ETV Bharat / state

29 ਅਕਤੂਬਰ ਨੂੰ ਚੁੱਕਣਗੇ ਕਿਸਾਨ ਸੰਗਰੂਰ ਵਿਖੇ ਲੱਗਾ ਧਰਨਾ

author img

By

Published : Oct 28, 2022, 12:35 PM IST

Updated : Oct 28, 2022, 7:39 PM IST

Farmer protest will end tomorrow over in front of cm residence in Sangrur
Farmer protest will end tomorrow over in front of cm residence in Sangrur

ਕਿਸਾਨ ਜੱਥੇਬੰਦੀਆਂ ਵੱਲੋਂ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤਮ ਮਾਨ ਦੀ ਰਿਹਾਇਸ਼ ਅੱਗੇ ਲਗਾਇਆ ਗਿਆ ਧਰਨਾ 29 ਅਕਤੂਬਰ ਨੂੰ ਖਤਮ ਹੋ ਜਾਵੇਗਾ। ਇਹ ਫੈਸਲਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਸਮੇਤ 5 ਪ੍ਰਮੁੱਖ ਆਗੂਆਂ ਦਰਮਿਆਨ ਹੋਈ ਸਾਂਝੀ ਬੈਠਕ ਵਿੱਚ ਲਿਆ ਗਿਆ। Sangrur protest latest news in Punjabi.

ਪਟਿਆਲਾ: ਕਿਸਾਨ ਜੱਥੇਬੰਦੀਆਂ ਵੱਲੋਂ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤਮ ਮਾਨ ਦੀ ਰਿਹਾਇਸ਼ ਅੱਗੇ ਲਗਾਇਆ ਗਿਆ ਧਰਨਾ 29 ਅਕਤੂਬਰ ਨੂੰ ਖਤਮ ਹੋ ਜਾਵੇਗਾ। ਇਹ ਫੈਸਲਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਸਮੇਤ 5 ਪ੍ਰਮੁੱਖ ਆਗੂਆਂ ਦਰਮਿਆਨ ਹੋਈ ਸਾਂਝੀ ਬੈਠਕ ਵਿੱਚ ਲਿਆ ਗਿਆ। Sangrur protest latest news in Punjabi.

ਪਟਿਆਲਾ ਦੇ ਸਰਕਟ ਹਾਊਸ ਵਿਖੇ ਹੋਈ ਇਸ ਬੈਠਕ ਵਿੱਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸਮੇਤ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੀਨੀਅਰ ਕਿਸਾਨ ਆਗੂ ਜਗਤਾਰ ਸਿੰਘ ਕਾਲਾਝਾੜ, ਝੰਡਾ ਸਿੰਘ ਜੇਠੂਕੇ, ਸ਼ੰਗਾਰਾ ਸਿੰਘ ਅਤੇ ਰੂਪ ਸਿੰਘ ਛੰਨਾ ਤੋਂ ਇਲਾਵਾ ਆਈ.ਜੀ. ਜਤਿੰਦਰ ਸਿੰਘ ਔਲਖ, I.G. ਪਟਿਆਲਾ ਰੇਂਜ ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਅਤੇ SSP ਸੰਗਰੂਰ ਮਨਦੀਪ ਸਿੰਘ ਸਿੱਧੂ ਵੀ ਮੌਜੂਦ ਸਨ।

  • संगरूर में पंजाब के मुख्यमंत्री सरदार भगवंत सिंह मान जी के घर के बाहर करीब 2 हफ्ते से चल रहे किसान भाइयों के धरने पर हमारी सहमति बनी कल धरना खत्म कर दिया जाएगा @BhagwantMann @AAPPunjab @AamAadmiParty @ANI #punjab #FarmersProtest pic.twitter.com/LcJuuofhHg

    — Kuldeep Dhaliwal (@KuldeepSinghAAP) October 28, 2022 " class="align-text-top noRightClick twitterSection" data=" ">

ਇਸ ਮੌਕੇ ਕੁਲਦੀਪ ਸਿੰਘ ਨਾਲ ਧਾਲੀਵਾਲ ਜਿਨ੍ਹਾਂ ਕੋਲ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਪਰਵਾਸੀ ਮਾਮਲੇ ਵਿਭਾਗ ਵੀ ਹਨ, ਨੇ ਇਸ ਬੈਠਕ ਤੋਂ ਬਾਅਦ ਕਿਹਾ ਕਿ ਕਿਸਾਨ ਆਗੂਆਂ ਨਾਲ ਬਹੁਤ ਵਿਸਥਾਰ ਵਿੱਚ ਚਰਚਾ ਹੋਈ ਹੈ ਅਤੇ ਸਾਰੀਆਂ ਕਿਸਾਨ ਮੰਗਾਂ ਉਪਰ ਸਹਿਮਤੀ ਬਣੀ ਹੈ, ਜਿਸ ਲਈ ਕਿਸਾਨ ਜਥੇਬੰਦੀਆਂ ਵੱਲੋਂ 29 ਅਕਤੂਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਲਗਾਇਆ ਗਿਆ ਧਰਨਾ ਚੱਕ ਲਿਆ ਜਾਵੇਗਾ।

ਇਸੇ ਦੌਰਾਨ ਕਿਸਾਨ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ 29 ਅਕਤੂਬਰ ਨੂੰ ਕਿਸਾਨ ਜੱਥੇਬੰਦੀਆਂ ਵੱਲੋਂ ਧਰਨਾ ਚੁੱਕੇ ਜਾਣ ਸੰਬੰਧੀ ਕਿਹਾ ਕਿ ਪਿਛਲੇ ਦਿਨੀਂ ਉਨ੍ਹਾਂ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਹੋਈ ਸੀ, ਜਿਸ ਵਿੱਚ ਮੁੱਖ ਮੰਤਰੀ ਨੇ ਕਿਸਾਨ ਮੰਗਾਂ ਮੰਨ ਲਈਆਂ ਸਨ ਅਤੇ ਅੱਜ ਖੇਤੀਬਾੜੀ ਮੰਤਰੀ ਧਾਲੀਵਾਲ ਅਤੇ ਹੋਰ ਅਧਿਕਾਰੀਆਂ ਨਾਲ ਇਸ ਬੈਠਕ ਵਿੱਚ ਲਿਖਤੀ ਪ੍ਰਵਾਨਗੀ ਦੇ ਦਿੱਤੀ ਗਈ ਅਤੇ ਉਨ੍ਹਾਂ ਵੱਲੋਂ ਆਪਣਾ ਧਰਨਾ ਚੁੱਕ ਲਿਆ ਜਾਵੇਗਾ।

ਇਹ ਵੀ ਪੜੋ: ਸਰਹੱਦੀ ਇਲਾਕੇ ਵਿੱਚੋਂ ਮਿਲੀ ਹਥਿਆਰਾਂ ਦੀ ਵੱਡੀ ਖੇਪ, BSF ਨੇ ਸਰਚ ਦੌਰਾਨ ਮਾਰੂ ਹਥਿਆਰ ਕੀਤੇ ਬਰਾਮਦ

Last Updated :Oct 28, 2022, 7:39 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.