿਆ ਕਿ ਸੰਮੇਲਨ ਲਈ ਸ਼ਹਿਰ ਨੂੰ ਸੁੰਦਰ ਦਿੱਖ ਦਿੱਤੀ ਜਾ ਰਹੀ ਹੈ। ਇਸ ਲਈ ਜਿੱਥੇ ਸੜਕਾਂ ਦਾ ਸੁੰਦਰੀਕਰਨ ਕੀਤਾ ਗਿਆ ਹੈ, ਉਥੇ ਸੰਮੇਲਨ ਵਾਲੀ ਥਾਂ ਨੂੰ ਵੀ ਸੁੰਦਰ ਬਣਾਇਆ ਜਾ ਰਿਹਾ ਹੈ।

ਇਸ ਦੌਰਾਨ ਅੱਜ ਐਸ.ਡੀ.ਐਮ. ਮੁਹਾਲੀ ਸ੍ਰੀ ਜਗਦੀਪ ਸਹਿਗਲ ਅਤੇ ਡੀ.ਐਸ.ਪੀ. ਮਨਜੀਤ ਸਿੰਘ ਨੇ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਲੋੜੀਂਦੀਆਂ ਹਦਾਇਤਾਂ ਦਿੱਤੀਆਂ।

ਸੁਰੱਖਿਆ ਦੇ ਪੁਖਤਾ ਪ੍ਰਬੰਧ
ਐਸ.ਪੀ. ਸਿਟੀ-1 ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਸੰਮੇਲਨ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਪੰਜ ਐਸ.ਪੀ. ਰੈਂਕ. ਦੇ ਅਫ਼ਸਰਾਂ ਅਤੇ 20 ਡੀ.ਐਸ.ਪੀ. ਨੂੰ ਸੁਰੱਖਿਆ ਦਾ ਜਿੰਮਾ ਸੌਂਪਿਆ ਗਿਆ ਹੈ, ਜਿਨਾਂ ਦੀ ਅਗਵਾਈ ਵਿੱਚ 40 ਇੰਸਪੈਕਟਰਾਂ ਤੇ 200 ਸਬ ਇੰਸਪੈਕਟਰਾਂ ਸਮੇਤ ਤਕਰੀਬਨ ਇਕ ਹਜ਼ਾਰ ਜਵਾਨਾਂ ਨੂੰ ਸੁਰੱਖਿਆ ਡਿੳੂਟੀ ਉਤੇ ਲਾਇਆ ਗਿਆ ਹੈ।
Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.