ਕੈਨੇਡਾ ਸੜਕ ਹਾਦਸੇ ਵਿੱਚ ਸੰਗਰੂਰ ਦੇ ਨੌਜਵਾਨ ਦੀ ਮੌਤ

author img

By

Published : Nov 26, 2022, 2:14 PM IST

young man from Sangrur died in Canada

ਸੰਗਰੂਰ ਜ਼ਿਲ੍ਹੇ ਦੇ ਪਿੰਡ ਹਰੀਗੜ੍ਹ ਦੇ 27 ਸਾਲਾਂ ਨੌਜਵਾਨ ਦੀਪਇੰਦਰ ਸਿੰਘ ਦੀ ਕੈਨੇਡਾ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਤ ਹੋ ਗਈ ਜਿਸ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਹੈ।

ਸੰਗਰੂਰ: ਦਿੜ੍ਹਬਾ ਦੇ ਪਿੰਡ ਹਰੀਗੜ੍ਹ ਦੇ 27 ਸਾਲਾਂ ਨੌਜਵਾਨ ਦੀਪਇੰਦਰ ਸਿੰਘ ਉਰਫ ਰੂਬੀ ਦੀ ਕੈਨੇਡਾ ਦੇ ਵਿਨੀਪੈਗ ਵਿਚ ਵਾਪਰੇ ਸੜਕ ਹਾਦਸੇ ਵਿੱਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨੀਂ ਦੀਪਇੰਦਰ ਵਿਨੀਪੈਗ ਵਿਚ ਇੱਕ ਟਰਾਲੇ ਵਿਚ ਬੈਠ ਕੇ ਕਿਤੇ ਜਾ ਰਿਹਾ ਸੀ ਇਸ ਦੌਰਾਨ ਸੜਕ ਉਤੇ ਬਰਫ਼ ਅਤੇ ਧੁੰਦ ਹੋਣ ਕਾਰਨ ਗੱਡੀ ਦਾ ਸੰਤੁਲਨ ਬਿਗੜ ਗਿਆ। ਜਿਸ ਕਾਰਨ ਉਹ ਡਵਾਇਡਰ ਵਿੱਚ ਜਾਂ ਵੱਜੀ ਜਿਸ ਕਰਕੇ ਇਹ ਹਾਦਸਾ ਵਾਪਰਿਆ ਹੈ।

8 ਮਹੀਨੇ ਪਹਿਲਾਂ ਹੀ ਗਿਆ ਸੀ ਕੈਨੇਡਾ: ਦੀਪਇੰਦਰ ਦੇ ਰਿਸ਼ਤੇਦਾਰ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੀਪਇੰਦਰ 8 ਮਹੀਨੇ ਪਹਿਲਾਂ ਹੀ ਆਪਣੇ ਪਿੰਡੋਂ PR ਲੜਕੀ ਨਾਲ ਵਿਆਹ ਕਰਵਾ ਕੇ ਗਿਆ ਸੀ। ਜੋ ਕਿ PR ਹੋ ਗਿਆ ਸੀ ਇਸ ਮੌਕੇ ਪਿੰਡ ਦੇ ਲੋਕਾਂ ਨੇ ਦੀਪਇੰਦਰ ਦੀ ਸ਼ਖ਼ਸੀਅਤ ਬਾਰੇ ਵੀ ਦੱਸਿਆ ਅਤੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਇਸ ਨੌਜਵਾਨ ਦੇ ਜਾਣ ਨਾਲ ਪਿੰਡ ਅੰਦਰ ਸੋਗ ਦੀ ਲਹਿਰ ਹੈ।

ਕੈਨੇਡਾ ਸੜਕ ਹਾਦਸੇ ਵਿੱਚ ਸੰਗਰੂਰ ਦੇ ਨੌਜਵਾਨ ਦੀ ਮੌਤ

ਮ੍ਰਿਤਕ ਦੇਹ ਨੂੰ ਜਲਦ ਪੰਜਾਬ ਲਿਆਉਂਣ ਦੀ ਮੰਗ: ਦੀਪਇੰਦਰ ਦਾ ਸਾਰਾ ਪਰਿਵਾਰ ਸਦਮੇ ਵਿਚ ਹੈ ਉਨ੍ਹਾਂ ਕਿਹਾ ਕਿ ਅਜੇ ਇਹ ਨਹੀਂ ਪਤਾ ਕਿ ਦੀਪਇੰਦਰ ਦੀ ਮ੍ਰਿਤਕ ਦੇਹ ਕਦੋਂ ਤੱਕ ਪਿੰਡ ਪਹੁੰਚੇਗੀ। ਉਨ੍ਹਾਂ ਮੰਗ ਕੀਤੀ ਕਿ ਜਲਦ ਤੋਂ ਜਲਦ ਦੀਪਇੰਦਰ ਦੀ ਮ੍ਰਿਤਕ ਦੇਹ ਕੈਨੇਡਾ ਤੋਂ ਪੰਜਾਬ ਭੇਜੀ ਜਾਵੇ ਤਾਂ ਜ਼ੋ ਉਸ ਦਾ ਅੰਤਿਮ ਸੰਸਕਾਰ ਪਰਿਵਾਰ ਵਾਲੇ ਪਿੰਡ ਅੰਦਰ ਕਰ ਸਕਣ।

ਪਿੰਡ ਦੇ ਸਾਰੇ ਪ੍ਰੋਗਰਾਮ ਰੱਦ: ਇਸ ਮੌਕੇ ਪਿੰਡ ਦੇ ਨੌਜਵਾਨ ਨੇ ਭਰੇ ਮਨ ਨਾਲ ਕਿਹਾ ਕਿ ਦੀਪਇੰਦਰ ਹਰ ਪ੍ਰੋਗਰਾਮ ਵਿੱਚ ਹਿੱਸਾ ਲੈਂਦਾ ਸੀ ਇਸ ਲਈ ਪਿੰਡ ਅੰਦਰ ਹੋਣ ਵਾਲੇ ਸਾਰੇ ਟੂਰਨਾਮੈਂਟ ਵੀ ਰੱਦ ਕਰ ਦਿੱਤੇ ਹਨ।

ਇਹ ਵੀ ਪੜ੍ਹੋ: ਫੌਜੀ ਪਤੀ ਤੇ ਸਹੁਰਾ ਪਰਿਵਾਰ ਤੋਂ ਤੰਗ ਹੋ ਕੇ ਗਰਭਵਤੀ ਮਹਿਲਾ ਨੇ ਕੀਤੀ ਖੁਦਕੁਸ਼ੀ !

ETV Bharat Logo

Copyright © 2024 Ushodaya Enterprises Pvt. Ltd., All Rights Reserved.