ETV Bharat / state

Protest of Contract Workers in sangrur : ਸੰਗਰੂਰ 'ਚ ਠੇਕਾ ਮੁਲਾਜਮਾਂ ਨੇ ਬਰਨਾਲਾ ਕੈਂਚੀਆਂ ਚੌਂਕ ਕੀਤਾ ਜਾਮ

author img

By ETV Bharat Punjabi Team

Published : Oct 3, 2023, 4:41 PM IST

ਸੰਗਰੂਰ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਕੰਮ ਕਰਨ ਵਾਲੇ (Protest of Contract Workers) ਠੇਕਾ ਮੁਲਾਜਮਾਂ ਨੇ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਹੈ। ਇਸ ਮੌਕੇ ਚੌਂਕ ਵੀ ਜਾਮ ਕੀਤਾ ਹੈ।

In Sangrur, contract workers blocked Barnala scissors
Protest of Contract Workers : ਸੰਗਰੂਰ 'ਚ ਠੇਕਾ ਮੁਲਾਜਮਾਂ ਨੇ ਬਰਨਾਲਾ ਕੈਂਚੀਆਂ ਚੌਂਕ ਕੀਤਾ ਜਾਮ

ਠੇਕਾ ਮਜ਼ਦੂਰ ਯੂਨੀਅਨ ਦੇ ਆਗੂ ਜਾਣਕਾਰੀ ਦਿੰਦੇ ਹੋਏ।

ਸੰਗਰੂਰ : ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠਾਂ ਠੇਕਾ ਮੁਲਾਜਮਾਂ ਨੇ ਬਰਨਾਲਾ ਕੈਂਚੀਆਂ ਚੌਂਕ ਨੂੰ ਮੁਕੰਮਲ ਜਾਮ ਕਰਕੇ ਪੰਜਾਬ ਸਰਕਾਰ ਵਿਰੁੱਧ ਰੋਹ ਸੂਬਾ ਪੱਧਰੀ ਰੈਲੀ ਕੱਢੀ ਇਸ ਮੌਕੇ ਵੱਖ-ਵੱਖ ਸਰਕਾਰੀ ਵਿਭਾਗਾਂ ’ਚ ਕਈ (Contract workers blocked Barnala scissors) ਸਾਲ ਤੋਂ ਕੰਮ ਕਰਦੇ ਆਊਟਸੋਰਸ ਅਤੇ ਠੇਕਾ ਮੁਲਾਜਮਾਂ ਨੇ ਰੈਗੂਲਰ ਕਰਨ ਦੀ ਮੰਗ ਕੀਤੀ। ਇਸ ਮੌਕੇ ਹਜਾਰਾਂ ਦੀ ਗਿਣਤੀ ਵਿੱਚ ਠੇਕਾ ਮੁਲਾਜਮ ਇਕੱਠੇ ਹੋਏ।

ਇਹ ਹੋਏ ਰੈਲੀ ਵਿੱਚ ਸ਼ਾਮਿਲ : ਮੁਲਾਜ਼ਮਾਂ ਨੇ ਕਿਹਾ ਕਿ ਸੰਘਰਸ਼ ਕੱਚੇ ਰੁਜਗਾਰ ਨੂੰ ਪੱਕਾ ਕਰਵਾਉਣ ਤੱਕ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ, ਪਾਵਰਕਾਮ ਅਤੇ ਟ੍ਰਾਂਸਕੋ ਸਮੇਤ ਸਮੂਹ ਸਰਕਾਰੀ ਥਰਮਲ ਪਲਾਂਟ ਅਤੇ ਹਾਈਡਲ ਪ੍ਰੋਜੈਕਟਾਂ, ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟ, ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਵਿੱਚ ਮੁਲਾਜਮ ਨਿਗੁਣੀਆਂ ਤਨਖਾਹਾਂ ਉੱਤੇ ਲਗਾਤਾਰ ਸੇਵਾਵਾਂ ਦੇ ਰਹੇ ਹਨ। ਸਰਕਾਰਾਂ ਤੋਂ ਮੰਗ ਹੈ ਕਿ ਇਹਨਾਂ ਸਥਾਈ ਅਦਾਰਿਆਂ ਵਿੱਚ ਰੁਜ਼ਗਾਰ ਵੀ ਕਾਨੂੰਨ ਅਨੁਸਾਰ ਸਥਾਈ ਹੋਣਾ ਜਰੂਰੀ ਹੈ। ਇਸ ਲਈ ਇਹਨਾਂ ਅਦਾਰਿਆਂ ਵਿੱਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਨੂੰ ਤਨਖਾਹ ਦੀ ਅਦਾਇਗੀ ਵੀ ਘੱਟੋ-ਘੱਟ ਉਜਰਤ ਦੇ ਕਾਨੂੰਨ 1948 ਮੁਤਾਬਿਕ ਤੈਅ ਹੋਣੀ ਚਾਹੀਦੀ ਹੈ।

ਜਥੇਬੰਦੀਆਂ ਦੇ ਆਗੂਆਂ ਨੇ ਕਿਹਾਕ ਕਿ ਆਪਣੀਆਂ ਮੰਗਾਂ ਦੇ ਹੱਲ ਲਈ ਪੰਜਾਬ ਦੇ ਮੁੱਖ ਮੰਤਰੀ ਪਾਸੋਂ ਸਮੇਂ ਦੀ ਮੰਗ ਕੀਤੀ ਸੀ, ਜਿਸ ਉੱਤੇ ਮੋਰਚੇ ਦੀ ਸੂਬਾ ਕਮੇਟੀ ਨੂੰ ਮਿਤੀ 7 ਅਪ੍ਰੈਲ ਨੂੰ ਮੁੱਖ ਮੰਤਰੀ ਦੇ ਨਾਲ ਮੀਟਿੰਗ ਦਾ ਲਿਖਤੀ ਸਮਾਂ ਵੀ ਦਿੱਤਾ ਗਿਆ ਸੀ ਪਰ ਉਸ ਵੇਲੇ ਮੀਟਿੰਗ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ। ਜਦੋ ਤੋਂ ਆਪ ਸਰਕਾਰ ਬਣੀ ਹੈ ਉਦੋਂ ਤੋਂ ਲੈਕੇ ਹੁਣ ਤੱਕ ਪੰਜਾਬ ਦੇ ਮੁੱਖ ਮੰਤਰੀ ਨਾਲ 18 ਵਾਰ ਲਿਖਤੀ ਰੂਪ ’ਚ ਮੀਟਿੰਗਾਂ ਤੈਅ ਹੋ ਚੁੱਕੀਆਂ ਹਨ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਵੀ ਮੀਟਿੰਗ ਨਹੀਂ ਕੀਤੀ ਅਤੇ ਨਾ ਹੀ ਠੇਕਾ ਮੁਲਾਜਮਾਂ ਦੀਆਂ ਮੰਗਾਂ ਦਾ ਕੋਈ ਸਾਰਥਿਕ ਹੱਲ ਕੀਤਾ ਹੈ ਆਗੂਆਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਦੀਆਂ ਜਰੂਰੀ ਮੰਗਾਂ ਵੱਲ ਸਰਕਾਰ ਧਿਆਨ ਦੇਵੇ ਨਹੀਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.