ETV Bharat / state

ਪਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਲੈਕੇ ਸ੍ਰੀ ਕੀਰਤਪੁਰ ਸਾਹਿਬ ਲਈ ਰਵਾਨਾ ਹੋਇਆ ਪਰਿਵਾਰ, ਸ੍ਰੀ ਪਤਾਲਪੁਰੀ ਸਾਹਿਬ 'ਚ ਹੋਵੇਗਾ ਅਸਥੀ ਵਿਸਰਜਨ

author img

By

Published : May 3, 2023, 9:16 AM IST

The family took the ashes of Parkash Singh Badal from Sri Muktsar Sahib to Sri Kiratpur Sahib
ਪਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਲੈਕੇ ਸ੍ਰੀ ਕੀਰਤਪੁਰ ਸਾਹਿਬ ਲਈ ਰਵਾਨਾ ਹੋਇਆ ਪਰਿਵਾਰ

ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਤੋਂ ਸੁਖਬੀਰ ਸਿੰਘ ਬਾਦਲ ਪੂਰੇ ਪਰਿਵਾਰ ਸਮੇਤ ਮਰਹੂਮ ਪਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਵਹਾਉਣ ਲਈ ਸ੍ਰੀ ਕੀਰਤਪੁਰ ਸਾਹਿਬ ਲਈ ਰਵਾਨਾ ਹੋਏ ਨੇ। ਇਤਿਹਾਸਕ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਪਰਕਾਸ਼ ਸਿੰਘ ਬਾਦਲ ਦਾ ਅਸਥੀ ਵਿਸਰਜਨ ਕੀਤਾ ਜਾਵੇਗਾ।

ਪਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਲੈਕੇ ਸ੍ਰੀ ਕੀਰਤਪੁਰ ਸਾਹਿਬ ਲਈ ਰਵਾਨਾ ਹੋਇਆ ਪਰਿਵਾਰ

ਸ੍ਰੀ ਮੁਤਸਕਰ ਸਾਹਿਬ: ਬੀਤੇ ਦਿਨੀ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪਰਕਾਸ਼ ਸਿੰਘ ਬਾਦਲ ਦਾ ਮੋਹਾਲੀ ਦੇ ਫੋਰਟਿਜ਼ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਇਸ ਤੋਂ ਬਾਅਦ ਪਰਕਾਸ਼ ਸਿੰਘ ਬਾਦਲ ਦਾ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿੱਚ ਸਸਕਾਰ ਕੀਤਾ ਗਿਆ। ਹੁਣ ਮਰਹੂਮ ਪਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਵਹਾਉਣ ਲਈ ਬਾਦਲ ਪਰਿਵਾਰ ਸ੍ਰੀ ਕੀਰਤਪੁਰ ਸਾਹਿਬ ਲਈ ਰਵਾਨਾ ਹੋਇਆ। ਬਾਦਲ ਪਰਿਵਾਰ ਇੱਕ ਬੱਸ ਰਾਹੀਂ ਅੰਤਿਮ ਰਸਮਾਂ ਲਈ ਕੀਰਤਪੁਰ ਸਾਹਿਬ ਨੂੰ ਰਵਾਨਾ ਹੋਇਆ। ਦੱਸ ਦਈਏ ਸ੍ਰੀ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਸ੍ਰੀ ਪਤਾਲਪੁਰੀ ਵਿਖੇ ਪਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਨੂੰ ਜਲ ਪ੍ਰਵਾਹ ਕੀਤਾ ਜਾਵੇਗਾ।

ਦੱਸ ਦਈਏ ਜਿੱਥੇ ਅੱਜ ਸ੍ਰੀ ਕੀਰਤਪੁਰ ਸਾਹਿਬ ਵਿੱਚ ਮਰਹੂਮ ਪਰਕਾਸ਼ ਸਿੰਘ ਬਾਦਲ ਦਾ ਅਸਥੀ ਵਿਸਰਜਨ ਕੀਤਾ ਜਾਵੇਗਾ ਉੱਥੇ ਹੀ ਭਲਕੇ ਪਰਕਾਸ਼ ਸਿੰਘ ਬਾਦਲ ਦੀਆਂ ਅੰਤਿਮ ਰਸਮਾਂ ਨੂੰ ਆਖਰੀ ਪੜ੍ਹਾਅ ਵੱਲ ਲਿਜਾਉਂਦੇ ਹੋਏ ਪਰਿਵਾਰ ਵੱਲੋਂ ਪਿੰਡ ਬਾਦਲ ਵਿੱਚ ਅੰਤਿਮ ਅਰਦਾਸ ਤੋਂ ਮਗਰੋਂ ਭੋਗ ਪਾਏ ਜਾਣਗੇ। ਦੱਸ ਦਈਏ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਲੰਘੇ ਵੀਰਵਾਰ ਨੂੰ ਦੁਪਹਿਰ 3 ਵਜੇ ਦੇ ਕਰੀਬ ਉਹਨਾਂ ਦੇ ਜੱਦੀ ਪਿੰਡ ਲੰਬੀ ਵਿੱਚ ਕੀਤਾ ਗਿਆ ਸੀ । ਦੱਸ ਦਈਏ ਕਿ ਪਿੰਡ ਲੰਬੀ ਦੇ ਸ਼ਮਸ਼ਾਨਘਾਟ ਵਿੱਚ ਥਾਂ ਘੱਟ ਹੋਣ ਕਰਕੇ ਅਤੇ ਪਰਕਾਸ਼ ਸਿੰਘ ਬਾਦਲ ਦਾ ਖੇਤਾਂ ਨਾਲ ਪਿਆਰ ਹੋਣ ਕਰਕੇ ਉਹਨਾਂ ਦਾ ਸਸਕਾਰ ਪਿੰਡ ਦੇ ਖੇਤਾਂ ਵਿੱਚ ਕੀਤਾ ਗਿਆ। ਦੱਸ ਦਈਏ ਕਿ ਪਰਕਾਸ਼ ਸਿੰਘ ਬਾਦਲ ਦੇ ਸਸਕਾਰ ਲਈ ਥਾਂ 2 ਏਕੜ ਖੜ੍ਹੇ ਕਿੰਨੂ ਦੇ ਬਾਗ ਨੂੰ ਉਜਾੜ ਕੇ ਬਣਾਈ ਗਈ ਸੀ।


'ਬਾਬਾ ਬੋਹੜ' ਦੀ ਯਾਦ 'ਚ ਬਣੇਗਾ ਯਾਦਗੀਰੀ ਸਮਾਰਕ: ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦੇ ਸਸਕਾਰ ਮੌਕੇ ਪਿੰਡ ਦੇ ਲੋਕਾਂ ਦਾ ਕਹਿਣਾ ਸੀ ਕਿ ਜਿਸ ਸਥਾਨ ਉੱਤੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਹੋਇਆ ਹੈ। ਉਸ ਸਥਾਨ ਉੱਤੇ ਉਹਨਾਂ ਦੀ ਯਾਦ ਵਿੱਚ ਇੱਕ ਯਾਦਗਾਰੀ ਸਮਾਰਕ ਬਣਾਇਆ ਜਾਵੇਗਾ। ਉਹਨਾਂ ਕਿਹਾ ਕਿ ਇਹ ਸਮਾਰਕ ਇਸ ਕਰਕੇ ਬਣਾਇਆ ਜਾਵੇਗਾ ਕਿ ਆਉਣ ਵਾਲੀ ਪੀੜ੍ਹੀ ਲਈ 'ਬਾਬਾ ਬੋਹੜ' ਪ੍ਰੇਰਣਾ ਸ੍ਰੋਤ ਬਣ ਸਕਣ।

ਮੋਹਾਲੀ ਦੇ ਫੋਰਟਿਜ਼ ਹਸਪਤਾਲ 'ਚ ਲਏ ਸੀ ਆਖਰੀ ਸਾਹ: ਸਿਆਸਤ ਦੇ ਦਿੱਗਜ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦਾ ਬੀਤੇ ਦਿਨੀ ਦੇਹਾਂਤ ਹੋ ਗਿਆ ਸੀ। ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਏ। ਪਰਕਾਸ਼ ਸਿੰਘ ਬਾਦਲ ਕਈ ਦਿਨਾਂ ਤੋਂ ਮੋਹਾਲੀ ਦੇ ਫੋਰਟਿਜ਼ ਹਸਪਤਾਲ ਵਿੱਚ ਦਾਖਲ ਸਨ। ਡਾਕਟਰ ਉਨ੍ਹਾਂ ਉੱਤੇ ਸਖ਼ਤ ਨਿਗਰਾਨੀ ਰੱਖ ਰਹੇ ਸਨ। ਦੱਸ ਦੇਈਏ ਕਿ ਪਰਕਾਸ਼ ਸਿੰਘ ਬਾਦਲ 95 ਸਾਲ ਦੇ ਸਨ।

ਇਹ ਵੀ ਪੜ੍ਹੋ: ਜਥੇਦਾਰ ਤਖ਼ਤ ਸ੍ਰੀ ਪਟਨਾ ਸਾਹਿਬ ਨੂੰ ਮਿਲੀ ਕਲੀਨ ਚਿੱਟ, ਸੇਵਾ ਮੁਕਤ ਜੱਜ ਵੱਲੋਂ ਕੀਤੀ ਗਈ ਸੀ ਜਾਂਚ

ETV Bharat Logo

Copyright © 2024 Ushodaya Enterprises Pvt. Ltd., All Rights Reserved.