ਖੇਤ ਮਜ਼ਦੂਰ ਯੂਨੀਅਨ ਨੇ ਘੇਰੀ AAP ਵਿਧਾਇਕ ਦੀ ਰਿਹਾਇਸ਼, ਮਜ਼ਦੂਰ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਦੀ ਕੀਤੀ ਮੰਗ

author img

By

Published : Nov 18, 2022, 7:45 PM IST

At Moonak the farm workers union surrounded the residence of the MLA

ਮੂਣਕ ਵਿੱਚ ਵਪਾਰਕ ਕੰਪਲੈਕਸ (Accidents during construction of complex) ਉਸਾਰਨ ਸਮੇਂ ਹਾਦਸੇ ਦੌਰਾਨ ਮਾਰੇ ਗਏ ਮਜ਼ਦੂਰ ਪਰਿਵਾਰਾਂ ਨੂੰ ਢੁੱਕਵਾਂ ਮੁਆਵਜ਼ਾ ਦਿਵਾਉਣ ਲਈ ਕਿਸਾਨਾਂ ਅਤੇ ਖੇਤ ਮਜ਼ਦੂਰ ਯੂਨੀਅਨ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਆਪ ਵਿਧਾਇਕ ਬਰਿੰਦਰ ਗੋਇਲ ਦੀ ਰਿਹਾਇਸ਼ ਦਾ (MLA Barinder Goyals residence surrounded) ਘਿਰਾਓ ਕੀਤਾ।

ਲਹਿਰਾਗਾਗਾ: ਮੂਣਕ ਵਿਖੇ ਇਕ ਵਿਅਕਤੀ ਵੱਲੋਂ ਵਪਾਰਕ ਕੰਪਲੈਕਸ (Accidents during construction of complex) ਉਸਾਰਨ ਸਮੇਂ ਵਰਤੀ ਗਈ ਸੁਰੱਖਿਆ ਅਣਗਿਹਲੀ ਕਰਕੇ ਉਸਾਰੀ ਸਮੇਂ ਹੀ ਲੈਂਟਰ ਡਿੱਗਣ ਕਰਕੇ ਮਾਰੇ ਗਏ ਮਜ਼ਦੂਰ ਸਮੇਤ ਜ਼ਖ਼ਮੀਆਂ ਦੇ ਪੀੜਤ ਪਰਿਵਾਰਾਂ ਨੂੰ ਢੁੱਕਵਾਂ ਮੁਆਵਜ਼ਾ ਨਾ ਦੇਣ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਮੰਗਾਂ ਨੂੰ ਲੈਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ (Punjab Khet Mazdoor Union) ਵੱਲੋਂ ਮੂਣਕ ਤਹਿਸੀਲ ਅੱਗੇ ਚਲਦਾ ਧਰਨਾ ਦਿੱਤਾ ਗਿਆ।

ਵਿਧਾਇਕ ਦਾ ਘਿਰਾਓ: ਪ੍ਰਦਰਸ਼ਨਕਾਰੀਆਂ ਨੇ 'ਆਪ' ਵਿਧਾਇਕ ਐਡਵੋਕੇਟ ਬਰਿੰਦਰ ਗੋਇਲ(MLA Barinder Goyals residence surrounded) ਦੀ ਲਹਿਰਾਗਾਗਾ ਰਿਹਾਇਸ਼ ਅੱਗੇ ਰੋਹ ਭਰਪੂਰ ਪ੍ਰਦਰਸ਼ਨ ਕਰਨ ਉਪਰੰਤ ਉਹਨਾਂ ਦੇ ਦਫ਼ਤਰ ਅੱਗੇ ਪੱਕੇ ਮੋਰਚੇ ਵਿੱਚ ਤਬਦੀਲ ਕਰ ਦਿੱਤਾ ਗਿਆ। ਇਸ ਮੌਕੇ ਜੁੜੇ ਵਿਸ਼ਾਲ ਇਕੱਠ ਨੂੰ ਪੰਜਾਬ ਖੇਤ ਮਜ਼ਦੂਰ ਯੂਨੀਅਨ (Punjab Khet Mazdoor Union) ਦੇ ਆਗੂਆਂ ਨੇ ਕਿਹਾ ਕਿ ਸਾਬਕਾ ਪੁਲਿਸ ਅਧਿਕਾਰੀ ਤੇ ਠੇਕੇਦਾਰ ਦੀ ਅਣਗਹਿਲੀ ਕਾਰਨ ਵਾਪਰੇ ਹਾਦਸੇ ਕਾਰਨ ਪਿੰਡ ਢੀਂਡਸਾ ਦੇ ਨੌਜਵਾਨ ਮਜ਼ਦੂਰ ਗੁਰਪ੍ਰੀਤ ਸਿੰਘ ਦੀ ਲਾਸ਼ ਪੂਰੇ ਇੱਕ ਹਫ਼ਤੇ ਤੋਂ ਸਰਕਾਰੀ ਹਸਪਤਾਲ ਮੂਣਕ ਵਿਖੇ ਰੁਲ ਰਹੀ ਹੈ ਅਤੇ ਗੰਭੀਰ ਹੋਏ ਜ਼ਖ਼ਮੀ ਪ੍ਰਾਈਵੇਟ ਹਸਪਤਾਲਾਂ 'ਚ ਕਰਜ਼ੇ ਚੁੱਕ ਕੇ ਇਲਾਜ ਕਰਾਉਣ ਲਈ ਮਜਬੂਰ ਹੋ ਰਹੇ ਹਨ ।

ਸਰਕਾਰ ਖ਼ਿਲਾਫ਼ ਕੱਢੀ ਭੜਾਸ: ਉਨ੍ਹਾਂ ਕਿਹਾ ਕਿ ਇਨਕਲਾਬੀ ਬਦਲਾਅ ਦਾ ਲਾਰਾ (Lara of revolutionary change) ਲਾ ਕੇ ਸੱਤਾ ਵਿੱਚ ਆਈ ਆਪ ਸਰਕਾਰ ਦੇ ਕਿਸੇ ਵੀ ਨੁੰਮਾਇਦੇ ਵੱਲੋਂ ਪੀੜਤ ਮਜ਼ਦੂਰ ਪਰਿਵਾਰਾਂ ਦੀ ਸਾਰ ਨਹੀਂ ਲਈ ਗਈ। ਜ਼ੋ ਉਸਦੇ ਮਜ਼ਦੂਰ ਤੇ ਲੋਕ ਵਿਰੋਧੀ ਕਿਰਦਾਰ ਦਾ ਸਬੂਤ ਹੈ। ਉਹਨਾਂ ਮੰਗ ਕੀਤੀ ਕਿ ਮਿਰਤਕ ਮਜ਼ਦੂਰ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਤੇ ਨੌਕਰੀ ਦਿੱਤੀ ਜਾਵੇ ਅਤੇ ਕਰਜ਼ਾ ਮੁਆਫ਼ ਕੀਤਾ ਜਾਵੇ, ਜ਼ਖ਼ਮੀਆਂ ਦਾ ਸਰਕਾਰੀ ਖਰਚੇ ਉੱਤੇ ਇਲਾਜ ਕਰਾਇਆ ਜਾਵੇ ਅਤੇ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ ਇਸ ਤੋਂ ਇਲਾਵਾ ਹਾਦਸੇ ਦੇ ਦੋਸ਼ੀਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ: ਸਰਕਾਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਪੁਰਾਣੀ ਪੈਨਸ਼ਨ ਸਕੀਮ ਦਾ ਨੋਟੀਫਿਕੇਸ਼ਨ ਜਾਰੀ

ਖੇਤ ਮਜ਼ਦੂਰ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ 20 ਨਵੰਬਰ ਤੱਕ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ 21 ਨਵੰਬਰ ਨੂੰ ਮਜ਼ਦੂਰਾਂ ਕਿਸਾਨਾਂ ਅਤੇ ਔਰਤਾਂ ਦਾ ਵਿਸ਼ਾਲ ਇਕੱਠ ਕਰਕੇ ਸਖਤ ਐਕਸ਼ਨ ਕੀਤਾ ਜਾਵੇਗਾ। ਜਥੇਬੰਦੀਆਂ ਦੇ ਆਗੂਆਂ ਨੇ ਇਲਜ਼ਾਮ ਲਾਇਆ ਕਿ ਭਗਵੰਤ ਮਾਨ ਸਰਕਾਰ ਮਜ਼ਦੂਰਾਂ ਦੇ ਮਸਲੇ ਹੱਲ ਕਰਨ ਦੀ ਥਾਂ ਅਕਾਲੀ ,ਕਾਂਗਰਸੀ ਸਰਕਾਰਾਂ ਵਾਲੀਆਂ ਮਜ਼ਦੂਰ ਕਿਸਾਨ ਤੇ ਲੋਕ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.