Bus fell into canal in muktsar sahib: ਮੁਕਤਸਰ ਰੋਡ 'ਤੇ ਸਵਾਰੀਆਂ ਨਾਲ ਭਰੀ ਬੱਸ ਨਹਿਰ 'ਚ ਡਿੱਗੀ, 8 ਲੋਕਾਂ ਦੀ ਮੌਤ
Published: Sep 19, 2023, 3:24 PM

Bus fell into canal in muktsar sahib: ਮੁਕਤਸਰ ਰੋਡ 'ਤੇ ਸਵਾਰੀਆਂ ਨਾਲ ਭਰੀ ਬੱਸ ਨਹਿਰ 'ਚ ਡਿੱਗੀ, 8 ਲੋਕਾਂ ਦੀ ਮੌਤ
Published: Sep 19, 2023, 3:24 PM
ਮੁਕਤਸਰ ਸਾਹਿਬ 'ਚ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ ਜਦੋਂ ਸਵਾਰੀਆਂ ਨਾਲ ਭਰੀ ਇੱਕ ਬੱਸ ਨਹਿਰ 'ਚ ਡਿੱਗ ਗਈ, ਜਿਸ ਵਿੱਚ 8 ਲੋਕਾਂ ਦੀ ਮੌਤ ਹੋਣ ਦਾ ਖਦਸਾ ਜਤਾਇਆ ਜਾ ਰਿਹਾ ਹੈ। ਪੜ੍ਹੋ ਪੂਰੀ ਖਬਰ...
ਮੁਕਤਸਰ ਸਾਹਿਬ: ਪੰਜਾਬ 'ਚ ਆਏ ਦਿਨ ਕੋਈ ਨਾ ਕੋਈ ਵੱਡੀ ਦੁਰਘਟਨਾ ਵਾਪਰ ਰਹੀ ਹੈ। ਅਜਿਹੀ ਹੀ ਇੱਕ ਵੱਡੀ ਦੁਰਘਟਨਾ ਸ੍ਰੀ ਮੁਕਸਤਰ ਸਾਹਿਬ ਅਤੇ ਕੋਟਕਪੂਰਾ ਰੋਡ 'ਤੇ ਵੜਿੰਗ ਪਿੰਡ ਕੋਲ ਬੱਸ ਨਹਿਰ 'ਚ ਡਿੱਗ ਗਈ। ਇਹ ਬੱਸ ਨਿਊ ਦੀਪ ਬੱਸ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਬੱਸ 12-59 ਮਿੰਟ 'ਤੇ ਸ੍ਰੀ ਮੁਕਤਸਰ ਸਾਹਿਬ ਤੋਂ ਚੱਲੀ ਸੀ।
ਕਿਵੇਂ ਹੋਇਆ ਹਾਦਸਾ: ਸੂਤਰਾਂ ਮੁਤਾਬਿਕ ਇਹ ਬੱਸ ਸਵਾਰੀ ਨਾਲ ਭਰੀ ਹੋਈ ਸੀ ਅਤੇ ਭਾਰੀ ਮੀਂਹ ਅਤੇ ਤੇਜ਼ ਸਪੀਡ ਕਾਰਨ ਸਲਿੱਪ ਹੋ ਗਈ ਹੈ।ਇਸ ਮੰਦਭਾਗੀ ਘਟਨਾ ਤੋਂ ਬਾਅਦ ਲੋਕਾਂ 'ਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਬੱਸ 'ਚ ਫਸੀਆਂ ਸਵਾਰੀਆਂ ਨੂੰ ਕੱਢਣ ਦਾ ਕੰਮ ਲਗਾਤਾਰ ਜਾਰੀ ਹੈ।ਜ਼ਿਕਰਯੋਗ ਹੈ ਕਿ ਨਹਿਰ ਦੇ ਪੁਲ਼ 'ਤੇ ਲੱਗੇ ਲੋਹੇ ਦੇ ਐਂਗਲਾਂ 'ਚ ਵੱਜਣ ਕਾਰਨ ਬੱਸ ਦਾ ਅੱਧਾ ਹਿੱਸਾ ਨਹਿਰ 'ਚ ਜਾ ਲਟਕਿਆ ਜਦਕਿ ਅੱਧਾ ਹਿੱਸਾ ਬਾਹਰ ਪੁੱਲ ਉਪਰ ਰਹਿ ਗਿਆ। ਇਸ ਘਟਨਾ ਦਾ ਪਤਾ ਲੱਗਣ 'ਤੇ ਲੋਕ ਵੱਡੀ ਗਿਣਤੀ 'ਚ ਉੱਥੇ ਪੁੱਜ ਗਏ। ਇਹ ਜਾਣਕਾਰੀ ਵੀ ਮਿਲੀ ਰਹੀ ਹੈ ਕਿ ਕਈ ਜ਼ਖਮੀ ਸਵਾਰੀਆਂ ਨੂੰ ਨੇੜਲੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।ਹੁਣ ਇਹ ਜਾਣਕਾਰੀ ਵੀ ਨਹੀਂ ਮਿਲੀ ਕੇ ਬੱਸ 'ਚ ਕਿੰਨੀਆਂ ਸਵਾਰੀਆਂ ਸਨ। ਮੌਕੇ 'ਤੇ ਬਚਾਅ ਕਾਰਜ ਜਾਰੀ ਹੈ ਹੁਣ ਤੱਕ 8 ਲੋਕਾਂ ਦੀ ਮੌਤ ਦੀ ਹੋ ਚੁੱਕੀ ਹੈ।
ਮੁੱਖ ਮੰਤਰੀ ਨੇ ਜਤਾਇਆ ਦੁੱਖ: ਇਸ ਹਾਦਸੇ ਦਾ ਪਤਾ ਲੱਗਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਟਵੀਟ ਕਰਕੇ ਦੁੱਖ ਜਤਾਇਆ ਗਿਆ ਹੈ। ਮੁੱਖ ਮੰਤਰੀ ਨੇ ਆਖਿਆ ਕਿ ਉਹ ਪਲ-ਪਲ ਦੀ ਜਾਣਕਾਰੀ ਲੈ ਰਹੇ ਹਨ ਅਤੇ ਪ੍ਰਸਾਸ਼ਨ ਦੀਆਂ ਟੀਮਾਂ ਮੌਕੇ 'ਤੇ ਬਚਾਅ ਕਾਰਜ 'ਚ ਲੱਗੀਆਂ ਹੋਈਆਂ ਹਨ।
-
ਮੁਕਤਸਰ-ਕੋਟਕਪੁਰਾ ਰੋਡ ‘ਤੇ ਪੈਂਦੀ ਨਹਿਰ ‘ਚ ਇੱਕ ਨਿੱਜੀ ਬੱਸ ਦੇ ਹਾਦਸਾਗ੍ਰਸਤ ਹੋਣ ਦੀ ਦੁਖਦਾਈ ਖ਼ਬਰ ਮਿਲੀ….ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਨੇ…ਬਚਾਅ ਕਾਰਜਾਂ ‘ਤੇ ਮੈਂ ਪਲ਼ ਪਲ਼ ਦੀ ਅਪਡੇਟ ਲੈ ਰਿਹਾ ਹਾਂ…ਪਰਮਾਤਮਾ ਅੱਗੇ ਸਭ ਦੀ ਤੰਦਰੁਸਤੀ ਸਲਾਮਤੀ ਦੀ ਕਾਮਨਾ ਕਰਦਾ ਹਾਂ…ਬਾਕੀ ਵੇਰਵੇ ਵੀ ਜਲ਼ਦ ਸਾਂਝੇ ਕਰਾਂਗੇ…
— Bhagwant Mann (@BhagwantMann) September 19, 2023
ਮੰਤਰੀ ਅਤੇ ਵਿਧਾਇਕ ਮੌਕੇ 'ਤੇ ਪਹੁੰਚੇ: ਇਸ ਹਾਦਸੇ ਦਾ ਪਤਾ ਲੱਗਦੇ ਹੀ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਵਿਧਾਇਕ ਕਾਕਾ ਬਰਾੜ ਵੀ ਮੌਕੇ 'ਤੇ ਪੁੱਜ ਗਏ ਹਨ। ਬੱਸ ਨੂੰ ਬਾਹਰ ਕੱਢਣ ਲਈ ਯਤਨ ਜਾਰੀ ਹਨ। ਉਧਰ ਦੂਜੇ ਪਾਸੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਸਮੇਤ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ 'ਤੇ ਪੁੱਜ ਗਏ ਹਨ।
- Family On Road : ਸੜਕ ਕਿਨਾਰੇ ਝੁੱਗੀ ’ਚ ਰਹਿਣ ਲਈ ਮਜ਼ਬੂਰ ਹੋਇਆ ਪਰਿਵਾਰ, ਮਦਦ ਦੀ ਲਾਈ ਗੁਹਾਰ
- Wrestlers Training In Garhshankar : ਸਾਬਕਾ ਫੌਜੀ ਦਾ ਵਿਸ਼ੇਸ਼ ਉਪਰਾਲਾ, ਬੱਚਿਆਂ ਨੂੰ ਮੁਫ਼ਤ ਸਿੱਖਾ ਰਿਹੈ ਭਲਵਾਨੀ ਦੇ ਗੁਰ
- Anantnag Encounter: ਅਨੰਤਨਾਗ ਅੱਤਵਾਦੀ ਹਮਲੇ ਵਿੱਚ ਪੰਜਾਬ ਦਾ ਇਕ ਹੋਰ ਜਵਾਨ ਸ਼ਹੀਦ, ਪਿੰਡ ਸਮਾਣਾ 'ਚ ਸੋਗ ਦੀ ਲਹਿਰ
1992 'ਚ ਵੀ ਹੋਇਆ ਸੀ ਅਜਿਹਾ ਹੀ ਹਾਦਸਾ: ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਰੋਡਵੇਜ਼ ਸ੍ਰੀ ਮੁਕਤਸਰ ਸਾਹਿਬ ਦੀ ਬੱਸ ਇਸੇ ਨਹਿਰ 'ਚ 1992 'ਚ ਡਿੱਗੀ ਸੀ ਜਿਸ ਵਿਚ ਬੱਚਿਆਂ ਸਮੇਤ ਕਰੀਬ 80 ਮੁਸਾਫ਼ਰਾਂ ਦੀ ਮੌਤ ਹੋ ਗਈ ਸੀ। ਕਾਬਲੇਜ਼ਿਕਰ ਹੈ ਕਿ ਇਸ ਸੜਕ 'ਤੇ ਟੋਲ ਪਲਾਜ਼ਾ ਲੱਗਿਆ ਹੈ ਪਰ ਉਨ੍ਹਾਂ ਵੱਲੋਂ ਹੁਣ ਤਕ ਨਹਿਰ ਦੇ ਨਵੇਂ ਪੁੱਲ ਦਾ ਨਿਰਮਾਣ ਨਹੀਂ ਕੀਤਾ ਗਿਆ ਜਦਕਿ ਟੋਲ ਚੱਲ ਰਿਹਾ ਹੈ।
ਡਰਾਈਵਰ ਅਤੇ ਕੰਡਕਟਰ ਮੌਕੇ ਤੋਂ ਭੱਜੇ: ਪੀੜਤਾਂ ਵੱਲੋਂ ਬੱਸ ਦੇ ਡਰਾਈਵਰ ਅਤੇ ਕੰਡਰਟਰ 'ਤੇ ਇਲਜ਼ਾਮ ਲਗਾਏ ਜਾ ਰਹੇ ਹਨ। ਉਨ੍ਹਾਂ ਆਖਿਆ ਕਿ ਬੱਸ ਦੀ ਸਪੀਡ ਬਹੁਤ ਤੇਜ਼ ਸੀ। ਇਸ ਘਟਨਾ ਤੋਂ ਬਾਅਦ ਬੱਸ ਦਾ ਡਰਾਈਵਰ ਅਤੇ ਕੰਡਕਟਰ ਮੌਕੇ ਤੋਂ ਫਰਾਰ ਹੋ ਗਏ।
