ETV Bharat / state

'ਪੰਜਾਬ ਸਰਕਾਰ ਚੁੱਕੇਗੀ ਦਿਲੀਪ ਕੌਰ ਟਿਵਾਣਾ ਦੇ ਇਲਾਜ ਦਾ ਖਰਚਾ'

author img

By

Published : Jan 16, 2020, 5:43 PM IST

ਤ੍ਰਿਪਤ ਰਜਿੰਦਰ ਬਾਜਵਾ
ਤ੍ਰਿਪਤ ਰਜਿੰਦਰ ਬਾਜਵਾ

ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਵੀਰਵਾਰ ਨੂੰ ਮੋਹਾਲੀ ਦੇ ਨਿੱਜੀ ਹਸਪਤਾਲ ਵਿੱਚ ਬੀਬੀ ਦਲੀਪ ਕੌਰ ਟਿਵਾਣਾ ਦਾ ਹਾਲ ਜਾਨਣ ਲਈ ਪਹੁੰਚੇ।

ਮੋਹਾਲੀ: ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਉੱਘੇ ਸਾਹਿਤਕਾਰ ਦਲੀਪ ਕੌਰ ਟਿਵਾਣਾ ਦਾ ਹਾਲ ਜਾਨਣ ਲਈ ਸ਼ਹਿਰ ਦੇ ਨਿੱਜੀ ਹਸਪਤਾਲ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਉਨ੍ਹਾਂ ਦਾ ਇਲਾਜ ਮੁਫ਼ਤ ਵਿੱਚ ਕਰਵਾਏਗੀ। ਜਾਣਕਾਰੀ ਲਈ ਦੱਸ ਦਈਏ, ਪਿਛਲੇ ਲੰਮੇ ਸਮੇਂ ਤੋਂ ਦਲੀਪ ਕੌਰ ਟਿਵਾਣਾ ਬਿਮਾਰ ਚੱਲ ਰਹੇ ਹਨ ਤੇ ਉਹ ਪਟਿਆਲਾ ਦੇ ਹਸਪਤਾਲ ਦੇ ਵਿੱਚ ਦਾਖ਼ਲ ਸਨ, ਜਿੱਥੋਂ ਉਨ੍ਹਾਂ ਨੂੰ ਮੋਹਾਲੀ ਵਿਖੇ ਰੈਫਰ ਕਰ ਦਿੱਤਾ ਗਿਆ।

ਵੀਡੀਓ

ਮੋਹਾਲੀ ਵਿਖੇ ਉਨ੍ਹਾਂ ਦੀ ਹਾਲਤ ਕਾਫ਼ੀ ਗੰਭੀਰ ਦੱਸੀ ਜਾ ਰਹੀ ਹੈ। ਬੀਤੇ ਦਿਨੀਂ ਜਿੱਥੇ ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦਲੀਪ ਕੌਰ ਟਿਵਾਣਾ ਦਾ ਹਾਲ ਜਾਨਣ ਲਈ ਪਹੁੰਚੇ ਸਨ, ਉੱਥੇ ਹੀ ਉਨ੍ਹਾਂ ਨੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਫੋਨ ਕਰਕੇ ਉਨ੍ਹਾਂ ਦੀ ਹਾਲਤ ਬਾਰੇ ਜਾਣੂ ਕਰਵਾਇਆ ਸੀ।

ਇਸ ਦੇ ਚੱਲਦੇ ਵੀਰਵਾਰ ਨੂੰ ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਲੀਪ ਕੌਰ ਟਿਵਾਣਾ ਦਾ ਹਾਲ ਜਾਨਣ ਲਈ ਮੋਹਾਲੀ ਪਹੁੰਚੇ। ਇਸ ਸਬੰਧੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਉਹ ਦਲੀਪ ਕੌਰ ਟਿਵਾਣਾ ਨੂੰ ਮਿਲ ਕੇ ਆਏ ਹਨ, ਹਾਲਾਂਕਿ ਉਨ੍ਹਾਂ ਦਾ ਇਲਾਜ ਇੱਥੇ ਬਹੁਤ ਵਧੀਆ ਚੱਲ ਰਿਹਾ ਹੈ, ਪਰ ਠੀਕ ਹੋਣਾ ਨਾ ਹੋਣਾ ਰੱਬ ਦੇ ਹੱਥ ਵਿੱਚ ਹੈ।

Intro:ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਅੱਜ ਮੁਹਾਲੀ ਦੇ ਨਿੱਜੀ ਹਸਪਤਾਲ ਦੇ ਵਿੱਚ ਬੀਬੀ ਦਲੀਪ ਕੌਰ ਟਿਵਾਣਾ ਦਾ ਹਾਲ ਜਾਨਣ ਲਈ ਪਹੁੰਚੇ ਅਤੇ ਉਨ੍ਹਾਂ ਨੇ ਉੱਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਇਲਾਜ ਦਾ ਖ਼ਰਚਾ ਮੁਫ਼ਤ ਚੁੱਕੇਗੀ


Body:ਜਾਣਕਾਰੀ ਲਈ ਦੱਸ ਦੀਏ ਉੱਘੇ ਸਾਹਿਤਕਾਰ ਦਲੀਪ ਕੌਰ ਟਿਵਾਣਾ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਹਨ ਅਤੇ ਉਹ ਪਟਿਆਲਾ ਦੇ ਹਸਪਤਾਲ ਦੇ ਵਿੱਚ ਦਾਖਲ ਸਨ ਜਿੱਥੋਂ ਉਨ੍ਹਾਂ ਨੂੰ ਮੋਹਾਲੀ ਵਿਖੇ ਰੈਫਰ ਕਰ ਦਿੱਤਾ ਗਿਆ ਪਰ ਇੱਥੇ ਉਨ੍ਹਾਂ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ ਬੀਤੇਦਿਨੀਂ ਜਿੱਥੇ ਪੰਜਾਬ ਦਾ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦਲੀਪ ਕੌਰ ਟਿਵਾਣਾ ਦਾ ਹਾਲ ਜਨਰਲ ਹੀ ਪਹੁੰਚੇ ਸਨ ਅਤੇ ਉਨ੍ਹਾਂ ਨੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਫੋਨ ਕਰਕੇ ਉਨ੍ਹਾਂ ਦੀ ਹਾਲਤ ਬਾਰੇ ਜਾਣੂ ਕਰਵਾਇਆ ਸੀ ਉਸ ਦੇ ਚੱਲਦੇ ਅੱਜ ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਲੀਪ ਕੌਰ ਟਿਵਾਣਾ ਦਾ ਹਾਲ ਜਨਰਲ ਦੀ ਨਿੱਜੀ ਹਸਪਤਾਲ ਮੋਹਾਲੀ ਪਹੁੰਚੇ ਅਤੇ ਉਨ੍ਹਾਂ ਨੇ ਐਲਾਨ ਕੀਤਾ ਕਿ ਦਲੀਪ ਕੌਰ ਟਿਵਾਣਾ ਦਾ ਇਲਾਜ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੀਤਾ ਜਾਵੇਗਾ ਉਨ੍ਹਾਂ ਦੱਸਿਆ ਕਿ ਉਹ ਦਲੀਪ ਕੌਰ ਟਿਵਾਣਾ ਨੂੰ ਮਿਲ ਕੇ ਆਏ ਹਨ ਹਾਲਾਂਕਿ ਉਨ੍ਹਾਂ ਦਾ ਇਲਾਜ ਇੱਥੇ ਬਹੁਤ ਵਧੀਆ ਚੱਲ ਰਿਹਾ ਹੈ ਪਰ ਠੀਕ ਹੋਣਾ ਤਾਂ ਹੁਣ ਰੱਬ ਦੇ ਹੱਥ ਦੇ ਵਿੱਚ ਹੈ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਹਾਲਤ ਕਾਫੀ ਨਾਜ਼ੁਕ ਹਨ ਇਹ ਇੱਥੇ ਦੱਸਣਾ ਬਣਦਾ ਹੈ ਕਿ ਦਲੀਪ ਕੌਰ ਟਿਵਾਣਾ ਵੱਲੋਂ ਜਿੱਥੇ ਭਾਰਤ ਦਾ ਸਭ ਤੋਂ ਸਾਲ ਦੇ ਵਿੱਚ ਮਹੱਤਤਾ ਰੱਖਣ ਵਾਲਾ ਸਨਮਾਨ ਪਦਮ ਸ੍ਰੀ ਅਵਾਰਡ ਵੀ ਮਿਲਿਆ ਉੱਥੇ ਹੀ ਉਨ੍ਹਾਂ ਨੂੰ ਹੋਰ ਵੀ ਅਨੇਕਾਂ ਪੁਰਸਕਾਰਾਂ ਦੇ ਨਾਲ ਸਨਮਾਨਿਤ ਕੀਤਾ ਗਿਆ ਉਨ੍ਹਾਂ ਦੀ ਸਭ ਤੋਂ ਮਸ਼ਹੂਰ ਕਿਤਾਬ ਇਹ ਹਮਾਰਾ ਜੀਵਣਾ ਰਹੀ ਹੈ ਜਿਸ ਦੇ ਲਈ ਉਨ੍ਹਾਂ ਨੂੰ ਕਈ ਇਨਾਮ ਵੀ ਮਿਲੇ


Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.