ETV Bharat / state

ਗੈਂਗਸਟਰ ਗੋਲਡੀ ਬਰਾੜ ਦੇ ਘਰ ਬਾਹਰ ਵਧਾਈ ਸੁਰੱਖਿਆ

author img

By

Published : Dec 2, 2022, 11:23 AM IST

Updated : Dec 2, 2022, 12:54 PM IST

ਗੈਂਗਸਟਰ ਗੋਲਡੀ ਬਰਾੜ ਦੇ ਵਿਦੇਸ਼ ਵਿੱਚ ਗ੍ਰਿਫ਼ਤਾਰੀ (Gangster Goldy Brar Detained In California) ਦੀ ਖ਼ਬਰ ਤੋਂ ਬਾਅਦ ਉਸ ਦੇ ਘਰ ਦੇ ਬਾਹਰ ਸ੍ਰੀ ਮੁਕਤਸਰ ਸਾਹਿਬ ਵਿਖੇ ਪੁਲਿਸ ਨੇ ਸੁਰੱਖਿਆ ਵਧਾ ਦਿੱਤੀ ਹੈ।

Police increased security outside the house of Gangster Goldy Brar in Muktsar
ਗੈਂਗਸਟਰ ਗੋਲਡੀ ਬਰਾੜ ਦੇ ਘਰ ਬਾਹਰ ਵਧਾਈ ਸੁਰੱਖਿਆ

ਸ੍ਰੀ ਮੁਕਤਸਰ ਸਾਹਿਬ: ਗੈਂਗਸਟਰ ਗੋਲਡੀ ਬਰਾੜ ਦੇ ਵਿਦੇਸ਼ ਵਿੱਚ ਗ੍ਰਿਫ਼ਤਾਰੀ ਦੀ ਖ਼ਬਰ (Gangster Goldy Brar Detained In California) ਤੋਂ ਬਾਅਦ ਉਸ ਦੇ ਘਰ ਦੇ ਬਾਹਰ ਸ੍ਰੀ ਮੁਕਤਸਰ ਸਾਹਿਬ ਵਿਖੇ ਪੁਲਿਸ ਨੇ ਸੁਰੱਖਿਆ ਵਧਾ ਦਿੱਤੀ ਹੈ। ਪੁਲਿਸ ਨੇ ਘਰ ਦੇ ਬਾਹਰ ਫੋਰਸ ਲਗਾ ਦਿੱਤੀ ਹੈ ਤੇ ਹਰ ਪਾਸੇ ਨਜ਼ਰ ਰੱਖੀ ਜਾ ਰਹੀ ਹੈ।

ਇਹ ਵੀ ਪੜੋ: ਜਾਣੋ, ਗੈਂਗਸਟਰ ਗੋਲਡੀ ਬਰਾੜ ਨੇ ਕਿਸ ਤਰ੍ਹਾਂ ਕਰਵਾਇਆ ਸੀ ਸਿੱਧੂ ਮੂਸੇਵਾਲਾ ਦਾ ਕਤਲ, A TO Z ਪੂਰੀ ਕਹਾਣੀ

ਕੈਲੀਫੋਰਨੀਆ 'ਚ ਨਜ਼ਰਬੰਦ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ 'ਚ ਨਜ਼ਰਬੰਦ ਕਰ (Gangster Goldy Brar Detained In California) ਲਿਆ ਗਿਆ ਹੈ। ਹਾਲਾਂਕਿ ਅਜੇ ਤੱਕ ਕੈਲੀਫੋਰਨੀਆ ਪੁਲਿਸ ਨੇ ਇਸ ਦੀ ਕੋਈ ਅਧਿਕਾਰਿਤ ਪੁਸ਼ਟੀ ਨਹੀਂ ਕੀਤੀ ਹੈ। ਸੂਤਰਾਂ ਮੁਤਾਬਕ ਗੋਲਡੀ ਨੂੰ 20 ਨਵੰਬਰ ਨੂੰ ਜਾਂ ਇਸ ਤੋਂ ਪਹਿਲਾਂ ਹੀ ਨਜ਼ਰਬੰਦ ਕਰ ਲਿਆ ਗਿਆ ਸੀ।

ਗੈਂਗਸਟਰ ਗੋਲਡੀ ਬਰਾੜ ਦੇ ਘਰ ਬਾਹਰ ਵਧਾਈ ਸੁਰੱਖਿਆ

ਖੂਫੀਆ ਏਜੰਸੀਆਂ ਨੂੰ ਮਿਲੀ ਜਾਣਕਾਰੀ: ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਇਹ ਜਾਣਕਾਰੀ ਭਾਰਤੀ ਖੂਫੀਆ ਏਜੰਸੀਆਂ ਤੱਕ ਪਹੁੰਚ ਗਈ ਹੈ। ਜਿਸ ਤੋਂ ਬਾਅਦ ਹੁਣ ਉਹ ਅਮਰੀਕੀ ਏਜੰਸੀਆਂ ਨਾਲ ਸੰਪਰਕ ਕਰ ਰਹੀ ਹੈ। ਗੋਲਡੀ ਬਰਾੜ ਖਿਲਾਫ 2 ਪੁਰਾਣੇ ਮਾਮਲਿਆਂ 'ਚ ਪਹਿਲਾਂ ਹੀ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਜਾ ਚੁੱਕਾ ਹੈ। ਉਹ ਕੁਝ ਦਿਨ ਪਹਿਲਾਂ ਕੈਨੇਡਾ ਤੋਂ ਸਿਆਸੀ ਸ਼ਰਨ ਲਈ ਕੈਲੀਫੋਰਨੀਆ ਭੱਜ ਗਿਆ ਸੀ।

2017 ਤੋਂ ਕੈਨੇਡਾ ਵਿੱਚ ਹੈ ਗੈਂਗਸਟਰ ਗੋਲਡੀ ਬਰਾੜ: ਸ੍ਰੀ ਮੁਕਤਸਰ ਸਾਹਿਬ ਦਾ ਰਹਿਣ ਵਾਲਾ ਸਤਿੰਦਰਜੀਤ ਸਿੰਘ ਉਰਫ਼ ਬਰਾੜ 2017 ਵਿੱਚ ਵਿਦਿਆਰਥੀ ਵੀਜ਼ੇ ’ਤੇ ਕੈਨੇਡਾ ਗਿਆ ਸੀ ਅਤੇ ਲਾਰੈਂਸ ਬਿਸ਼ਨੋਈ ਗਰੋਹ ਦਾ ਸਰਗਰਮ ਮੈਂਬਰ ਹੈ। ਮੂਸੇਵਾਲਾ ਦਾ ਕਤਲ ਕਥਿਤ ਤੌਰ 'ਤੇ ਅਕਾਲੀ ਨੌਜਵਾਨ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਕੀਤਾ ਗਿਆ ਸੀ।

ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ: ਦੱਸ ਦਈਏ ਕਿ ਸੂਬਾ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਕਤਲ ਕਰ ਦਿੱਤਾ ਗਿਆ ਸੀ। ਘਟਨਾ ਸਮੇਂ ਮੂਸੇਵਾਲਾ ਦਾ ਭਰਾ ਅਤੇ ਦੋਸਤ ਵੀ ਉਨ੍ਹਾਂ ਦੀ ਗੱਡੀ 'ਚ ਸਵਾਰ ਸਨ। ਅਪਰਾਧੀਆਂ ਨੇ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਹਮਲਾਵਰਾਂ ਨੇ ਮੂਸੇਵਾਲਾ 'ਤੇ ਕਰੀਬ 30 ਰਾਊਂਡ ਫਾਇਰ ਕੀਤੇ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜੋ: Sidhu Moosewala Murder Update: ਗੈਂਗਸਟਰ ਗੋਲਡੀ ਬਰਾੜ ਕੈਲੀਫੋਰਨੀਆ ਵਿੱਚ ਨਜ਼ਰਬੰਦ !

Last Updated : Dec 2, 2022, 12:54 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.