ETV Bharat / state

ਕਿਸਾਨੀ ਸੰਘਰਸ਼ ਨੂੰ ਲੈ ਕੇ ਆਈ ਦੁੱਖਦਾਈ ਖ਼ਬਰ !

author img

By

Published : Nov 7, 2021, 11:24 AM IST

ਕਿਸਾਨੀ ਸੰਘਰਸ਼ (Kissan struggle) ਦੌਰਾਨ ਸ੍ਰੀ ਮੁਕਤਸਰ ਸਾਹਿਬ ਦੇ ਕਿਸਾਨ (Farmers) ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਕਿਸਾਨ ਲੰਮੇ ਸਮੇਂ ਤੋਂ ਧਰਨੇ ਦੇ ਵਿੱਚ ਡਟਿਆ ਹੋਇਆ ਸੀ ਪਰ ਅਚਾਨਕ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਦੀ ਘਰ ਦੇ ਵਿੱਚ ਮੌਤ ਹੋ ਗਈ ਹੈ।

ਕਿਸਾਨੀ ਸੰਘਰਸ਼ ਨੂੰ ਲੈ ਕੇ ਆਈ ਦੁੱਖਦਾਈ ਖ਼ਬਰ
ਕਿਸਾਨੀ ਸੰਘਰਸ਼ ਨੂੰ ਲੈ ਕੇ ਆਈ ਦੁੱਖਦਾਈ ਖ਼ਬਰ

ਸ੍ਰੀ ਮੁਕਤਸਰ ਸਾਹਿਬ: ਖੇਤੀ ਕਨੂੰਨਾਂ (Agricultural laws) ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਲਗਾਤਾਰ ਟਿਕਰੀ ਬਾਰਡਰ (Tikri Border) ’ਤੇ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਇਸ ਦੇ ਚਲਦੇ ਧਰਨੇ ਦੌਰਾਨ ਹਲਕਾਂ ਲੰਬੀ ਦੇ ਪਿੰਡ ਚੱਨੂੰ ਦੇ ਇੱਕ 55 ਸਾਲ ਦੇ ਕਿਸਾਨ ਦੀ ਮੌਤ ਹੋ ਗਈ ਹੈ। ਕਿਸਾਨਾਂ ਵੱਲੋਂ ਮ੍ਰਿਤਕ ਕਿਸਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮਲੌਟ ਹਸਪਤਾਲ (hospital) ਵਿਚ ਰੱਖਿਆ ਗਿਆ।

ਕਿਸਾਨ ਯੂਨੀਅਨ ਉਗਰਾਹਾਂ ਨੇ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਯੋਗ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਕਿਸਾਨ ਯੂਨੀਅਨ ਉਗਰਾਹਾਂ ਦਾ ਬਲਾਕ ਪ੍ਰਧਾਨ ਗੁਰਪਾਸ਼ ਸਿੰਘ ਨੇ ਦੱਸਿਆ ਕਿ ਇਹ 55 ਸਾਲਾ ਕਿਸਾਨ ਗੁਰਜੰਟ ਸਿੰਘ ਪਿਛਲੇ ਲੰਮੇ ਸਮੇਂ ਤੋਂ ਕਿਸਾਨ ਯੂਨੀਅਨ ਉਗਰਾਹਾਂ ਨਾਲ ਜੁੜਿਆ ਹੋਇਆ ਹੈ ਅਤੇ ਲਗਾਤਾਰ ਦਿੱਲੀ ਦੇ ਟਿਕਰੀ ਬਾਰਡਰ (Tikri Border) ’ਤੇ ਧਰਨੇ ਵਿੱਚ ਸ਼ਾਮਲ ਸੀ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਉਸ ਦੀ ਅਚਾਨਕ ਤਬੀਅਤ ਖਰਾਬ ਹੋਈ ਤਾਂ ਉਸਨੂੰ ਪਿੰਡ ਲਿਆਂਦਾ ਗਿਆ ਸੀ ਜਿਸ ਦੌਰਾਨ ਉਸਦੀ ਘਰ ਵਿੱਚ ਮੌਤ ਹੋ ਗਈ।

ਕਿਸਾਨੀ ਸੰਘਰਸ਼ ਨੂੰ ਲੈ ਕੇ ਆਈ ਦੁੱਖਦਾਈ ਖ਼ਬਰ

ਕਿਸਾਨ ਆਗੂ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਦੇ ਪਰਿਵਾਰ ਕੋਲ 4 ਏਕੜ ਜ਼ਮੀਨ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਦੇ ਪਰਿਵਾਰ ਚ ਪਿੱਛੇ 2 ਕੁੜੀਆਂ ਹਨ ਅਤੇ ਦੋ ਪੁੱਤ। ਉਨ੍ਹਾਂ ਕਿਹਾ ਕਿ ਕਿਸਾਨ ਦੇ ਸਿਰ ਕਰਜ ਵੀ ਸੀ। ਕਿਸਾਨ ਜਥੇਬੰਦੀ ਦੇ ਵੱਲੋਂ ਸਰਕਾਰ ਤੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਲਈ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੀ ਮੰਗ ਕੀਤੀ ਹੈ।

ਕਿਸਾਨਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਪੀੜਤ ਪਰਿਵਾਰ ਨੂੰ ਮੁਆਵਜ਼ਾ ਨਾ ਦਿੱਤਾ ਗਿਆ ਤਾਂ ਉਹ ਕਿਸਾਨ ਦਾ ਸਸਕਾਰ ਨਹੀਂ ਕਰਨਗੇ। ਇਸ ਦੇ ਨਾਲ ਹੀ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ਼ ਵੀ ਜੰਮਕੇ ਭੜਾਸ ਕੱਢੀ ਗਈ ਹੈ। ਕਿਸਾਨਾਂ ਦਾ ਕਹਿਣੈ ਕਿ ਲੰਮੇ ਸਮੇਂ ਕਿਸਾਨ ਧਰਨੇ ਤੇ ਬੈਠੇ ਹਨ ਪਰ ਕੇਂਦਰ ਸਰਕਾਰ ਉਨ੍ਹਾਂ ਦੇ ਮਸਲੇ ਦਾ ਕੋਈ ਹੱਲ ਨਹੀਂ ਕਰ ਰਹੀ। ਉਨ੍ਹਾਂ ਕੇਂਦਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਕਾਨੂੰਨ ਰੱਦ ਨਾ ਕੀਤੇ ਤਾਂ ਉਨ੍ਹਾਂ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ।

ਇਹ ਵੀ ਪੜ੍ਹੋ: ਪੰਜਾਬ ਫ਼ਤਿਹ ਕਰਨ ਲਈ ਭਾਜਪਾ-RSS ਨੇ ਬਣਾਈ ਇਹ ਰਣਨੀਤੀ, ਵੇਖੋ ਖਾਸ ਰਿਪੋਰਟ

ETV Bharat Logo

Copyright © 2024 Ushodaya Enterprises Pvt. Ltd., All Rights Reserved.