ETV Bharat / state

ਪੰਜਾਬ 'ਭਾਜਪਾ' ਦੇ ਉਪ ਪ੍ਰਧਾਨ ਨੇ 'ਆਪ' ਨੂੰ ਲਾਏ ਰਗੜੇ, ਕਿਹਾ- ਜਲੰਧਰ 'ਚ ਭਾਜਪਾ ਦੀ ਹੋਵੇਗੀ ਸ਼ਾਨਦਾਰ ਜਿੱਤ

author img

By

Published : Apr 15, 2023, 12:23 PM IST

BJP Vice President Arvind Khanna
BJP Vice President Arvind Khanna

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਵਾਇਸ ਪ੍ਰਧਾਨ ਅਰਵਿੰਦ ਖੰਨਾ ਨਾਲ ਈਟੀਵੀ ਭਾਰਤ ਨੇ ਖਾਸ ਗੱਲਬਾਤ ਕੀਤੀ। ਇਸ ਦੌਰਾਨ ਭਾਜਪਾ ਪ੍ਰਧਾਨ ਨੇ ਆਮ ਆਦਮੀ ਪਾਰਟੀ ਉੱਤੇ ਨਿਸ਼ਾਨੇ ਸਾਧੇ ਹਨ। ਇਸ ਦੌਰਾਨ ਉਹਨਾਂ ਨੇ ਕਿਹਾ ਜਲੰਧਰ ਉਪ ਚੋਣ ਵਿੱਚ ਭਾਜਪਾ ਦੀ ਸ਼ਾਨਦਾਰ ਜਿੱਤ ਹੋਵੇਗੀ।

ਪੰਜਾਬ 'ਭਾਜਪਾ' ਦੇ ਉਪ ਪ੍ਰਧਾਨ ਨੇ 'ਆਪ' ਨੂੰ ਲਾਏ ਰਗੜੇ, ਕਿਹਾ- ਜਲੰਧਰ 'ਚ ਭਾਜਪਾ ਦੀ ਹੋਵੇਗੀ ਸ਼ਾਨਦਾਰ ਜਿੱਤ

ਸੰਗਰੂਰ: ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਇੱਕ ਪਾਸੇ ਵਿਰੋਧੀ ਪਾਰਟੀਆਂ ਆਮ ਆਦਮੀ ਪਾਰਟੀ ਉੱਤੇ ਨਿਸ਼ਾਨੇ ਸਾਧ ਰਹੀਆਂ ਹਨ। ਉੱਥੇ ਹੀ ਦੂਜੇ ਪਾਸੇ ਜ਼ਿਲ੍ਹਾ ਜਲੰਧਰ ਵਿੱਚ ਜ਼ਿਮਨੀ ਚੋਣ ਨੂੰ ਲੈ ਕੇ ਚੋਣ ਮੈਦਾਨ ਭੱਖ ਗਿਆ ਹੈ। ਸੋ ਇਹਨਾਂ ਸਾਰੇ ਸਵਾਲਾਂ ਦੇ ਜਵਾਬ ਜਾਣਨ ਲਈ ਈਟੀਵੀ ਭਾਰਤ ਵੱਲੋਂ ਪੰਜਾਬ ਭਾਜਪਾ ਦੇ ਵਾਇਸ ਪ੍ਰਧਾਨ ਅਰਵਿੰਦ ਖੰਨਾ ਨਾਲ ਖਾਸ ਗੱਲਬਾਤ ਕੀਤੀ। ਇਸ ਦੌਰਾਨ ਉਹਨਾਂ ਨੇ ਪੰਜਾਬ ਦੇ ਵੱਖ-ਵੱਖ ਮੁੱਦਿਆਂ ਉੱਤੇ ਸਵਾਲਾਂ ਦੇ ਜਵਾਬ ਦਿੱਤੇ, ਜੋ ਇਸ ਪ੍ਰਕਾਰ ਹਨ...

ਪੰਜਾਬ ਸਰਕਾਰ 'ਤੇ ਸਵਾਲ ਖੜ੍ਹੇ: ਇਸ ਦੌਰਾਨ ਹੀ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆ ਬੀਜੇਪੀ ਦੇ ਪੰਜਾਬ ਵਾਇਸ ਪ੍ਰਧਾਨ ਅਰਵਿੰਦ ਖੰਨਾ ਨੇ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਵਿੱਚ ਬੀਜੇਪੀ ਦੀ ਜਿੱਤ ਪੱਕੀ ਹੈ। ਉਹਨਾਂ ਕਿਹਾ ਪੰਜਾਬ ਦੇ ਲੋਕ ਹੋਰ ਕਿਸੇ ਵੀ ਪਾਰਟੀ ਨੂੰ ਮੂੰਹ ਨਹੀਂ ਲਗਾਉਣਗੇ ਨਾਲ ਹੀ ਉਹਨਾਂ ਨੇ ਪੰਜਾਬ ਦੀ ਮੌਜੂਦਾ ਸਰਕਾਰ ਆਮ ਆਦਮੀ ਪਾਰਟੀ ਉੱਤੇ ਵੀ ਵੱਡੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਨਸ਼ਾ ਰੋਕਣ ਵਿੱਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਕੀਤੇ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ।

ਕਾਨੂੰਨ ਵਿਵਸਥਾ 'ਤੇ ਸਵਾਲ: ਪੰਜਾਬ ਵਿੱਚ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਪ੍ਰਧਾਨ ਅਰਵਿੰਦ ਖੰਨਾ ਨੇ ਸਰਕਾਰ ਉੱਤੇ ਸਵਾਲ ਖੜ੍ਹੇ ਕੀਤੇ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਜੋ ਮੌਜੂਦਾ ਹਲਾਤ ਨੇ ਉਹ ਬਹੁਤ ਹੀ ਗੰਭੀਰ ਹਨ। ਉਹਨਾਂ ਕਿਹਾ ਕਿ ਪੰਜਾਬ ਵਿੱਚ ਕਦੋਂ ਕਿੱਥੇ ਕਤਲ ਹੋ ਜਾਵੇ ਕੁਝ ਨਹੀਂ ਪਤਾ ਲੱਗਦਾ। ਉਹਨਾਂ ਕਿਹਾ ਪੰਜਾਬ ਦੇ ਜਿਹੋ ਜਿਹੇ ਹਾਲਾਤ ਬਹੁਤ ਚਿੰਤਾਜਨਕ ਹਨ। ਉਹਨਾਂ ਕਿਹਾ ਕਿ ਇਸ ਕਰਕੇ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਮੂੰਹ ਨਹੀਂ ਲਗਾਉਣਗੇ।

ਜਲੰਧਰ ਦੀ ਸੀਟ ਬੀਜੇਪੀ ਦੀ ਝੋਲੀ: ਪ੍ਰਧਾਨ ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਦੇ ਲੋਕ ਬੀਜੇਪੀ ਸਰਕਾਰ ਉੱਤੇ ਵਿਸ਼ਵਾਸ ਕਰਦੇ ਹਨ। ਉਹਨਾਂ ਕਿਹਾ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੋ ਲੋਕਾਂ ਨਾਲ ਵਾਅਦੇ ਕਰਦੇ ਹਨ, ਉਸ ਨੂੰ ਪੂਰੇ ਕਰਦੇ ਹਨ ਨਾ ਕੀ ਲੋਕਾਂ ਨਾਲ ਝੂਠ ਬੋਲਦੇ ਹਨ। ਉਹਨਾਂ ਨੇ ਪੰਜਾਬ ਕਾਂਗਰਸ ਪਾਰਟੀ ਉੱਤੇ ਸਵਾਲ ਖੜ੍ਹੇ ਕਰਦਿਆ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਆਪਸੀ ਮਤਭੇਦ ਹੈ, ਉਹ ਕੀ ਭਲਾ ਕਰ ਸਕਦੇ ਹਨ। ਉਹਨਾਂ ਕਿਹਾ ਕਿ ਜਲੰਧਰ ਦੀ ਲੋਕ ਸਭਾ ਸੀਟ ਇਸ ਵਾਰ ਬੀਜੇਪੀ ਦੀ ਝੋਲੀ ਵਿੱਚ ਪਾਏਗੀ।

ਇਹ ਵੀ ਪੜੋ: Open Eye Foundation- ਚੰਡੀਗੜ੍ਹ ਦਾ ਬੁੱਕਮੈਨ- 'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਮੋਦੀ ਵੀ ਕਰ ਗਏ ਸਨ ਸਿਫ਼ਤਾਂ, ਗਰੀਬ ਬੱਚਿਆਂ ਨੂੰ ਦੇ ਰਿਹਾ ਹੈ ਵਿੱਦਿਆ ਦਾ ਦਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.