ETV Bharat / state

Farmer Protest Sangrur: ਖ਼ਰਾਬ ਫਸਲਾਂ ਦੇ ਮੁਆਵਜ਼ੇ ਲਈ ਪ੍ਰਸ਼ਾਸਨ ਦੇ ਦਰਾਂ ’ਤੇ ਡਟੇ ਕਿਸਾਨ

author img

By

Published : Apr 6, 2023, 5:40 PM IST

Farmer Protest Sangrur: Farmers in Sangrur insisted on the rates of farmers administration for compensation of crop destruction.
Farmer Protest Sangrur: ਫਸਲਾਂ ਦੀ ਤਬਾਹੀ ਦੇ ਮੁਆਵਜ਼ੇ ਲਈ ਸੰਗਰੂਰ 'ਚ ਕਿਸਾਨਾਂ ਪ੍ਰਸ਼ਾਸਨ ਦੇ ਦਰਾਂ ’ਤੇ ਡਟੇ ਕਿਸਾਨ

ਪੰਜਾਬ ਭਰ ਦੇ ਵਿੱਚ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਖੇਤੀਬਾੜੀ ਦਫਤਰਾਂ ਮੂਹਰੇ ਲਗਾਇਆ ਧਰਨਾ ਕਿਸਾਨਾਂ ਦੀਆਂ ਮੰਗ ਸੀ ਕਿ ਸਰਕਾਰ ਵੱਲੋਂ ਦਿੱਤਾ ਗਿਆ ਮੁਆਵਜ਼ਾ ਘੱਟ ਹੈ। ਇਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਾਰਕੁਨਾਂ ਨੇ ਸਕੱਤਰੇਤ ਦਾ ਘਿਰਾਓ ਕਰ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਵੱਡੀ ਗਿਣਤੀ ’ਚ ਔਰਤਾਂ ਨੇ ਵੀ ਸ਼ਿਰਕਤ ਕੀਤੀ।

Farmer Protest Sangrur: ਫਸਲਾਂ ਦੀ ਤਬਾਹੀ ਦੇ ਮੁਆਵਜ਼ੇ ਲਈ ਸੰਗਰੂਰ 'ਚ ਕਿਸਾਨਾਂ ਪ੍ਰਸ਼ਾਸਨ ਦੇ ਦਰਾਂ ’ਤੇ ਡਟੇ ਕਿਸਾਨ

ਸੰਗਰੂਰ : ਪਿਛਲੇ ਕੁਝ ਦਿਨਾਂ ਤੋਂ ਹੋਈ ਬੇਮੌਸਮੀ ਬਰਸਾਤ ਨੇ ਕਿਸਾਨਾਂ ਦੀਆਂ ਫਸਲਾਂ ਦਾ ਭਾਰੀ ਨੁਕਸਾਨ ਕੀਤਾ ਹੈ। ਜਿਸ ਕਰਕੇ ਕਿਸਾਨਾਂ ਵੱਲੋਂ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ। ਉਥੇ ਹੀ ਪੰਜਾਬ ਸਰਕਾਰ ਨੇ ਜੋ ਗਿਰਦਾਵਰੀ ਤਹਿਤ ਮੁਆਵਜ਼ਾ ਤੈਅ ਕੀਤਾ ਹੈ, ਉਸ ਤੋਂ ਕਿਸਾਨ ਨਾਖੁਸ਼ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਅੱਜ ਇੱਥੇ ਮਿਨੀ ਸਕੱਤਰੇਤ ’ਚ ਵੱਡਾ ਇਕੱਠ ਕਰ ਕੇ ਸਰਕਾਰ ਤੋਂ ਬੇਮੌਸਮੀ ਮਾਰ ਦੀ ਜ਼ਦ ’ਚ ਆਈਆਂ ਫ਼ਸਲਾਂ ਅਤੇ ਹੋਰ ਚੱਲ/ਅਚੱਲ ਸੰਪਤੀ ਲਈ ਫੌਰੀ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਇਸ ਸਬੰਧੀ ਮੁੱਖ ਮੰਤਰੀ ਦੇ ਨਾਂ ਇਕ ਮੰਗ ਪੱਤਰ ਵੀ ਵਫ਼ਦ ਨੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ। ਇਕੱਠ ਦੌਰਾਨ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਨੇ ਕਿਹਾ ਕਿ ਪਿਛਲੇ ਦਿਨੀਂ ਭਾਰੀ ਮੀਂਹ, ਝੱਖੜ ਤੇ ਗੜੇਮਾਰੀ ਕਾਰਨ ਫ਼ਸਲਾਂ ਸਮੇਤ ਵੱਡਾ ਮਾਲੀ ਨੁਕਸਾਨ ਹੋਇਆ ਹੈ। ਖੇਤਾਂ ’ਚ ਖੜ੍ਹੇ ਪਾਣੀ ਨਾਲ ਡਿੱਗੀ ਕਣਕ ਦੀ ਫ਼ਸਲ ਗਲਣ ਅਤੇ ਸਿੱਟਿਆਂ ’ਚ ਦਾਣੇ ਹਰੇ ਹੋਣ ਲੱਗ ਪਏ ਹਨ। ਗੜੇਮਾਰੀ ਨਾਲ ਸਰ੍ਹੋਂ ਦੀ ਫਸਲ ਦੀਆਂ ਫਲੀਆਂ ਟੁੱਟ ਚੁੱਕੀਆਂ ਹਨ, ਜੋ ਬਚੀਆਂ, ਉਹ ਕਾਲੀਆਂ ਹੋ ਗਈਆਂ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਫਸਲਾਂ ਅਤੇ ਹੋਰ ਹੋਏ ਨੁਕਸਾਨ ਦੀ ਗਿਰਦਾਵਰੀ ਛੇਤੀ ਮੁਕੰਮਲ ਕੀਤੀ ਜਾਵੇ।

ਨੁਕਸਾਨ ਮੁਤਾਬਕ ਪੂਰੀ ਦੀ ਪੂਰੀ ਭਰਪਾਈ ਕੀਤੀ ਜਾਵੇ: ਉਗਰਾਹਾਂ ਧੜੇ ਵੱਲੋਂ ਜ਼ਿਲ੍ਹੇ ਦੇ ਪਿੰਡਾਂ ਵਿੱਚ ਹੋਏ ਫਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਸਬੰਧੀ ਮੰਗਾਂ ਦੀ ਪੂਰਤੀ ਹਿਤ ਡੀਸੀ ਕੰਪਲੈਕਸ ਵਿੱਚ ਧਰਨਾ ਦਿੱਤਾ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਾਂ ਡਿਪਟੀ ਕਮਿਸ਼ਨਰ ਰਾਹੀਂ ਮੰਗ ਪੱਤਰ ਭੇਜਿਆ। ਕਿਸਾਨਾਂ ਨੇ ਕਿਹਾ ਕਿ ਜ਼ਮੀਨ ਠੇਕੇ ’ਤੇ ਲੈ ਕੇ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਹੋਰ ਵੀ ਭਾਰੀ ਆਰਥਿਕ ਨੁਕਸਾਨ ਝੱਲਣਾ ਪਿਆ ਹੈ। ਮੰਗ ਕੀਤੀ ਕਿ ਫਸਲਾਂ ਅਤੇ ਹੋਰ ਹੋਏ ਨੁਕਸਾਨ ਦੀ ਗਿਰਦਾਵਰੀ ਛੇਤੀ ਮੁਕੰਮਲ ਕਰ ਕੇ ਨੁਕਸਾਨ ਮੁਤਾਬਕ ਪੂਰੀ ਦੀ ਪੂਰੀ ਭਰਪਾਈ ਕੀਤੀ ਜਾਵੇ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਮੈਂਬਰਾਂ ਨੇ ਬੀਤੇ ਦਿਨੀਂ ਹੋਈ ਭਾਰੀ ਬਰਸਾਤ ਅਤੇ ਗੜੇਮਾਰੀ ਕਾਰਨ ਕਿਸਾਨਾਂ-ਮਜ਼ਦੂਰਾਂ ਦੇ ਹੋਏ ਨੁਕਸਾਨ ਦਾ ਤੁਰੰਤ ਮੁਆਵਜ਼ਾ ਦਿਵਾਉਣ ਲਈ ਐੱਸਡੀਐੱਮ ਦਫ਼ਤਰ ਅੱਗੇ ਧਰਨਾ ਦਿੱਤਾ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਉਨ੍ਹਾਂ ਐੱਸਡੀਐੱਮ ਰਾਹੀਂ ਮੁੱਖ ਮੰਤਰੀ ਅਤੇ ਡੀਸੀ ਫਾਜ਼ਿਲਕਾ ਨੂੰ ਮੰਗ ਪੱਤਰ ਭੇਜਿਆ।

ਇਹ ਵੀ ਪੜ੍ਹੋ : ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਪੰਜਾਬ ਭਰ ਵਿੱਚ ਡੀਸੀ ਦਫਤਰਾਂ ਵਿੱਚ ਦਿੱਤੇ ਮੰਗ ਪੱਤਰ

ਅਫ਼ਸਰਾਂ ਦੀ ਡਿਊਟੀ ਲਗਾਈ : ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਜੇ ਛੇਤੀ ਹੀ ਸਰਕਾਰ ਨੇ ਸਾਡੇ ਮੁਆਵਜ਼ੇ ਦੇ ਵਿੱਚ ਵਾਧਾ ਨਾ ਕੀਤਾ ਤਾਂ ਸਾਡੇ ਜਿਹੜੇ ਰੋਸ ਪ੍ਰਦਰਸ਼ਨ ਉਹ ਹੋਰ ਵੀ ਤਿੱਖੇ ਕੀਤੇ ਜਾਣਗੇ ਕਿਸਾਨ ਯੁਨੀਅਨ ਦੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜੋ ਸਾਡੀ ਗੋਦਾਵਰੀ ਦੇ ਲਈ ਅਫ਼ਸਰਾਂ ਦੀ ਡਿਊਟੀ ਲਗਾਈ ਗਈ ਹੈ ਉਹ ਸਾਡੇ ਖੇਤਾਂ ਦੇ ਵਿਚ ਆ ਕੇ ਸਹੀ ਢੰਗ ਨਾਲ ਸਾਡੇ ਖੇਤਾਂ ਦੇ ਵਿਚ ਆ ਕੇ ਹੋਏ ਨੁਕਸਾਨ ਨੂੰ ਚੰਗੀ ਤਰ੍ਹਾਂ ਜਾਂਚ ਕੀਤੀ ਜਾਵੇ ਅਤੇ ਜੋ ਸਾਡਾ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.