ETV Bharat / state

ਭਾਰਤ ਜੋੜੋ ਯਾਤਰਾ ਦੇ ਪੰਜਾਬ ਆਗਮਨ 'ਤੇ ਕਾਂਗਰਸ ਵੱਲੋਂ ਸਵਾਗਤ ਲਈ ਤਿਆਰੀਆਂ, 'ਰਾਹੁਲ ਦੀ ਯਾਤਰਾ ਬਦਲੇਗੀ ਪੰਜਾਬ ਦੀ ਫ਼ਿਜ਼ਾ'

author img

By

Published : Dec 30, 2022, 12:43 PM IST

Bharat Jodo Yatra will change the environment of Punjab
ਭਾਰਤ ਜੋੜੋ ਯਾਤਰਾ ਦੇ ਪੰਜਾਬ ਆਗਮਨ 'ਤੇ ਕਾਂਗਰਸ ਵੱਲੋਂ ਸਵਾਗਤ ਲਈ ਤਿਆਰੀਆਂ, 'ਰਾਹੁਲ ਦੀ ਯਾਤਰਾ ਬਦਲੇਗੀ ਪੰਜਾਬ ਦੀ ਫ਼ਿਜ਼ਾ'

ਪੰਜਾਬ ਵਿੱਚ ਕਾਂਗਰਸ ਸਾਂਸਦ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ (Bharat Jodo Yatra change the environment of Punjab) ਪਹੁੰਚਣ ਦੇ ਮੱਦੇਨਜ਼ਰ ਨਾਭਾ ਵਿੱਚ ਕਾਂਗਰਸੀਆਂ ਵੱਲੋਂ ਸੁਆਗਤ ਲਈ ਤਿਆਰੀਆਂ ਪੂਰੀਆਂ ਲਈਆਂ ਗਈਆਂ ਹਨ। ਨਾਭਾ ਵਿੱਚ ਕਾਂਗਰਸੀ ਆਗੂ ਕਾਣਾ ਰਣਦੀਪ ਸਿੰਘ ,ਰਜਿੰਦਰ ਕੌਰ ਭੱਠਲ ਅਤੇ ਸਾਬਕਾ ਵਿਧਾਇਕ ਦਲਬੀਰ ਗੋਲਡੀ ਨੇ ਕਿਹਾ ਕਿ ਉਹ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦਾ ਭਰਵਾਂ (Rahul Gandhis Yatra received a warm welcome) ਸੁਆਗਤ ਕਰਨਗੇ। ਭੱਠਲ ਨੇ ਕਿਹਾ ਕਿ ਯਾਤਰਾ ਨਾਲ ਪੰਜਾਬ ਦੀ ਫ਼ਿਜ਼ਾ ਬਦਲੇਗੀ।

Bharat Jodo Yatra will change the environment of Punjab




ਸੰਗਰੂਰ:
ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ (Former President of All India Congress ) ਵੱਲੋਂ ਬੇਰੁਜ਼ਗਾਰੀ, ਮਹਿੰਗਾਈ ਅਤੇ ਫ਼ਿਰਕਾਪ੍ਰਸਤੀ ਵਿਰੁੱਧ ਕੰਨਿਆ ਕੁਮਾਰੀ ਤੋਂ ਲੈ ਕੇ ਕਸ਼ਮੀਰ ਤੱਕ ਪੈਦਲ ਕੱਢੀ ਜਾ ਰਹੀ ਹੈ। ਭਾਰਤ ਜੋੜੋ ਯਾਤਰਾ ਦੇ ਪੰਜਾਬ ਆਗਮਨ ਉੱਤੇ ਸੂਬਾ ਕਾਂਗਰਸ ਵੱਲੋਂ ਸਵਾਗਤ ਲਈ ਤਿਆਰੀਆਂ (Bharat Jodo Yatra change the environment of Punjab) ਸ਼ੁਰੂ ਕੀਤੀਆਂ ਜਾ ਚੁੱਕੀਆਂ ਹਨ।



ਇਸ ਦੇ ਸਬੰਧ ਵਿੱਚ ਭਾਰਤ ਜੋੜੋ ਯਾਤਰਾ ਸੰਬੰਧੀ ਜ਼ਿਲ੍ਹਾ ਸੰਗਰੂਰ ਲਈ ਨਿਯੁਕਤ ਕੀਤੇ ਗਏ ਕੋਆਡੀਨੇਟਰ ਕਾਕਾ ਰਣਦੀਪ ਸਿੰਘ ਨਾਭਾ, ਜ਼ਿਲ੍ਹਾ ਪ੍ਰਧਾਨ ਦਲਵੀਰ ਸਿੰਘ ਗੌਲਡੀ, ਸੂਬਾ ਕਮੇਟੀ ਮੈਂਬਰ ਅਤੇ ਹਲਕਾ ਕੁਆਰਡੀਨੇਟਰ ਰਾਹੁਲਇੰਦਰ ਸਿੰਘ ਸਿੱਧੂ ਵੱਲੋਂ ਹਲਕੇ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਵਿਸ਼ੇਸ਼ (Special meeting with Congress leaders and workers) ਬੈਠਕ ਕੀਤੀ ਗਈ, ਜਿਸ ਵਿੱਚ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਨੇ ਵਿਸ਼ੇਸ਼ ਤੌਰ ਉੱਤੇ ਸ਼ਿਰਕਤ ਕੀਤੀ।




ਯਾਤਰਾ ਦਾ ਮਕਸਦ: ਬੀਬੀ ਭੱਠਲ ਨੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਰਾਹੁਲ ਗਾਂਧੀ ਵੱਲੋਂ ਕੱਢੀ ਜਾ ਰਹੀ ਭਾਰਤ ਜੋੜੋ ਯਾਤਰਾ ਦਾ ਹਿੱਸਾ ਬਣਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਮੁੱਚੇ ਦੇਸ਼ ਅੰਦਰ ਯਾਤਰਾ ਨੂੰ ਮਿਲ ਰਹੇ ਭਾਰੀ ਸਮਰਥਨ ਨੂੰ ਲੈ ਕੇ ਵਿਰੋਧੀ ਪਾਰਟੀਆਂ ਵਿਚ ਨਿਰਾਸ਼ਾ ਦਾ ਆਲਮ ਹੈ। ਭੱਠਲ ਨੇ ਰਾਹੁਲ ਗਾਂਧੀ ਨੂੰ ਤਿਆਗ ਦੀ ਮੂਰਤ ਦੱਸਦਿਆਂ ਕਿਹਾ ਕਿ ਰਾਹੁਲ ਗਾਂਧੀ ਭਾਰਤ ਦੇ ਲੋਕਾਂ ਦੀ ਖੁਸ਼ਹਾਲੀ ਲਈ ਭਾਰਤ ਜੋੜੋ ਯਾਤਰਾ (Rahul Gandhi traveling for prosperity of India) ਕੱਢ ਰਹੇ ਹਨ, ਜੋ ਕਿ ਦੇਸ਼ ਵਿਚੋਂ ਅੱਤਵਾਦ, ਬੇਰੁਜ਼ਗਾਰੀ, ਫਿਰਕਾਪ੍ਰਸਤੀ ਦੂਰ ਕਰਨ ਵਿੱਚ ਸਹਾਈ ਹੋਵੇਗੀ।



ਇਹ ਵੀ ਪੜ੍ਹੋ: ਭਾਰਤੀ ਕ੍ਰਿਕਟਰ ਰਿਸ਼ਭ ਪੰਤ ਦੀ ਕਾਰ ਹਾਦਸਾਗ੍ਰਸਤ, ਗੰਭੀਰ ਹਾਲਤ 'ਚ ਹਸਪਤਾਲ ਭਰਤੀ





ਬਦਲੇਗੀ ਫਿਜ਼ਾ:
ਉਨ੍ਹਾਂ ਕਿਹਾ ਜਿਸ ਦਿਨ ਭਾਰਤ ਜੋੜੋ ਯਾਤਰਾ ਪੰਜਾਬ ਵਿੱਚ ਦਾਖਲ ਹੋਵੇਗੀ ਪੰਜਾਬ ਦੀ ਫਿਜ਼ਾ ਬਦਲ (Punjabs fee will change) ਜਾਵੇਗੀ। ਉਨ੍ਹਾਂ ਕਿਹਾ ਕਿ ਸਿਰਫ ਤਿੰਨ ਮਹੀਨੇ ਵਿੱਚ ਹੀ ਜਨਤਾ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੋਹ ਭੰਗ ਹੋ ਗਿਆ। ਉਨ੍ਹਾਂ ਕਿਹਾ ਕਿ ਅੱਜ ਜ਼ਰੂਰਤ ਹੈ ਕਿ ਸਮੁੱਚੇ ਦੇਸ਼ ਦੇ ਨਾਲ ਨਾਲ ਪੰਜਾਬ ਦੇ ਲੋਕ ਰਾਹੁਲ ਗਾਂਧੀ ਵੱਲੋਂ ਕੱਢੀ ਜਾ ਰਹੀ ਭਾਰਤ ਜੋੜੋ ਯਾਤਰਾ ਦਾ ਹਿੱਸਾ ਬਣ ਕੇ ਇੱਕ ਮਜ਼ਬੂਤ ਦੇਸ਼ ਅਤੇ ਸਮਾਜ ਦੇ ਨਿਰਮਾਣ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ।




ਕਾਕਾ ਰਣਦੀਪ ਸਿੰਘ ਨਾਭਾ ਅਤੇ ਦਲਵੀਰ ਗੋਲਡੀ ਗੋਲਡੀ ਨੇ ਵੀ ਕਿਹਾ ਕਿ ਪੰਜਾਬ ਦੇ ਨਾਲ-ਨਾਲ ਕੇਂਦਰ ਵਿੱਚ ਵੀ ਦੇਸ਼ ਦੇ ਲੋਕ ਕਾਂਗਰਸ ਦੀ ਵਾਪਸੀ ਚਾਹੁੰਦੇ ਹਨ, ਇਸ ਲਈ ਸਾਰੇ ਆਗੂ ਅਤੇ ਵਰਕਰ ਆਪਣੇ ਆਪਸੀ ਗਿਲੇ ਸ਼ਿਕਵੇ ਭੁੱਲਾ ਕੇ ਵਿੱਚ ਪਾਰਟੀ ਦੀ ਬਿਹਤਰੀ ਲਈ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਹੋਣ।

TAGGED:

ETV Bharat Logo

Copyright © 2024 Ushodaya Enterprises Pvt. Ltd., All Rights Reserved.