ETV Bharat / state

ਮਲੇਰਕੋਟਲਾ: ਉਮਰ ਖਾਲਿਦ ਨੇ ਮੋਦੀ ਸਰਕਾਰ 'ਤੇ ਸਾਧੇ ਨਿਸ਼ਾਨੇ

author img

By

Published : Jan 3, 2020, 5:56 PM IST

ਮਲੇਰਕੋਟਲਾ ਵਿੱਚ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਇੱਕ ਵਾਰ ਫਿਰ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਵਿਰੋਧ ਪ੍ਰਦਰਸ਼ਨ ਵਿੱਚ ਜੇਐਨਯੂ ਦੇ ਸਾਬਕਾ ਵਿਦਿਆਰਥੀ ਉਮਰ ਖਾਲਿਦ ਵੀ ਸ਼ਾਮਲ ਹੋਏ।

ਮਲੇਰਕੋਟਲਾ ਵਿੱਚ ਰੋਸ ਪ੍ਰਦਰਸ਼ਨ
ਮਲੇਰਕੋਟਲਾ ਵਿੱਚ ਰੋਸ ਪ੍ਰਦਰਸ਼ਨ

ਸੰਗਰੂਰ: ਜਿੱਥੇ ਪੂਰੇ ਦੇਸ਼ ਵਿੱਚ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕੀਤਾ ਜਾ ਰਿਹਾ ਹੈ, ਉਥੇ ਹੀ ਇਸ ਕਾਨੂੰਨ ਦੇ ਵਿਰੋਧ ਨੂੰ ਲੈ ਕੇ 3 ਜਨਵਰੀ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ, ਜਿਸ ਨੂੰ ਲੈ ਕੇ ਜ਼ਿਆਦਾ ਮੁਸਲਿਮ ਆਬਾਦੀ ਵਾਲਾ ਸ਼ਹਿਰ ਮਲੇਰਕੋਟਲਾ ਸ਼ੁੱਕਰਵਾਰ ਨੂੰ ਪੂਰਨ ਤੌਰ 'ਤੇ ਬੰਦ ਦਿਖਾਈ ਦਿੱਤਾ। ਉੱਥੇ ਹੀ ਸ਼ਹਿਰ ਵਿੱਚ ਵੱਡੀ ਗਿਣਤੀ ਦੇ ਵਿੱਚ ਸਾਰੇ ਧਰਮਾਂ ਦੇ ਲੋਕਾਂ ਨੇ ਇਕੱਠੇ ਹੋ ਕੇ ਰੋਸ ਮਾਰਚ ਕੱਢਿਆ। ਇਸ ਰੋਸ ਮਾਰਚ ਨੂੰ ਜੇਐਨਯੂ ਦੇ ਸਾਬਕਾ ਵਿਦਿਆਰਥੀ ਉਮਰ ਖਾਲਿਦ ਨੇ ਸੰਬੋਧਨ ਕੀਤਾ।

ਵੇਖੋ ਵੀਡੀਓ

ਮਲੇਰਕੋਟਲਾ ਸ਼ਹਿਰ ਵਿੱਚ ਜਿੱਥੇ ਹਮੇਸ਼ਾ ਹੀ ਆਪਸੀ ਭਾਈਚਾਰਕ ਸਾਂਝ ਦਿਖਾਈ ਦਿੰਦੀ ਹੈ, ਉਥੇ ਸ਼ੁੱਕਰਵਾਰ ਨੂੰ ਇੱਕ ਵਾਰ ਫਿਰ ਦੇਸ਼ ਅੰਦਰ ਨਵੇਂ ਬਣੇ ਕਾਨੂੰਨ ਦਾ ਵਿਰੋਧ ਕੀਤਾ ਗਿਆ, ਜਿੱਥੇ ਸਾਰੇ ਧਰਮਾਂ ਦੇ ਲੋਕਾਂ ਨੇ ਆਪਣਾ-ਆਪਣਾ ਕਾਰੋਬਾਰ ਬੰਦ ਕਰਕੇ ਇਸ ਨਵੇਂ ਬਣੇ ਕਾਨੂੰਨ ਦਾ ਵਿਰੋਧ ਕਰਨ ਦੇ ਨਾਲ ਸ਼ਹਿਰ ਵਿੱਚ ਰੋਸ ਮਾਰਚ ਵੀ ਕੱਢਿਆ ਗਿਆ ਅਤੇ ਸੱਟਾ ਚੌਕ ਕੋਲ ਜਾ ਕੇ ਇਨ੍ਹਾਂ ਲੋਕਾਂ ਨੂੰ ਉਮਰ ਖਾਲਿਦ ਨੇ ਸੰਬੋਧਿਤ ਕੀਤਾ।

ਇਸ ਮੌਕੇ ਉਮਰ ਖਾਲਿਦ ਨੇ ਕਿਹਾ ਕਿ ਉਹ ਪਹਿਲਾਂ ਤਾਂ ਸਾਰੇ ਧਰਮਾਂ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਅੱਜ ਮੁਸਲਿਮ ਭਾਈਚਾਰੇ ਦਾ ਇਸ ਕਾਨੂੰਨ ਦੇ ਖ਼ਿਲਾਫ਼ ਵਿਰੋਧ ਕਰਨ ਦੇ ਵਿੱਚ ਮਦਦ ਕੀਤੀ ਤੇ ਸਾਥ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਕਜੁੱਟ ਹੋ ਕੇ ਇਸ ਦਾ ਲਗਾਤਾਰ ਵਿਰੋਧ ਕਰਨਾ ਚਾਹੀਦਾ ਹੈ ਅਤੇ ਕੇਂਦਰ ਦੀ ਸਰਕਾਰ ਨੂੰ ਚਾਹੀਦਾ ਹੈ ਕਿ ਤੁਰੰਤ ਇਸ ਨਵੇਂ ਬਣੇ ਕਾਨੂੰਨ ਨੂੰ ਵਾਪਸ ਲਵੇ।

ਇਹ ਵੀ ਪੜੋ: ਵਿਧਾਇਕ ਦਲ ਦੇ ਆਗੂ ਵਜੋਂ ਪਰਮਿੰਦਰ ਢੀਂਡਸਾ ਦਾ ਅਸਤੀਫ਼ਾ ਮਨਜ਼ੂਰ, ਸ਼ਰਨਜੀਤ ਢਿੱਲੋਂ ਨੂੰ ਸੌਂਪੀ ਕਮਾਨ

Intro:ਦੇਸ਼ ਅੰਦਰ ਨਵੇਂ ਬਣੇ ਕਾਨੂੰਨ ਨੂੰ ਲੈ ਕੇ ਪੂਰੇ ਦੇਸ਼ ਦੇ ਵਿੱਚ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਤਿੰਨ ਜਨਵਰੀ ਨੂੰ ਪੰਜਾਬ ਬੰਦ ਦਾ ਸੱਦਾ ਸੀ ਜਿਸ ਨੂੰ ਲੈ ਕੇ ਜ਼ਿਆਦਾ ਮੁਸਲਿਮ ਆਬਾਦੀ ਵਾਲੇ ਸ਼ਹਿਰ ਮਾਲੇਰਕੋਟਲਾ ਦੀ ਜੇਕਰ ਗੱਲ ਕਰੀਏ ਤਾਂ ਇੱਥੇ ਅੱਜ ਬਾਜ਼ਾਰ ਪੂਰਨ ਤੌਰ ਤੇ ਜਿੱਥੇ ਬੰਦ ਦਿਖਾਈ ਦਿੱਤੇ ਉੱਥੇ ਹੀ ਵੱਡੀ ਗਿਣਤੀ ਦੇ ਵਿੱਚ ਸਾਰੇ ਧਰਮਾਂ ਦੇ ਲੋਕਾਂ ਵੱਲੋਂ ਇਕੱਠੇ ਹੋ ਕੇ ਇੱਕ ਰੋਸ ਮਾਰਚ ਕੱਢਿਆ ਗਿਆ ਇਸ ਰੋਸ ਮਾਰਚ ਨੂੰ ਜੇਐਨਯੂ ਦੇ ਸਾਬਕਾ ਵਿਦਿਆਰਥੀ ਉਮਰ ਖਾਲਿਦ ਨੇ ਸੰਬੋਧਿਤ ਕੀਤਾ


Body:ਮਾਲੇਰਕੋਟਲਾ ਸ਼ਹਿਰ ਜਿੱਥੇ ਹਮੇਸ਼ਾ ਹੀ ਆਪਸੀ ਭਾਈਚਾਰਕ ਸਾਂਝ ਦਿਖਾਈ ਦਿੰਦੀ ਹੈ ਉਥੇ ਅੱਜ ਇੱਕ ਵਾਰ ਫਿਰ ਦੇਸ਼ ਅੰਦਰ ਨਵੇਂ ਬਣੇ ਕਾਨੂੰਨ ਦਾ ਵਿਰੋਧ ਕੀਤਾ ਗਿਆ ਜਿੱਥੇ ਸਾਰੇ ਧਰਮਾਂ ਦੇ ਲੋਕਾਂ ਨੇ ਆਪਣਾ ਆਪਣਾ ਕਾਰੋਬਾਰ ਬੰਦ ਕਰਕੇ ਇਸ ਨਵੇਂ ਬਣੇ ਕਾਨੂੰਨ ਦਾ ਵਿਰੋਧ ਕੀਤਾ ਨਹੀਂ ਨਹੀਂ ਬਲਕਿ ਸਾਰੇ ਧਰਮਾਂ ਦੇ ਲੋਕ ਇਕੱਠੇ ਹੋ ਕੇ ਇੱਕ ਸ਼ਹਿਰ ਵਿੱਚ ਦੀ ਰੋਸ ਮਾਰਚ ਵੀ ਕੱਢਿਆ ਗਿਆ ਅਤੇ ਸੱਟਾ ਚੌਕ ਕੋਲ ਜਾ ਕੇ ਇਨ੍ਹਾਂ ਲੋਕਾਂ ਨੂੰ ਉਮਰ ਖਾਲਿਦ ਨੇ ਸੰਬੋਧਿਤ ਕੀਤਾ


Conclusion:ਇਸ ਮੌਕੇ ਲੋਕਾਂ ਨੂੰ ਸੰਬੋਧਿਤ ਕਰਦੇ ਉਮਰ ਖਾਲਿਦ ਨੇ ਕਿਹਾ ਕਿ ਉਹ ਪਹਿਲਾਂ ਤਾਂ ਸਾਰੇ ਧਰਮਾਂ ਦਾ ਧੰਨਵਾਦ ਕਰਦੇ ਨੇ ਜਿਨ੍ਹਾਂ ਨੇ ਅੱਜ ਮੁਸਲਿਮ ਭਾਈਚਾਰੇ ਦਾ ਇਸ ਕਾਨੂੰਨ ਦੇ ਖਿਲਾਫ ਵਿਰੋਧ ਕਰਨ ਦੇ ਵਿੱਚ ਮਦਦ ਕੀਤੀ ਤੇ ਸਾਥ ਦਿੱਤਾ ਅਤੇ ਨਾਲ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਕਜੁੱਟ ਹੋ ਕੇ ਇਸ ਦਾ ਲਗਾਤਾਰ ਵਿਰੋਧ ਕਰਨਾ ਚਾਹੀਦਾ ਹੈ ਅਤੇ ਕੇਂਦਰ ਦੀ ਸਰਕਾਰ ਨੂੰ ਚਾਹੀਦੈ ਕਿ ਤੁਰੰਤ ਇਸ ਨਵੇਂ ਬਣੇ ਕਾਨੂੰਨ ਨੂੰ ਵਾਪਸ ਲਵੇ

ਮਾਲੇਰਕੋਟਲਾ ਤੋਂ ਈ ਟੀ ਵੀ ਭਾਰਤ ਲਈ ਸੁੱਖਾ ਖਾਨ
ETV Bharat Logo

Copyright © 2024 Ushodaya Enterprises Pvt. Ltd., All Rights Reserved.