ਚੱਕਾ ਜਾਮ: ਪੰਜਾਬ ਰੋਡਵੇਜ਼ ਠੇਕਾ ਮੁਲਾਜ਼ਮਾਂ ਨੇ ਕੱਢੀ ਮੋਟਰਸਾਈਕਲ ਰੈਲੀ

author img

By

Published : Sep 13, 2021, 8:23 PM IST

ਪੰਜਾਬ ਰੋਡਵੇਜ਼ ਠੇਕਾ ਮੁਲਾਜ਼ਮਾਂ ਨੇ ਕੱਢੀ ਮੋਟਰਸਾਈਕਲ ਰੈਲੀ

ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ. ਆਰ. ਟੀ. ਸੀ (Punjab Roadways Punbus and P. R. T. Was) ਕੰਟਰੈਕਟ ਵਰਕਰਜ਼ ਯੂਨੀਅਨ ਸਮੂਹ ਵਰਕਰਾਂ ਨੇ ਸੈਂਟਰਬਾਡੀ ਦੇ ਸੱਦੇ ਤੇ ਅੱਜ 13 ਸਤੰਬਰ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਸਾਰੇ ਸ਼ਹਿਰ ਵਿਚ ਮੋਟਰਸਾਈਕਲਾ ਤੇ ਰੋਸ ਮਾਰਚ ਕੱਢਿਆ।

ਸ੍ਰੀ ਮੁਕਤਸਰ ਸਾਹਿਬ: ਪੰਜਾਬ ਰੋਡਵੇਜ਼ (Punjab Roadways), ਪਨਬੱਸ (Punbus) ਅਤੇ ਪੀ.ਆਰ.ਟੀ.ਸੀ (PRTC) ਕੰਟਰੈਕਟ ਵਰਕਰਜ਼ ਯੂਨੀਅਨ (Contract Workers Union) ਪੰਜਾਬ ਦੀ ਅਣਮਿੱਥੇ ਸਮੇਂ ਦੀ ਹੜਤਾਲ ਅੱਠਵੇਂ ਦਿਨ ਵਿੱਚ ਦਾਖ਼ਲ ਹੋ ਗਈ ਹੈ। ਪਨਬਸ ਦੇ ਸਮੂਹ ਵਰਕਰਾਂ ਨੇ ਸੈਂਟਰਬਾਡੀ ਦੇ ਸੱਦੇ ਤੇ ਅੱਜ 13 ਸਤੰਬਰ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਸਾਰੇ ਸ਼ਹਿਰ ਵਿਚ ਮੋਟਰਸਾਈਕਲਾ ਤੇ ਰੋਸ ਮਾਰਚ ਕੱਢਿਆ।

ਇਨ੍ਹਾਂ ਵੱਲੋਂ ਲੋਕਾਂ ਨੂੰ ਸਰਕਾਰ ਦੀਆਂ ਮਾਰੂ ਨੀਤੀਆਂ ਤੋਂ ਜਾਣੂ ਕਰਵਾਇਆ ਗਿਆਂ ਅਤੇ ਸੈਕਟਰੀ ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ (Government of Punjab) ਵੱਲੋਂ ਪਿਛਲੇ ਲੰਮੇ ਸਮੇਂ ਤੋਂ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੱਢਿਆ ਜਾ ਰਿਹਾ। ਜਿਸ ਕਰਕੇ ਟਰਾਂਸਪੋਰਟ ਕਾਮੇ ਅਣਮਿੱਥੇ ਸਮੇਂ ਦੀ ਹੜਤਾਲ ਤੇ ਬੈਠੇ ਹਨ ਅਤੇ ਉਹਨਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੈਪਟਨ ਸਾਹਿਬ ਕਹਿੰਦੇ ਸਨ ਕਿ ਟਰਾਂਸਪੋਰਟ ਮਾਫੀਆਂ (Transport waivers) ਖ਼ਤਮ ਕਰਾਂਗੇ।

ਪਰ ਕੈਪਟਨ ਸਾਹਿਬ ਨੇ ਅੱਜ ਸਰਕਾਰੀ ਬੱਸਾਂ (Government buses) ਹੀ ਖ਼ਤਮ ਕਰ ਦਿੱਤੀਆਂ ਹਨ ਅਤੇ ਸਰਕਾਰ ਦਾ ਨੰਗਾ ਚਿੱਟਾ ਚਿਹਰਾ ਲੋਕਾਂ ਦੀ ਕਚਿਹਰੀ ਵਿੱਚ ਹੜਤਾਲ ਹੋਣ ਤੇ ਸਾਹਮਣੇ ਆਈਆਂ ਹੈ, ਕਿ ਲੋਕਾਂ ਨੂੰ ਸਫ਼ਰ ਸਹੂਲਤਾਂ ਦੇਣ ਵਾਲੇ ਕੱਚੇ ਮੁਲਾਜ਼ਮ ਹੀ ਹਨ। ਸਰਕਾਰ ਕੋਲ ਨਾ ਤਾਂ ਸਰਕਾਰੀ ਬੱਸਾਂ ਹਨ ਨਾ ਹੀ ਸਰਕਾਰੀ ਕਰਮਚਾਰੀ ਹਨ।

ਪੰਜਾਬ ਰੋਡਵੇਜ਼ ਠੇਕਾ ਮੁਲਾਜ਼ਮਾਂ ਨੇ ਕੱਢੀ ਮੋਟਰਸਾਈਕਲ ਰੈਲੀ

ਦੂਸਰੇ ਪਾਸੇ ਕੈਪਟਨ ਸਾਹਿਬ ਕਹਿੰਦੇ ਸਨ ਕਿ ਪਹਿਲੀ ਕੈਬਨਿਟ ਮੀਟਿੰਗ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਪਰ ਉਸ ਦੇ ਉਲਟ ਅੱਜ ਸਰਕਾਰ ਦਾ ਕਾਰਜਕਾਲ ਖ਼ਤਮ ਹੋਣ ਦੇ ਕਿਨਾਰੇ ਹੈ, ਕਿਸੇ ਵੀ ਕੱਚੇ ਮੁਲਾਜ਼ਮ ਨੂੰ ਪੱਕਾ ਨਹੀਂ ਕੀਤਾ ਗਿਆ।

ਸਰਕਾਰ ਤਾਂ ਇਸ ਹੱਦ ਤੱਕ ਗੂੜੀ ਨੀਂਦ ਵਿੱਚ ਸੁੱਤੀ ਹੈ ਜਿਸ ਨੂੰ ਜਗਾਉਣ ਲਈ ਹੜਤਾਲ ਕੀਤੀ ਗਈ ਹੈ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਸਿਸਵਾ (Chief Minister's residence Siswa) ਵਿਖੇ ਰੱਖੇ ਧਰਨੇ ਵਿੱਚ ਮੋਹਾਲੀ ਪ੍ਰਸ਼ਾਸਨ ਨੇ ਮਿਤੀ 14/09/2021 ਨੂੰ ਸਿਵਲ ਸਕੱਤਰੇਤ ਵਿਖੇ ਠੀਕ 12 ਵਜੇ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਤਹਿ ਕਰਵਾਈ ਹੈ।

ਜਿਸ ਵਿੱਚ ਮੰਗਾਂ ਬਾਰੇ ਵਿਚਾਰ ਚਰਚਾ ਕਰਕੇ ਸਰਕਾਰ ਵੱਲੋਂ ਕੋਈ ਸਾਰਥਿਕ ਹੱਲ ਕੱਢਣ ਦੀ ਉਮੀਦ ਹੈ, ਜੇਕਰ ਹੱਲ ਨਹੀਂ ਨਿਕਲਦਾ ਤਾਂ ਅਗਲੇ ਸੰਘਰਸ਼ ਵਿੱਚ ਪੰਜਾਬ ਦੇ ਨੈਸ਼ਨਲ ਹਾਈਵੇ (National Highway of Punjab) ਜਾਮ ਸਮੇਤ ਤਿੱਖੇ ਐਕਸ਼ਨ ਕੀਤੇ ਜਾਣਗੇ, ਜਿਸ ਦੀ ਜ਼ਿੰਮੇਵਾਰ ਖ਼ੁਦ ਪੰਜਾਬ ਸਰਕਾਰ ਹੋਵੇਗੀ।

ਡਿਪੂ ਕੈਸ਼ੀਅਰ ਲਖਵੀਰ ਸਿੰਘ, ਸਨੀਅਰ ਮੀਤ ਪ੍ਰਧਾਨ ਚਰਨਜੀਤ ਸਿੰਘ ਨੇ ਕਿਹਾ ਕਿ ਕਮਾਈ ਵਾਲੇ ਮਹਿਕਮੇ ਟਰਾਂਸਪੋਰਟ ਵਿੱਚ ਕਿਸੇ ਨੂੰ ਪੱਕਾ ਤਾਂ ਕਿ ਕਰਨਾ ਉਲਟਾ ਹੜਤਾਲ ਤੇ ਬੈਠੇ ਮੁਲਾਜ਼ਮਾਂ ਦਾ ਹੱਲ ਕਰਨ ਦੀ ਥਾਂ ਤੇ ਨੋਕਰੀ ਤੇ ਕੱਢਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।

ਸੂਬਾ ਆਗੂ ਅਤੇ ਡਿਪੂ ਕਮੇਟੀ ਨੇ ਸਖ਼ਤ ਸ਼ਬਦਾਂ ਵਿੱਚ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਸਰਕਾਰ ਦੇ ਪੁਤਲੇ ਫੂਕਣ, ਨੈਸ਼ਨਲ ਹਾਈਵੇ ਜਾਮ, ਮੁੱਖ ਮੰਤਰੀ ਪੰਜਾਬ ਨੂੰ ਘੇਰਨ, ਪੰਜਾਬ ਦੇ ਸ਼ਹਿਰਾਂ ਵਿੱਚ ਜਾਮ ਲਗਾਉਣ ਸਮੇਤ ਕੋਈ ਵੀ ਸਖ਼ਤ ਐਕਸ਼ਨ ਹੁੰਦਾ ਹੈ ਤਾਂ ਉਸ ਦੀ ਜ਼ਿੰਮੇਵਾਰੀ ਸਬੰਧਿਤ ਅਧਿਕਾਰੀਆਂ ਜਾ ਸਰਕਾਰ ਦੀ ਹੋਵੇਗੀ।

ਇਹ ਵੀ ਪੜ੍ਹੋ: ਚੱਕਾ ਜਾਮ: ਸਰਕਾਰ ਨਾਲ ਮੀਟਿੰਗ ਰਹੀ ਬੇਸਿੱਟਾ, ਧਰਨੇ ਪ੍ਰਦਰਸ਼ਨ ਜਾਰੀ

ETV Bharat Logo

Copyright © 2024 Ushodaya Enterprises Pvt. Ltd., All Rights Reserved.