ETV Bharat / state

Protest in Sangru: ਬੇਅਦਬੀਆਂ ਦੇ ਲਈ ਇਨਸਾਫ਼ ਦੀ ਕਰ ਰਹੇ ਸੀ ਮੰਗ, ਸਿੱਖ ਤੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਮੁੱਖ ਮੰਤਰੀ ਦੇ ਘਰ ਜਾਣ ਤੋਂ ਰੋਕਿਆ

author img

By ETV Bharat Punjabi Team

Published : Sep 6, 2023, 6:47 PM IST

Protest by people of Sikh and Muslim community in Sangrur
Protest in Sangrur : ਬੇਅਦਬੀਆਂ ਦੇ ਲਈ ਇਨਸਾਫ਼ ਦੀ ਕਰ ਰਹੇ ਸੀ ਮੰਗ, ਸਿੱਖ ਤੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਮੁੱਖ ਮੰਤਰੀ ਦੇ ਘਰ ਜਾਣ ਤੋਂ ਰੋਕਿਆ

ਸੰਗਰੂਰ ਵਿੱਚ ਸਿੱਖ ਅਤੇ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਇਹ ਲੋਕ ਬੇਅਦਬੀਆਂ ਦੇ ਖਿਲਾਫ ਇਨਸਾਫ਼ ਦੀ ਮੰਗ ਕਰ ਰਹੇ ਸਨ। (Protest in Sangrur)

ਸੰਗਰੂਰ ਵਿੱਚ ਧਰਨੇ ਸਬੰਧੀ ਜਾਣਕਾਰੀ ਦਿੰਦੇ ਆਗੂ।

ਸੰਗਰੂਰ : ਸਿੱਖ ਅਤੇ ਮੁਸਲਿਮ ਭਾਈਚਾਰੇ ਵੱਲੋਂ ਅੱਜ ਸੰਗਰੂਰ ਵਿੱਚ ਇੱਕ ਰੈਲੀ ਕੱਢੀ (A rally was held in Sangrur) ਗਈ ਹੈ, ਜਿਸ ਵਿੱਚ ਸਿੱਖ ਭਾਈਚਾਰੇ ਨਾਲ ਸਬੰਧਤ ਸਾਰੀਆਂ ਮੰਗਾਂ ਨੂੰ ਚੁੱਕਿਆ ਗਿਆ ਹੈ। ਇਸ ਦੌਰਾਨ ਪੁਲਿਸ ਵੱਲੋਂ ਵੀ ਪੁਖਤਾ ਇੰਤਜ਼ਾਮ ਕੀਤੇ ਗਏ ਸਨ ਅਤੇ ਮੁੱਖ ਮੰਤਰੀ ਦੀ ਕੋਠੀ ਵੱਲ ਰੋਸ (Protest by people of Sikh and Muslim community in Sangrur) ਪ੍ਰਦਰਸ਼ਨ ਕਰਨ ਜਾ ਰਹੇ ਲੋਕਾਂ ਨੂੰ ਰਾਹ ਵਿੱਚ ਹੀ ਰੋਕ ਲਿਆ ਗਿਆ। ਆਗੂਆਂ ਨੇ ਕਿਹਾ ਕਿ ਉਹ ਕਾਨੂੰਨ ਦੀ ਪਾਲਣਾ ਕਰਨ ਵਾਲੇ ਲੋਕ ਹਨ ਅਤੇ ਜਦੋਂ ਉਨ੍ਹਾਂ ਨੂੰ ਰੋਕਿਆ ਗਿਆ ਤਾਂ ਉਹ ਉੱਥੇ ਹੀ ਬੈਠ ਗਏ ਸਨ।

ਬੇਅਦਬੀਆਂ ਦਾ ਨਹੀਂ ਮਿਲਿਆ ਇਨਸਾਫ਼ : ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਬੇਅਦਬੀਆਂ ਹੋਈਆਂ ਹਨ (Justice for blasphemies) ਪਰ ਸਰਕਾਰਾਂ ਦੇ ਬਦਲਣ ਨਾਲ ਵੀ ਇਨਸਾਫ਼ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਚਰਚਾ ਹਰ ਰੋਜ਼ ਹੁੰਦੀ ਅਤੇ ਰੱਬ ਦੀ ਸੇਵਾ ਵਜੋਂ ਉਹ ਇਹ ਮੰਗ ਕਰਦੇ ਹਨ ਕਿ ਜਲਦੀ ਤੋਂ ਜਲਦੀ ਮੁਲਜ਼ਮਾਂ ਨੂੰ ਫੜ ਕੇ ਸਜ਼ਾਵਾਂ ਦਿੱਤੀਆਂ ਜਾਣ। ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਵਾਪਰਨ ਇਹ ਵੀ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਉੱਧਰ ਸਿਮਰਨਜੀਤ ਸਿੰਘ ਮਾਨ ਦੇ ਪੁਰਾਣੇ ਦੋਸਤ ਦੇ ਲੜਕਾ ਕਰਨ ਸਿੰਘ ਵਾਲਾ ਨੇ ਕਿਹਾ ਹੈ ਕਿ ਅਸੀਂ ਕਾਨੂੰਨ ਦੀ ਪਾਲਣਾ ਕਰਨ ਵਾਲੇ ਲੋਕ ਹਾਂ ਅਤੇ ਜਿੱਥੇ ਪੁਲਿਸ ਨੇ ਸਾਨੂੰ ਰੋਕਿਆ ਹੈ, ਉੱਥੇ ਅਸੀਂ ਸ਼ਾਂਤਮਈ ਢੰਗ ਨਾਲ ਧਾਰਮਿਕ ਰੋਸ ਪ੍ਰਦਰਸ਼ਨ ਕਰ ਰਹੇ ਹਾਂ।

ਇਸ ਮੌਕੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਕਿਹਾ ਕਿ ਜਿਸ ਤਰ੍ਹਾਂ ਸਾਡੇ ਸਿੱਖ ਭਰਾਵਾਂ ਦੇ ਨਾਲ-ਨਾਲ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਅਸੀਂ ਉਨ੍ਹਾਂ ਦੇ ਨਾਲ ਹਾਂ ਅਤੇ ਸਰਕਾਰ ਨੂੰ ਇਨ੍ਹਾਂ ਮੁੱਦਿਆਂ 'ਤੇ ਜਲਦ ਤੋਂ ਜਲਦ ਇਨਸਾਫ ਦੇਣ ਦੀ ਮੰਗ ਕਰ ਰਹੇ ਹਾਂ।

ETV Bharat Logo

Copyright © 2024 Ushodaya Enterprises Pvt. Ltd., All Rights Reserved.