ਮਾਂ-ਪਿਓ ਦੇ ਇਕਲੌਤੇ ਪੁੱਤਰ ਦਾ ਕਤਲ, ਅਗਵਾ ਕਰਨ ਤੋਂ ਬਾਅਦ ਮੰਗੀ ਗਈ ਸੀ 30 ਲੱਖ ਦੀ ਫਿਰੌਤੀ

author img

By

Published : Dec 17, 2022, 10:13 AM IST

Updated : Dec 17, 2022, 10:23 AM IST

Etv Bharat

ਸ੍ਰੀ ਮੁਕਤਸਰ ਸਾਹਿਬ ਤੋਂ ਇਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦਰਅਸਲ 25 ਨਵੰਬਰ ਨੂੰ ਸ੍ਰੀ ਮੁਕਤਸਰ ਦੇ ਪਿੰਡ ਕੋਟ ਭਾਈ ਤੋਂ ਅਗਵਾ ਕੀਤੇ ਗਏ 20 ਸਾਲਾ ਹਰਮਨ ਨਾਮ ਦੇ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੂੰ ਅਗਵਾ ਕਰਕੇ ਅਗਵਾਕਾਰਾਂ ਵਲੋਂ ਫਿਰੌਤੀ ਮੰਗੀ ਗਈ ਸੀ।

ਸ੍ਰੀ ਮੁਕਤਸਰ ਸਾਹਿਬ: ਪਿੰਡ ਕੋਟਭਾਈ ਤੋਂ 25 ਨਵੰਬਰ ਨੂੰ ਅਗਵਾ ਕੀਤੇ ਗਏ ਨੌਜਵਾਨ ਹਰਮਨਦੀਪ ਸਿੰਘ ਨੂੰ ਅਗਵਾਕਾਰਾਂ ਵੱਲੋਂ ਅਗਵਾ ਕਰਕੇ 30 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਲਗਾਤਾਰ ਪੁਲਿਸ ਮੁਲਜ਼ਮਾਂ ਦੀ ਭਾਲ ਕਰ ਰਹੀ ਸੀ, ਪਰ ਪੁਲਿਸ ਬੱਚੇ ਨੂੰ ਬਚਾਉਣ ਵਿਚ ਨਾਕਾਮਯਾਬ ਰਹੀ ਹੈ। ਸੂਤਰਾਂ ਮੁਤਾਬਕ ਅਗਵਾ ਕਰਨ ਉਪਰੰਤ ਕੁਝ ਦਿਨਾਂ ਬਾਅਦ ਮੁਲਜ਼ਮਾਂ ਵੱਲੋਂ 20 ਸਾਲਾ ਲੜਕੇ ਦਾ ਕਤਲ ਕਰ ਦਿੱਤਾ ਗਿਆ ਹੈ। ਇਸ ਮਾਮਲੇ ਵਿਚ ਪੁਲਿਸ ਨੇ ਮੁੱਖ ਮੁਲਜ਼ਮ ਸਮੇਤ ਕਈ ਹੋਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ, ਪਰ ਫਿਲਹਾਲ ਪੁਲਿਸ ਇਸ ਮਾਮਲੇ ਉੱਤੇ ਕੁਝ ਵੀ ਬੋਲਣ ਨੂੰ ਤਿਆਰ ਨਹੀ ਹੈ।



ਮਾਂ-ਪਿਉ ਦਾ ਇਕਲੌਤ ਪੁੱਤਰ ਸੀ ਮ੍ਰਿਤਕ ਹਰਮਨ: ਹਰਮਨ ਮਾਪਿਆਂ ਦਾ ਇਕਲੌਤਾ ਪੁੱਤ ਸੀ। ਦੱਸਿਆ ਜਾ ਰਿਹਾ ਹੈ ਕਿ ਅਗਵਾਕਾਰਾਂ ਵੱਲੋਂ ਹਰਮਨ ਦੇ ਘਰ ਕਈ ਚਿੱਠੀਆਂ ਸੁੱਟੀਆਂ ਗਈਆਂ ਸਨ, ਜਿਸ ਵਿਚ ਉਨ੍ਹਾਂ ਨੇ ਹਰਮਨ ਦੇ ਬਦਲੇ ਵਿਚ 30 ਲੱਖ ਫਿਰੌਤੀ ਦੀ ਮੰਗ ਕੀਤੀ ਸੀ। ਹਰਮਨ ਦੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਵੱਲੋਂ ਲਗਾਤਾਰ ਭਾਲ ਕੀਤੀ ਜਾ ਰਹੀ ਸੀ, ਪਰ ਹੁਣ ਪੁਲਿਸ ਨੂੰ ਉਸ ਦੀ ਲਾਸ਼ ਬਰਾਮਦ ਹੋਈ ਹੈ। ਇਸ ਮਾਮਲੇ ਵਿੱਚ ਸ੍ਰੀ ਮੁਕਤਸਰ ਸਾਹਿਬ ਦੇ ਐੱਸਐੱਸਪੀ ਅੱਜ ਪ੍ਰੈੱਸ ਕਾਨਫਰੰਸ ਕਰ ਸਕਦੇ ਹਨ।

ਅਪਡੇਟ ਜਾਰੀ ਹੈ...

Last Updated :Dec 17, 2022, 10:23 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.