ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਣਨ ਦੀ ਖੁਸ਼ੀ ‘ਚ ਵੰਡੇ ਲੱਡੂ

author img

By

Published : Sep 22, 2021, 3:03 PM IST

ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਣਨ ਦੀ ਖੁਸ਼ੀ ‘ਚ ਵੰਡੇ ਲੱਡੂ

ਸ੍ਰੀ ਮੁਕਤਸਰ ਸਾਹਿਬ ਵਿੱਚ ਵੀ ਪੰਜਾਬ ਯੂਥ ਕਾਂਗਰਸ (Youth Congress) ਦੇ ਜਰਨਲ ਸੈਕਟਰੀ ਜਗਜੀਤ ਸਿੰਘ ਬਰਾੜ (General Secretary Jagjit Singh Brar) ਵੱਲੋਂ ਚਰਨਜੀਤ ਚੰਨੀ (Charanjit Singh Channi) ਦੇ ਮੁੱਖ ਮੰਤਰੀ (Chief Minister) ਬਣਨ ਦੀ ਖੁਸ਼ੀ ਵਿੱਚ ਲੱਡੂ ਵੰਡੇ ਗਏ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਇੱਕਠੇ ਹੋਏ ਕਾਂਗਰਸੀ ਵਰਕਰਾਂ ਨੇ ਪਾਰਟੀ ਹਾਈ ਕਮਾਂਡ ਦੇ ਇਸ ਫੈਸਲਾ ਦਾ ਸਵਾਗਤ ਕੀਤਾ।

ਸ੍ਰੀ ਮੁਕਤਸਰ ਸਾਹਿਬ: ਪਿਛਲੇ ਕਾਫ਼ੀ ਦਿਨਾਂ ਤੋਂ ਪੰਜਾਬ ਦੀ ਕਾਂਗਰਸ ਸਰਕਾਰ (Congress Government) ਵਿੱਚ ਉਥਲ-ਪੁਥਲ ਚਲ ਰਹੀ ਸੀ, ਇਸੇ ਉਥਲ-ਪੁਥਲ ਦੇ ਕਾਰਨ ਕਾਂਗਰਸ ਹਾਈ ਕਮਾਂਡ ਨੇ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਤੋਂ ਅਸਤੀਫ਼ਾ ਲੈਕੇ ਕੇ ਪੰਜਾਬ ਨੂੰ ਚਰਨਜੀਤ ਸਿੰਘ ਚੰਨੀ (Charanjit Singh Channi) ਦੇ ਰੂਪ ਵਿੱਚ ਨਵੇਂ ਮੁੱਖ ਮੰਤਰੀ ਪੰਜਾਬ (Chief Minister of Punjab) ਨੂੰ ਦਿੱਤਾ ਹੈ। ਪਾਰਟੀ ਹਾਈ ਕਮਾਂਡ ਦੇ ਇਸ ਫੈਸਲੇ ਤੋਂ ਪੰਜਾਬ ਕਾਂਗਰਸ ਦੇ ਮੰਤਰੀਆਂ ਵਿਧਾਇਕਾਂ ਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਚਰਨਜੀਤ ਸਿੰਘ ਚੰਨੀ (Charanjit Singh Channi) ਦੇ ਮੁੱਖ ਮੰਤਰੀ (Chief Minister) ਬਣਨ ਦੀ ਖੁਸ਼ੀ ਵਿੱਚ ਪੰਜਾਬ ਦੇ ਵੱਖ-ਵੱਖ ਹਿੱਸਿਆ ਵਿੱਚ ਕਾਂਗਰਸੀ ਲੱਡੂ ਵੰਡ ਕੇ ਖੁਸ਼ੀ ਮਨਾ ਰਹੇ ਹਨ।

ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਣਨ ਦੀ ਖੁਸ਼ੀ ‘ਚ ਵੰਡੇ ਲੱਡੂ

ਸ੍ਰੀ ਮੁਕਤਸਰ ਸਾਹਿਬ ਵਿੱਚ ਵੀ ਪੰਜਾਬ ਯੂਥ ਕਾਂਗਰਸ (Youth Congress) ਦੇ ਜਰਨਲ ਸੈਕਟਰੀ ਜਗਜੀਤ ਸਿੰਘ ਬਰਾੜ (General Secretary Jagjit Singh Brar) ਵੱਲੋਂ ਚਰਨਜੀਤ ਚੰਨੀ (Charanjit Singh Channi) ਦੇ ਮੁੱਖ ਮੰਤਰੀ (Chief Minister) ਬਣਨ ਦੀ ਖੁਸ਼ੀ ਵਿੱਚ ਲੱਡੂ ਵੰਡੇ ਗਏ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਇੱਕਠੇ ਹੋਏ ਕਾਂਗਰਸੀ ਵਰਕਰਾਂ ਨੇ ਪਾਰਟੀ ਹਾਈ ਕਮਾਂਡ ਦੇ ਇਸ ਫੈਸਲਾ ਦਾ ਸਵਾਗਤ ਕੀਤਾ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਜਗਜੀਤ ਸਿੰਘ ਬਰਾੜ (Jagjit Singh Brar) ਨੇ ਕਿਹਾ ਕਿ ਜੋ ਅਕਾਲੀ ਦਲ ਦਲਿਤ ਚਿਹਰੇ ਨੂੰ ਪੰਜਾਬ ਦਾ ਉਪ ਮੁੱਖ ਮੰਤਰੀ (Deputy CM) ਬਣਾਉਣ ਦਾ ਵਾਅਦਾ ਕਰ ਰਹੇ ਸਨ, ਕਾਂਗਰਸ ਨੇ ਉਸ ਤੋਂ ਪਹਿਲਾਂ ਹੀ ਇੱਕ ਦਲਿਤ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਕੇ ਇੱਕ ਮਿਜ਼ਾਈਲ ਪੈਂਦਾ ਕੀਤੀ ਹੈ।

ਉਨ੍ਹਾਂ ਨੇ ਕਿਹਾ ਕਿ ਪਾਰਟੀ ਹਾਈ ਕਮਾਂਡ ਨੇ ਪੰਜਾਬ ਨੂੰ ਇੱਕ ਅਜਿਹਾ ਮੁੱਖ ਮੰਤਰੀ ਦਿੱਤਾ ਹੈ, ਜੋ ਗਰੀਬਾਂ ਦੇ ਦਰਦ ਨੂੰ ਚੰਗੀ ਤਰ੍ਹਾਂ ਸਮਝ ਦਾ ਹੈ। ਅਤੇ ਜੋ ਜਿਆਦਾ ਤਰ੍ਹਾਂ ਪੰਜਾਬ ਦੇ ਆਮ ਲੋਕਾਂ ਵਿੱਚ ਰਹੇ ਕੇ ਉਨ੍ਹਾਂ ਦੇ ਮਸਲੇ ਹੱਲ ਕਰਦਾ ਹੈ।

ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਜਗਜੀਤ ਸਿੰਘ ਬਰਾੜ ਨੇ ਦੂਰ ਅੰਨਦੇਸ਼ੀ ਮੁੱਖ ਮੰਤਰੀ ਕਹਿ ਕੇ ਸੰਬੋਧਨ ਕੀਤਾ ਹੈ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਭਵਿੱਖ ਲਈ ਇਹ ਚੰਗੇ ਕੰਮ ਕਰਕੇ ਪੰਜਾਬ ਦੇ ਲੋਕਾਂ ਦੀ ਆਰਥਿਕ ਹਾਲਤ ਵਿੱਚ ਸੁਧਾਰ ਕਰਨਗੇ।

ਇਹ ਵੀ ਪੜ੍ਹੋ:ਪੰਜਾਬ ਦੇ ਨਵੇਂ ਆਗੂਆਂ ਦੀ ਦਿੱਲੀ ਫੇਰੀ, ਅਮਰਿੰਦਰ ਦੇ ਵਫ਼ਾਦਾਰਾਂ 'ਤੇ ਡਿੱਗ ਸਕਦੀ ਹੈ ਗਾਜ਼

ETV Bharat Logo

Copyright © 2024 Ushodaya Enterprises Pvt. Ltd., All Rights Reserved.