ETV Bharat / state

ਧਰਨੇ 'ਤੇ ਡਟੇ ਕਿਸਾਨਾਂ ਦੀ ਸਰਕਾਰ ਨੂੰ ਚੇਤਾਵਨੀ

author img

By

Published : Jan 22, 2020, 5:38 PM IST

ਸੰਗਰੂਰ ਵਿੱਚ ਕਿਸਾਨਾਂ ਨੇ ਆਪਣੀ ਮੰਗਾਂ ਨੂੰ ਲੈ ਕੇ ਤੀਜੇ ਦਿਨ ਵੀ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ।

ਧਰਨਾ
ਧਰਨਾ

ਸੰਗਰੂਰ: ਸ਼ਹਿਰ ਵਿੱਚ ਕਿਸਾਨਾਂ ਦੇ ਵਿਸ਼ਾਲ ਇਕੱਠ ਨੇ ਡੀਸੀ ਦਫ਼ਤਰ ਦੇ ਸਾਹਮਣੇ ਧਰਨਾ ਪ੍ਰਦਰਸ਼ਨ ਕਰਦਿਆਂ ਆਪਣੀ ਮੁੱਖ ਮੰਗਾਂ ਨੂੰ ਲੈ ਕੇ ਪ੍ਰਸ਼ਾਸਨ ਅਤੇ ਸਰਕਾਰ ਦੇ ਖ਼ਿਲਾਫ਼ ਜਮ ਕੇ ਭੜਾਸ ਕੱਢੀ।

ਕਿਸਾਨਾਂ ਦਾ ਧਰਨਾ

ਕੀ ਹੈ ਮਾਮਲਾ
ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਲਈ ਅਪੀਲ ਕੀਤੀ ਗਈ ਸੀ, ਪਰ ਕਿਸਾਨਾਂ ਨੇ ਆਪਣੀ ਮਜਬੂਰੀ ਦੱਸ ਕੇ ਝੋਨੇ ਦੀ ਪਰਾਲੀ ਨੂੰ ਸਾੜਿਆ। ਇਸ ਤੋਂ ਬਾਅਦ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਪਰਚੇ ਦਰਜ ਕੀਤੇ ਗਏ। ਉਨ੍ਹਾਂ ਦੀ ਗਿਰਦਾਵਰੀਆਂ 'ਤੇ ਲਾਲ ਲਕੀਰ ਫੇਰੀ ਗਈ ਤੇ ਭਾਰੀ ਜੁਰਮਾਨੇ ਵੀ ਕੀਤੇ ਗਏ। ਹੁਣ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪੰਜਾਬ ਭਰ ਵਿੱਚ ਜਿਨ੍ਹਾਂ ਕਿਸਾਨਾਂ 'ਤੇ ਪਰਚੇ ਦਰਜ ਕੀਤੇ ਗਏ ਹਨ, ਉਨ੍ਹਾਂ ਨੂੰ ਰੱਦ ਕਰਵਾਉਣ ਲਈ ਤਿੰਨ ਦਿਨਾਂ ਤੋਂ ਦਿਨ ਰਾਤ ਦਾ ਧਰਨੇ ਦਿੱਤੇ ਜਾ ਰਹੇ ਹਨ।

ਕਿਸਾਨਾਂ ਦੀ ਸਰਕਾਰ ਨੂੰ ਚੇਤਾਵਨੀ
ਕਿਸਾਨਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਨ੍ਹਾਂ ਉੱਤੇ ਦਰਜ ਕੀਤੇ ਗਏ ਪਰਚੇ ਤੇ ਮਾਮਲਿਆਂ ਨੂੰ ਛੇਤੀ ਤੋਂ ਛਤੀ ਰੱਦ ਕੀਤਾ ਜਾਵੇ। ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣ ਤੇ ਜ਼ਬਤ ਕੀਤੀਆਂ ਮਸ਼ੀਨਾਂ ਉਨ੍ਹਾਂ ਨੂੰ ਸੌਂਪੀਆਂ ਜਾਣ। ਜੇਕਰ ਪ੍ਰਸ਼ਾਸਨ ਉਨ੍ਹਾਂ ਦੀ ਇਹ ਮੰਗ ਨੂੰ ਛੇਤੀ ਤੋਂ ਛੇਤੀ ਪੂਰਾ ਨਹੀਂ ਕਰਦਾ ਤਾਂ ਉਹ ਆਪਣੇ ਵੱਡੇ ਕਾਫ਼ਲੇ ਨਾਲ ਰੋਸ ਪ੍ਰਦਰਸ਼ਨ ਕਰਨਗੇ ਤੇ ਹੋਰ ਵੱਡੇ ਫ਼ੈਸਲੇ ਲੈਣਗੇ।

Intro:ਸੰਗਰੂਰ ਦੇ ਵਿੱਚ ਕਿਸਾਨਾਂ ਦਾ ਧਰਨਾ ਅੱਜ ਤੀਜੇ ਦਿਨ ਦੇ ਵਿੱਚ ਪਹੁੰਚਿਆ ਕਿਸਾਨਾਂ ਨੇ ਕਿਹਾ ਕਿ ਮੰਗਾਂ ਨਾ ਪੂਰੀਆਂ ਹੋਣ ਤੇ ਇਸ ਤੋਂ ਵੀ ਤੇਜ਼ ਕਰਾਂਗੇ ਸੰਘਰਸ਼,ਪਰਾਲੀ ਨੂੰ ਅੱਗ ਲਗਾਉਣ ਤੋਂ ਬਾਅਦ ਪੁਲਸ ਵੱਲੋਂ ਹੋਏ ਦਰਜ ਮਾਮਲਿਆਂ ਨੂੰ ਰੱਦ ਕਰਵਾਉਣ ਦੀ ਹੈ ਮੁੱਖ ਮੰਗ.Body:
ਅੱਜ ਸੰਗਰੂਰ ਦੇ ਵਿੱਚ ਕਿਸਾਨਾਂ ਨੇ ਆਪਣੀ ਮੰਗਾਂ ਨੂੰ ਲੈ ਕੇ ਤੀਜੇ ਦਿਨ ਦੇ ਵਿੱਚ ਆਪਣਾ ਧਰਨਾ ਪ੍ਰਦਰਸ਼ਨ ਪਹੁੰਚਾਇਆ ਕਿਸਾਨਾਂ ਦੇ ਵਿਸ਼ਾਲ ਇਕੱਠ ਦੇ ਵਿੱਚ ਕਿਸਾਨਾਂ ਨੇ ਅੱਜ ਸੰਗਰੂਰ ਦੇ ਡੀਸੀ ਦਫ਼ਤਰ ਦੇ ਸਾਹਮਣੇ ਧਰਨਾ ਪ੍ਰਦਰਸ਼ਨ ਕਰਦੇ ਹੋਏ ਆਪਣੀ ਮੁੱਖ ਮੰਗਾਂ ਨੂੰ ਲੈ ਕੇ ਪ੍ਰਸ਼ਾਸਨ ਅਤੇ ਸਰਕਾਰ ਦੇ ਖਿਲਾਫ ਜੰਮ ਕੇ ਭੜਾਸ ਕੱਢੀ. ਪਿਛਲੇ ਦਿਨ ਹੀ ਪਰਾਲੀ ਨੂੰ ਲਾਈ ਅੱਗ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੇ ਉੱਤੇ ਮਾਮਲੇ ਦਰਜ ਕਰਨ ਤੋਂ ਬਾਅਦ ਅੱਜ ਕਿਸਾਨਾਂ ਨੇ ਉਹ ਮਾਮਲੇ ਰੱਦ ਕਰਵਾਏ ਜਾਣ ਉਸ ਦੇ ਉੱਪਰ ਤਿੰਨ ਦਿਨ ਦੀ ਵਿਸ਼ਾਲ ਰੋਸ ਮਾਰਚ ਵਿੱਚ ਹਿੱਸਾ ਲੈਂਦੇ ਹੋਏ ਪ੍ਰਸ਼ਾਸਨ ਨੂੰ ਇਹ ਮੰਗ ਕੀਤੀ ਕਿ ਉਨ੍ਹਾਂ ਉੱਪਰ ਕੀਤੇ ਗਏ ਪਰਚੇ ਅਤੇ ਮਾਮਲਿਆਂ ਨੂੰ ਜਲਦ ਤੋਂ ਜਲਦ ਰੱਦ ਕੀਤਾ ਜਾਵੇ ਅਤੇ ਇਸ ਦੇ ਨਾਲ ਹੀ ਕਿਸਾਨਾਂ ਉੱਪਰ ਚੁਕ ਕਰਜ਼ੇ ਨੇ ਉਨ੍ਹਾਂ ਨੂੰ ਵੀ ਮੁਆਫ਼ ਕਰਵਾਇਆ ਜਾਵੇ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੁਝ ਮਸ਼ੀਨਾਂ ਨੂੰ ਵੀ ਬੰਦ ਕਰਵਾਇਆ ਗਿਆ ਹੈ ਅਤੇ ਜ਼ਬਤ ਕੀਤਾ ਗਿਆ ਹੈ ਉਨ੍ਹਾਂ ਨੂੰ ਵੀ ਜਲਦ ਤੋਂ ਜਲਦ ਉਨ੍ਹਾਂ ਨੂੰ ਸੌਂਪਿਆ ਜਾਵੇ ਅਤੇ ਜੇਕਰ ਪ੍ਰਸ਼ਾਸਨ ਉਨ੍ਹਾਂ ਦੀ ਇਹ ਮੰਗ ਨੂੰ ਜਲਦ ਤੋਂ ਜਲਦ ਪੂਰਾ ਨਹੀਂ ਕਰੇਗਾ ਤਾਂ ਅੱਜ ਉਹ ਇਸ ਤੋਂ ਵੀ ਵੱਡੇ ਕਾਫ਼ਲੇ ਨਾਲ ਆਪਣਾ ਰੋਸ ਪ੍ਰਦਰਸ਼ਨ ਹੋਰ ਤਿੱਖਾ ਕਰਨਗੇ ਅਤੇ ਹੋਰ ਵੱਡੇ ਫੈਸਲੇ ਲੈਣਗੇ ਬਾਈਟ ਸੁਖਦੇਵ ਸਿੰਘ
ਬਾਈਟ ਅਮਰੀਕ ਸਿੰਘ ਜ਼ਿਲ੍ਹਾ ਪ੍ਰਧਾਨ ਉਗਰਾਹਾਂ ਕਿਸਾਨ ਯੂਨੀਅਨConclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.