ETV Bharat / state

ਖਟਕੜ ਕਲਾਂ 'ਚ ਜ਼ੋਰਾਂ ਨਾਲ ਹੋ ਰਹੀਆਂ ਸਹੁੰ ਚੁੱਕ ਸਮਾਰੋਹ ਦੀਆਂ ਤਿਆਰੀਆਂ

author img

By

Published : Mar 14, 2022, 12:41 PM IST

Updated : Mar 14, 2022, 1:17 PM IST

ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸੁਪਰੀਮੋ (Aam Aadmi Party supremo) ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਸਮੇਤ ਪਾਰਟੀ ਦੇ ਕਈ ਦਿੱਗਜ ਵੀ ਇਸ ਸਹੁੰ ਚੁੱਕ ਸਮਾਗਮ ਵਿੱਚ ਪਹੁੰਚਣਗੇ। ਇਸ ਤੋਂ ਇਲਾਵਾ ਲੱਖਾਂ ਦੀ ਗਿਣਤੀ ਵਿੱਚ ਦਰਸ਼ਕਾਂ ਦੇ ਪਹੁੰਚਣ ਦੀ ਉਮੀਦ ਹੈ। ਇਸ ਮੀਟਿੰਗ ਨੂੰ ਲੈ ਕੇ ਖਟਕੜ ਕਲਾਂ 'ਚ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਖਟਕੜ ਕਲਾਂ ਪਹੁੰਚੇ ਮੁੱਖ ਸਕੱਤਰ
ਖਟਕੜ ਕਲਾਂ ਪਹੁੰਚੇ ਮੁੱਖ ਸਕੱਤਰ

ਖਟਕੜ ਕਲਾਂ: 16 ਮਾਰਚ ਨੂੰ ਆਮ ਆਦਮੀ ਪਾਰਟੀ (Aam Aadmi Party) ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ (Newly appointed Chief Minister of Punjab) ਭਗਵੰਤ ਮਾਨ ਨੂੰ ਪਿੰਡ ਖਟਕੜ ਕਲਾਂ (Village Khatkar Kalan) ਵਿਖੇ ਸ਼ਹੀਦ ਭਗਤ ਸਿੰਘ ਜੀ ਦੀ ਯਾਦਗਾਰ ਵਿਖੇ ਪੰਜਾਬ ਦੇ ਰਾਜਪਾਲ (Governor of Punjab) ਬਨਵਾਰੀ ਲਾਲ ਪੁਰੋਹਿਤ ਮੁੱਖ ਮੰਤਰੀ ਦੀ ਸਹੁੰ ਚੁਕਾਉਣਗੇ। ਇਸ ਦੇ ਨਾਲ ਹੀ ਨਵ-ਨਿਯੁਕਤ 5 ਕੈਬਨਿਟ ਮੰਤਰੀਆਂ ਨੂੰ ਵੀ ਸਹੁੰ ਚੁਕਾਈ ਜਾਵੇਗੀ। ਇਸ ਦੇ ਨਾਲ ਹੀ, ਪੰਜਾਬ ਵਿੱਚ 117 ਸੀਟਾਂ ਜਿੱਤ ਕੇ ਵਿਧਾਨ ਸਭਾ ਵਿੱਚ ਪਹੁੰਚੇ ਆਮ ਆਦਮੀ ਪਾਰਟੀ (Aam Aadmi Party) ਦੇ ਸਾਰੇ ਵਿਧਾਇਕ ਵੀ ਪਹੁੰਚ ਰਹੇ ਹਨ।

ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸੁਪਰੀਮੋ (Aam Aadmi Party supremo) ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਸਮੇਤ ਪਾਰਟੀ ਦੇ ਕਈ ਦਿੱਗਜ ਵੀ ਇਸ ਸਹੁੰ ਚੁੱਕ ਸਮਾਗਮ ਵਿੱਚ ਪਹੁੰਚਣਗੇ।ਇਸ ਤੋਂ ਇਲਾਵਾ ਲੱਖਾਂ ਦੀ ਗਿਣਤੀ ਵਿੱਚ ਦਰਸ਼ਕਾਂ ਦੇ ਪਹੁੰਚਣ ਦੀ ਉਮੀਦ ਹੈ। ਇਸ ਮੀਟਿੰਗ ਨੂੰ ਲੈ ਕੇ ਖਟਕੜ ਕਲਾਂ 'ਚ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਖਟਕੜ ਕਲਾਂ ਪਹੁੰਚੇ ਮੁੱਖ ਸਕੱਤਰ

ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸਹੁੰ ਚੁੱਕ ਸਮਾਗਮ ਲਈ ਵੱਡੀ ਸਟੇਜ ਵੀ ਤਿਆਰ ਕੀਤੀ ਜਾ ਰਹੀ ਹੈ। ਖਟਕੜ ਕਲਾ ਵਿਖੇ ਪੁੱਜਣ 'ਤੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਵੀਨੂੰ ਪ੍ਰਸਾਦ ਨੇ ਖੁਦ ਇਨ੍ਹਾਂ ਸਾਰੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੀ ਵੱਲੋਂ ਮੁੱਖ ਸਕੱਤਰ ਨੇ ਸ਼ਹੀਦ ਭਗਤ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਸਹੁੰ ਚੁੱਕ ਸਮਾਗਮ ਮੌਕੇ ਪੰਜਾਬ ਸਰਕਾਰ ਵੱਲੋਂ ਨਵਾਂਸ਼ਹਿਰ ਦੇ ਡਿਪਟੀ ਕਮਿਸ਼ਨਰ ਨੂੰ 2 ਕਰੋੜ ਰੁਪਏ ਦੀ ਰਾਸ਼ੀ ਵੀ ਜਾਰੀ ਕੀਤੀ ਗਈ ਹੈ। ਜਿਸ ਵਿੱਚ ਸਟੇਜ, ਲੋਕਾਂ ਦੇ ਬੈਠਣ ਦਾ ਪ੍ਰਬੰਧ, ਪਾਰਕਿੰਗ ਅਤੇ ਹਰ ਸਹੂਲਤ ਦਾ ਪ੍ਰਬੰਧ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੇ ਪ੍ਰਬੰਧਾਂ ’ਤੇ ਕੁਝ ਲੱਖ ਰੁਪਏ ਖਰਚ ਕੀਤੇ ਜਾਣਗੇ। ਪੰਜਾਬ ਸਰਕਾਰ (Government of Punjab) ਵੱਲੋਂ ਜਾਰੀ ਕੀਤੀ 2 ਕਰੋੜ ਦੀ ਰਾਸ਼ੀ ’ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਜੋ ਜਾਰੀ ਕੀਤਾ ਗਿਆ ਹੈ, ਉਹ ਹੀ ਖਰਚਿਆ ਜਾਵੇਗਾ।

ਇਹ ਵੀ ਪੜ੍ਹੋ: ਏ. ਵੇਣੂ ਪ੍ਰਸਾਦ ਨੇ ਭਗਵੰਤ ਮਾਨ ਦੇ ਵਧੀਕ ਮੁੱਖ ਸਕੱਤਰ ਵਜੋਂ ਸੰਭਾਲਿਆ ਅਹੁਦਾ

Last Updated : Mar 14, 2022, 1:17 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.