ETV Bharat / state

ਪਰਮਿੰਦਰ ਢੀਂਡਸਾ ਦਾ ਪਹਿਲਾ ਏਜੰਡਾ, ਬਾਦਲ ਪਰਿਵਾਰ ਦੇ ਚੁੰਗਲ 'ਚੋਂ ਸ਼੍ਰੋਮਣੀ ਕਮੇਟੀ ਦੀ ਮੁਕਤੀ

author img

By

Published : Mar 14, 2020, 3:26 PM IST

Updated : Mar 14, 2020, 3:40 PM IST

ਲਹਿਰਾਗਾਗਾ ਵਿਖੇ ਗਊਸਾਲਾ ਕਮੇਟੀ ਵੱਲੋਂ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸਾਡਾ ਪਹਿਲਾ ਏਜੰਡਾ ਸ਼੍ਰੋਮਣੀ ਕਮੇਟੀ ਨੂੰ ਇੱਕ ਪਰਿਵਾਰ ਤੋਂ ਮੁਕਤ ਕਰਵਾਉਣਾ ਹੈ।

Pamrinder dhindsa says first we will release SGPC from badal family
ਪਰਮਿੰਦਰ ਢੀਂਡਸਾ ਨੇ ਕਿਹਾ ਪਹਿਲਾ ਏਜੰਡਾ ਪਰਿਵਾਰ ਦੇ ਚੁੰਗਲ 'ਚੋਂ ਸ਼੍ਰੋਮਣੀ ਕਮੇਟੀ ਦੀ ਮੁਕਤੀ

ਲਹਿਰਾਗਾਗਾ : ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਹਲਕਾ ਵਿਧਾਇਕ ਲਹਿਰਾਗਾਗਾ ਪਰਮਿੰਦਰ ਸਿੰਘ ਢੀਂਡਸਾ ਨੇ ਨੇੜਲੇ ਪਿੰਡ ਭੂਟਾਲ ਕਲਾਂ ਵਿਖੇ ਗਊਸ਼ਾਲਾ ਕਮੇਟੀ ਵੱਲੋਂ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਸ਼ਿਰਕਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕੀਤੀ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਦੀ ਗੱਲ ਕਰਨਾ ਸਾਡਾ ਏਜੰਡਾ ਹੈ, ਸਾਡੇ ਵੱਲੋਂ ਚੁੱਕੇ ਪੰਥਕ ਮਸਲਿਆਂ ਵਿੱਚ ਸਭ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇੱਕ ਪਰਿਵਾਰ ਤੋਂ ਆਜ਼ਾਦ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਜੋ ਫ਼ੈਸਲੇ ਸ਼੍ਰੋਮਣੀ ਕਮੇਟੀ ਵਿੱਚ ਹੋਏ ਜਾਂ ਅਕਾਲ ਤਖ਼ਤ ਸਾਹਿਬ ਤੋਂ ਜੋ ਫ਼ੈਸਲੇ ਕਰਵਾਏ ਗਏ ਅਤੇ ਸ਼੍ਰੋਮਣੀ ਕਮੇਟੀ ਦੇ ਕੰਮ ਕਾਜ ਤੇ ਜੋ ਕਿੰਤੂ ਪ੍ਰੰਤੂ ਹੋ ਰਿਹਾ ਹੈ, ਉਸ ਲਈ ਅਸੀਂ ਚਾਹੁੰਦੇ ਹਾਂ ਕਿ ਚੰਗੇ ਲੋਕ ਸ਼੍ਰੋਮਣੀ ਕਮੇਟੀ ਦੀ ਸੇਵਾ ਸੰਭਾਲ ਕੇ ਸਿੱਖ ਕੌਮ ਦੀ ਸੁਚੱਜੀ ਅਗਵਾਈ ਆਉਣ ਵਾਲੇ ਸਮੇਂ ਵਿੱਚ ਕਰਨ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਦੀ ਮੇਹਰ ਨਾਲ ਸਾਡੀ ਸੋਚ ਨੂੰ ਜ਼ਰੂਰ ਫ਼ਲ ਪਵੇਗਾ।

ਵੇਖੋ ਵੀਡੀਓ।

ਪਿਛਲੇ ਦਿਨੀਂ ਪਟਿਆਲਾ ਵਿਖੇ ਬੇਰੁਜ਼ਗਾਰ ਅਧਿਆਪਕਾਂ ਉੱਤੇ ਹੋਏ ਲਾਠੀਚਾਰਜ ਸਬੰਧੀ ਬੋਲਦਿਆਂ ਕਿਹਾ ਕਿ ਟੈੱਟ ਪਾਸ ਈਟੀਟੀ ਅਧਿਆਪਕਾਂ ਤੇ ਪਟਿਆਲਾ ਵਿੱਚ ਹੋਇਆ ਲਾਠੀਚਾਰਜ ਮੰਦਭਾਗੀ ਘਟਨਾ ਹੈ, ਉਨ੍ਹਾਂ ਵੱਲੋਂ ਆਪਣੀਆਂ ਜਾਇਜ਼ ਮੰਗਾਂ ਲਈ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਸਰਕਾਰ ਨੂੰ ਵੀ ਉਨ੍ਹਾਂ ਦੀਆਂ ਤਕਲੀਫਾਂ ਸੁਣ ਕੇ ਹੱਲ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ : ਮਾਨ ਦੀਆਂ ਕਵਿਤਾਵਾਂ ਅਤੇ ਤਰਕਾਂ ਨੇ ਕਰਵਾਈ ਵਿਰੋਧੀਆਂ ਦੀ ਬੋਲਤੀ ਬੰਦ

ਉਨ੍ਹਾਂ ਕਿਹਾ ਕਿ ਅਸੀਂ ਬੇਰੁਜ਼ਗਾਰ ਅਧਿਆਪਕਾਂ ਨੂੰ ਬੇਰਹਿਮੀ ਨਾਲ ਕੁੱਟਣ ਦੀ ਨਿੰਦਿਆਂ ਕਰਦੇ ਹਾਂ ਅਤੇ ਉਨ੍ਹਾਂ ਦੇ ਨਾਲ ਖੜ੍ਹੇ ਹਾਂ ਜਿੱਥੇ ਵੀ ਇਨ੍ਹਾਂ ਬੇਰੁਜ਼ਗਾਰਾਂ ਨੂੰ ਸਾਡੀ ਲੋੜ ਹੋਈ ਅਸੀਂ ਹਾਜ਼ਰ ਹੋਵਾਂਗੇ ।ਉਨ੍ਹਾਂ ਕਿਹਾ ਕਿ ਜਲਦੀ ਹੀ ਅਕਾਲੀ ਦਲ ਟਕਸਾਲੀ ,ਢੀਂਡਸਾ ਸਾਹਿਬ ,ਫੂਲਕਾ ਸ਼ਾਹਿਬ, ਅਕਾਲੀ ਦਲ 1920 ਅਤੇ ਭਾਈ ਰਣਜੀਤ ਸਿੰਘ ਆਦਿ ਕੇਂਦਰ ਸਰਕਾਰ ਨੂੰ ਮਿਲ ਕੇ ਜਲਦੀ ਤੋਂ ਜਲਦੀ ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਦੀ ਮੰਗ ਕਰਨਗੇ ।

ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਇੱਕ ਸੋਚ ਹੈ ,ਇੱਕ ਵਿਚਾਰਧਾਰਾ ਹੈ ਜੋ ਉਸ ਤੇ ਚੱਲੇਗਾ ਉਹ ਹੀ ਅਸਲੀ ਅਕਾਲੀ ਦਲ ਹੈ ਜੋ ਅਕਾਲੀ ਦਲ ਦੇ ਸਿਧਾਂਤਾਂ ਦੇ ਉਲਟ ਚੱਲਦਾ ਹੈ ਉਸ ਨੂੰ ਅਕਾਲੀ ਦਲ ਕਹਾਉਣ ਦਾ ਕੋਈ ਹੱਕ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ, ਖ਼ਾਸ ਕਰਕੇ ਅਕਾਲੀ ਦਲ ਨਾਲ ਜੁੜੇ ਵਰਕਰ ਅਸਲੀਅਤ ਜਾਣ ਚੁੱਕੇ ਹਨ, ਉਹ ਆਪਣੇ ਲੀਡਰਾਂ ਉੱਤੇ ਵੀ ਦਬਾਅ ਪਾ ਰਹੇ ਰਹੇ ਹਨ ਕਿ ਸਾਨੂੰ ਸਚਾਈ ਅਤੇ ਸਿਧਾਤਾਂ ਦੇ ਨਾਲ ਖੜਨਾ ਚਾਹੀਦਾ ਹੈ।

Last Updated : Mar 14, 2020, 3:40 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.