ETV Bharat / state

ਸਿੱਧੂ ਮੂਸੇਵਾਲਾ ਕਤਲ ਕਾਂਡ: ਪੰਜਾਬੀ ਗਾਇਕ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਹੋਵੇਗੀ ਪੁੱਛਗਿੱਛ !

author img

By

Published : Dec 6, 2022, 11:03 AM IST

Updated : Dec 6, 2022, 12:06 PM IST

Sidhu Moosewala murder case
Sidhu Moosewala murder case

ਸਿੱਧੂ ਮੂਸੇਵਾਲਾ ਕਤਲ ਕਾਂਡ (Sidhu Moosewala murder case) ਵਿੱਚ ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਗਾਇਕ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਪੁੱਛਗਿਛ ਕੀਤੀ (Babbu Maan and Mankirat Aulakh will be questioned) ਜਾਵੇਗੀ।

ਮੋਹਾਲੀ: ਸਿੱਧੂ ਮੂਸੇਵਾਲਾ ਕਤਲ ਕਾਂਡ (Sidhu Moosewala murder case) ਵਿੱਚ ਜਿੱਥੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਵੱਲੋਂ ਡੀਜੀਪੀ ਪੰਜਾਬ ਨੂੰ 1 ਮਹੀਨੇ ਦਾ ਹੋ ਸਮਾਂ ਦਿੱਤਾ। ਉੱਥੇ ਹੀ ਪੰਜਾਬ ਪੁਲਿਸ ਵੱਲੋਂ ਇਸ ਮਾਮਲੇ ਵਿੱਚੇ ਕਾਰਵਾਈ ਤੇਜ਼ ਹੁੰਦੀ ਦਿਖਾਈ ਦੇ ਰਹੀ ਹੈ। ਸੂਤਰਾਂ ਮੁਤਾਬਿਕ ਮੂਸੇਵਾਲਾ ਕਤਲ ਮਾਮਲੇ ਵਿੱਚ ਹੁਣ ਗਾਇਕ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਪੁੱਛਗਿੱਛ ਕੀਤੀ (Babbu Maan and Mankirat Aulakh will be questioned) ਜਾਵੇਗੀ।

ਬੰਬੀਹਾ ਗਰੁੱਪ ਨੇ ਮਨਕੀਰਤ ਔਲਖ ਦਾ ਇਸ ਮਾਮਲੇ ਵਿੱਚ ਜੋੜਿਆ ਗਿਆ ਸੀ ਨਾਮ: ਦੱਸ ਦਈਏ ਕਿ ਇਸ ਸਬੰਧੀ ਦਵਿੰਦਰ ਬੰਬੀਹਾ ਗਰੁੱਪ ਦੇ ਫੇਸਬੁਕ ਵਾਲੀ ਇੱਕ ਪੋਸਟ ਵਾਇਰਲ ਹੋਈ ਸੀ, ਜਿਸ ਵਿੱਚ ਬੰਬੀਹਾ ਗਰੁੱਪ ਨੇ ਪੰਜਾਬੀ ਗਾਇਕ ਮਨਕੀਰਤ ਔਲਖ ਦਾ ਨਾਂ ਇਸ ਕਤਲ ਨਾਲ ਜੋੜਿਆ ਸੀ। ਉਹਨਾਂ ਨੇ ਕਿਹਾ ਕਿ ਸੀ ਸਾਰੇ ਕਲਾਕਾਰ ਤੋਂ ਪੈਸੇ ਇਕੱਠੇ ਕਰਕੇ ਜਾਂ ਉਹਨਾਂ ਦੀਆਂ ਪਰਸਨਲ ਇੰਫੋਰਮੇਸ਼ਨ ਮਨਕੀਰਤ ਹੀ ਲਾਰੈਂਸ ਬਿਸ਼ਨੋਈ ਨੂੰ ਦਿੰਦਾ ਹੈ, ਬਾਕੀ ਤੁਹਾਨੂੰ ਪਤਾ ਹੈ ਕਿ ਮਨਕੀਰਤ ਔਲਖ ਨੂੰ ਬਿਨ੍ਹਾਂ ਗੱਲ ਤੋਂ ਸੁਰੱਖਿਆ ਦਿੱਤੀ ਗਈ ਹੈ ਅਤੇ ਸਿੱਧੂ ਮੂਸੇਵਾਲਾ ਤੋਂ ਸੁਰੱਖਿਆ ਖੋਹ ਲਈ ਗਈ।

ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਦਾ ਇਸ਼ਾਰਾ ਫਿਰ ਗਾਇਕ ਮਨਕੀਰਤ ਔਲਖ ਵੱਲ ! : ਪੰਜਾਬ ਸਰਕਾਰ ਵੱਲੋਂ ਗਾਣਿਆਂ ਵਿੱਚ ਹਥਿਆਰਾਂ ਨੂੰ ਪ੍ਰਮੋਟ ਕਰਨ ਲਈ ਰੋਕਣ ਅਤੇ ਲਾਇਸੈਂਸ ਅਸਲੇ ਨੂੰ ਲੈ ਕੇ ਦਿੱਤੇ (ban on promoting weapons in songs) ਬਿਆਨ 'ਤੇ ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣਾ ਪ੍ਰਤੀਕਰਮ ਦਿੰਦੇ ਹੋਏ ਕਿਹਾ ਸੀ ਕਿ ਪੰਜਾਬ ਸਰਕਾਰ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ, ਪਰ ਕੀ ਸਰਕਾਰ ਉਨ੍ਹਾਂ ਕਲਾਕਾਰਾਂ 'ਤੇ ਵੀ ਕਾਰਵਾਈ ਕਰੇਗੀ, ਜੋ ਗੈਂਗਸਟਰਾਂ ਨਾਲ ਮੁਲਾਕਾਤ ਕਰਦੇ ਹਨ ਅਤੇ ਉਨ੍ਹਾਂ ਦੇ ਲਈ ਅਖਾੜੇ ਲਾਉਂਦੇ ਹਨ। ਕਿਤੇ ਨਾ ਕਿਤੇ ਇਹ ਲੱਗਿਆ ਕਿ ਇਹ ਇਸ਼ਾਰਾ ਬਲਕੌਰ ਸਿੰਘ ਗਾਇਕ ਮਨਕੀਰਤ ਔਲਖ ਵੱਲ ਰਿਹਾ ਸੀ। ਉਨ੍ਹਾਂ ਕਿਹਾ ਕਿ ਲਾਇਸੈਂਸੀ ਅਸਲਾ ਆਪਣੀ ਰੱਖਿਆ ਦੇ ਲਈ ਰੱਖਣਾ ਕੋਈ ਬੁਰੀ ਗੱਲ ਨਹੀਂ, ਪਰ ਸਰਕਾਰ ਉਸ ਨੂੰ ਵੀ ਵਾਪਸ ਲੈਣਾ ਚਾਹੁੰਦੀ ਹੈ, ਤਾਂ ਅਸੀਂ ਤਿਆਰ ਹਾਂ, ਪਰ ਲੋਕਾਂ ਦੀ ਸੁਰੱਖਿਆ ਦੇ ਸਰਕਾਰ ਇੰਤਜ਼ਾਮ ਕਰੇ।

ਸਵਾਲਾ ਦੇ ਘੇਰੇ ਵਿੱਚ ਸੀਐਮ ਮਾਨ: ਦੱਸ ਦਈਏ ਕਿ ਇਸ ਤੋਂ ਪਹਿਲਾ ਵੀ ਪੰਜਾਬ ਸਰਕਾਰ ਵੱਲੋਂ ਗੋਲਡੀ ਬਰਾੜ ਨੂੰ ਕੈਲੀਫੋਰਨੀਆ ਵਿੱਚ ਹਿਰਾਸਤ ਵਿੱਚ ਲੈਣ ਦੀ ਗੱਲ ਕਹੀ ਗਈ ਸੀ। ਭਗਵੰਤ ਮਾਨ ਨੇ 2 ਦਸੰਬਰ ਨੂੰ ਗੁਜਰਾਤ ਦੇ ਅਹਿਮਦਾਬਾਦ ਵਿੱਚ ਪੁਸ਼ਟੀ ਕੀਤੀ ਸੀ ਕਿ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਕਥਿਤ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਪੁਲਿਸ ਨੇ ਕੈਲੀਫੋਰਨੀਆ ਵਿੱਚ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਉਸਨੂੰ "ਯਕੀਨਨ ਭਾਰਤ ਲਿਆਂਦਾ ਜਾਵੇਗਾ"। ਮਾਨ ਨੇ ਪੱਤਰਕਾਰਾਂ ਨੂੰ ਕਿਹਾ ਸੀ ਕਿ ਬਰਾੜ ਬਹੁਤ ਜਲਦ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਹੋਣਗੇ, ਪਰ ਹੁਣ ਉਹ ਸਵਾਲਾਂ ਦੇ ਘੇਰੇ ਵਿੱਚ ਨਜ਼ਰ ਆ ਰਹੇ ਹਨ।

ਮਾਨਸਾ ਵਿੱਚ ਮੂਸੇਵਾਲਾ ਦਾ ਕੀਤਾ ਸੀ ਕਤਲ: ਮਾਨਸਾ ਦੇ ਪਿੰਡ ਜਵਾਹਰਕੇ ਵਿੱਚ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ ਸਮੇਂ ਮੂਸੇਵਾਲਾ ਆਪਣੀ ਥਾਰ ਜੀਪ ਵਿੱਚ ਕਿਸੇ ਰਿਸ਼ਤੇਦਾਰ ਦੇ ਘਰ ਜਾ ਰਿਹਾ ਸੀ। ਕੁੱਲ 6 ਸ਼ੂਟਰਾਂ ਨੇ ਮੂਸੇਵਾਲਾ ਨੂੰ ਗੋਲੀ ਮਾਰ ਦਿੱਤੀ। ਜਿਨ੍ਹਾਂ ਵਿੱਚੋਂ 4 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਅਤੇ 2 ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਦੇ ਅਟਾਰੀ ਵਿਖੇ ਹੋਏ ਮੁਕਾਬਲੇ ਵਿੱਚ ਮਾਰੇ ਗਏ ਸਨ।

ਇਹ ਵੀ ਪੜੋ:- ਗੋਲਡੀ ਬਰਾੜ ਦਾ ਕਥਿਤ ਇੰਟਰਵਿਊ ਆਇਆ ਸਾਹਮਣੇ, ਦਾਅਵਾ- ਅਮਰੀਕੀ ਪੁਲਿਸ ਨੇ ਉਸ ਨੂੰ ਨਹੀਂ ਕੀਤਾ ਗ੍ਰਿਫ਼ਤਾਰ

Last Updated :Dec 6, 2022, 12:06 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.