ETV Bharat / state

Central Jail Goindwal Sahib: ਸ੍ਰੀ ਗੋਇੰਦਵਾਲ ਸਾਹਿਬ ਦੀ ਜੇਲ੍ਹ 'ਚੋਂ ਮੋਬਾਇਲ ਤੇ ਹੋਰ ਸਮਾਨ ਬਰਾਮਦ

author img

By

Published : Mar 4, 2023, 9:22 AM IST

ਸ੍ਰੀ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਵਿੱਚੋਂ 22 ਮੋਬਾਇਲ, 12 ਚਾਰਜਰ, 4 ਡਾਟਾ ਕੇਬਲ, ਐਡਾਪਟਰ, 95 ਬੀੜੀਆਂ ਦੇ ਬੰਡਲ ਅਤੇ 7 ਸਿਮ ਬਰਾਮਦ ਕੀਤੇ ਗਏ।

Central Jail Goindwal Sahib
Central Jail Goindwal Sahib

ਸ੍ਰੀ ਗੋਇੰਦਵਾਲ ਸਾਹਿਬ ਦੀ ਜੇਲ੍ਹ 'ਚੋਂ ਮੋਬਾਇਲ ਤੇ ਹੋਰ ਸਮਾਨ ਬਰਾਮਦ

ਤਰਨਤਾਰਨ: ਸ੍ਰੀ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਗੈਂਗਵਾਰ ਦੀ ਘਟਨਾ ਤੋਂ ਬਾਅਦ ਚਰਚਾ ਵਿੱਚ ਹੈ। ਇਸ ਤੋਂ ਘਟਨਾ ਤੋਂ ਬਾਅਦ ਵੀ ਕੇਂਦਰੀ ਜੇਲ੍ਹ ਵਿੱਚੋਂ ਮੋਬਾਇਲ, ਨਸ਼ੀਲੇ ਪਦਾਰਥ, ਸਿਮ ਅਤੇ ਹੋਰ ਸਮੱਗਰੀ ਬਰਾਮਦ ਹੋਈ ਹੈ। ਜਿਸ ਕਾਰਨ ਕੇਂਦਰੀ ਜੇਲ੍ਹ ਦੀ ਸੁਰੱਖਿਆ ਉੱਤੇ ਸਵਾਲ ਜਰੂਰ ਖੜ੍ਹੇ ਹੁੰਦੇ ਹਨ। ਦੱਸ ਦਈਏ ਕਿ ਸ਼ੁੱਕਰਵਾਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਵਿੱਚੋਂ 22 ਮੋਬਾਇਲ, 12 ਚਾਰਜਰ, 4 ਡਾਟਾ ਕੇਬਲ, ਐਡਾਪਟਰ, 95 ਬੀੜੀਆਂ ਦੇ ਬੰਡਲ ਅਤੇ 7 ਸਿਮ ਬਰਾਮਦ ਕੀਤੇ ਗਏ।

1 ਮੁਲਜ਼ਮ ਦਾ ਨਾਮ ਨਾਮਜ਼ਦ, 2 ਮੁਲਜ਼ਮਾਂ ਉੱਤੇ ਮਾਮਲਾ ਦਰਜ:- ਇਸ ਬਾਬਤ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ 1 ਮੁਲਜ਼ਮ ਨੂੰ ਨਾਮਜ਼ਦ ਅਤੇ 2 ਅਣਪਛਾਤੇ ਵਿਅਕਤੀਆਂ ਖ਼ਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇੰਨੀ ਵੱਡੀ ਗਿਣਤੀ ਵਿਚ ਬਰਾਮਦ ਹੋਏ ਮੋਬਾਇਲ ਫੋਨਾਂ ਨੇ ਜਿੱਥੇ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ। ਉੱਥੇ ਹੀ ਸ੍ਰੀ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਉੱਤੇ ਵੱਡਾ ਸਵਾਲੀਆਂ ਨਿਸ਼ਾਨ ਖੜ੍ਹੇ ਹੁੰਦੇ ਹਨ ਕਿ ਜੇਲ੍ਹ ਵਿੱਚ ਸਖ਼ਤ ਸੁਰੱਖਿਆ ਦੇ ਬਵਾਜੂਦ ਇਤਰਾਜ਼ਯੋਗ ਜੇਲ੍ਹ ਵਿੱਚੋ ਕਿਵੇਂ ਪਹੁੰਚਿਆ।

ਕੇਂਦਰੀ ਜੇਲ੍ਹ ਵਿੱਚ ਹੋਈ ਗੈਂਗਵਾਰ:- ਦੱਸ ਦਈਏ ਕਿ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਵਿੱਚ 26 ਫਰਵਰੀ ਨੂੰ ਹੋਈ ਗੈਂਗਵਾਰ ਵਿੱਚ ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਸ਼ਾਮਲ 2 ਗੈਂਗਸਟਰਾਂ ਦਾ ਕਤਲ ਕੇਂਦਰੀ ਜੇਲ੍ਹ ਵਿੱਚ ਕਰ ਦਿੱਤਾ ਗਿਆ ਅਤੇ ਇਕ ਹਾਲਤ ਗੰਭੀਰ ਦੱਸੀ ਜਾ ਰਹੀ ਸੀ। ਜਿਸ ਨੂੰ ਤਰਨਤਾਰਨ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਹਸਪਤਾਲ ਜਾਣ ਤੋਂ ਪਹਿਲਾ ਹੀ 2 ਗੈਗਸਟਰਾਂ ਦੀ ਮੌਤ ਹੋ ਚੁੱਕੀ ਸੀ। ਇਹ ਵੀ ਦੱਸਿਆ ਜਾ ਰਿਹਾ ਸੀ ਕਿ ਇਨ੍ਹਾਂ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਸੀ।

ਗੈਂਗਵਾਰ ਵਿੱਚ ਹੋਈ ਸੀ 2 ਗੈਂਗਸਟਰਾਂ ਦੀ ਮੌਤ:- ਸੂਤਰਾਂ ਦੀ ਮੰਨੀਏ ਤਾਂ 26 ਫਰਵਰੀ ਐਤਵਾਰ ਨੂੰ ਦੁਪਹਿਰ 3 ਵਜੇ ਦੇ ਕਰੀਬ ਗੈਂਗਸਟਰਾਂ ਵਿੱਚ ਲੜਾਈ ਹੋਈ। ਦੱਸਿਆ ਜਾ ਰਿਹਾ ਸੀ ਕਿ ਮਰਨ ਵਾਲਿਆਂ ਵਿੱਚੋਂ ਇਕ ਗੈਂਗਸਟਰ ਦਾ ਨਾਂ ਮਨਦੀਪ ਤੂਫਾਨ ਸੀ, ਇਹ ਸਿੱਧੂ ਮੂਸੇਵਾਲਾ ਦੇ ਕਤਲ ਦਾ ਦੋਸ਼ੀ ਸੀ। ਦੂਜਾ ਗੈਂਗਸਟਰ ਜਿਸ ਦੀ ਮੌਤ ਹੋਈ ਉਹ ਮਨਮੋਹਣ ਸਿੰਘ ਮੋਹਣਾ ਪੁੱਤਰ ਦਰਸਨ ਸਿੰਘ ਵਾਸੀ ਬੁਢਲਾਡਾ ਸੀ। ਇਕ ਹੋਰ ਗੈਗਸਟਰ ਜਿਸ ਦਾ ਨਾਂ ਕੇਸ਼ਵ ਹੈ ਉਹ ਗੰਭੀਰ ਜਖਮੀ ਦੱਸਿਆ ਜਾ ਰਿਹਾ ਸੀ। ਜਿਸ ਗੈਂਗਸਟਰ ਨੂੰ ਜ਼ਖਮੀ ਹਾਲਤ ਵਿੱਚ ਅੰਮ੍ਰਿਤਸਰ ਰੈਫਰ ਕਰ ਦਿੱਤਾ ਸੀ।

ਮਨਦੀਪ ਤੂਫਾਨ ਮੂਸੇਵਾਲਾ ਕਤਲ ਕਾਂਡ ਦਾ ਸਟੈਂਡਬਾਏ ਸ਼ੂਟਰ ਸੀ : ਮਨਦੀਪ ਤੂਫਾਨ ਵੀ ਸਿੱਧੂ ਮੂਸੇਵਾਲਾ ਕਤਲ ਕਾਂਡ ਵਾਲੇ ਦਿਨ ਮੌਕੇ ਦੇ ਆਸ-ਪਾਸ ਮੌਜੂਦ ਸੀ। ਗੋਲਡੀ ਬਰਾੜ ਨੇ ਜੱਗੂ ਭਗਵਾਨਪੁਰੀਆ ਦੇ ਖਾਸ ਮਨਦੀਪ ਤੂਫਾਨ ਤੋਂ ਇਲਾਵਾ ਮਨੀ ਰਈਆ ਨੂੰ ਸਟੈਂਡਬਾਏ 'ਤੇ ਰੱਖਿਆ ਹੋਇਆ ਸੀ। ਉਸ ਨੂੰ ਜਗਰੂਪ ਉਰਫ਼ ਰੂਪਾ ਅਤੇ ਮਨਪ੍ਰੀਤ ਮੰਨੂ ਨੂੰ ਕਵਰ ਕਰਨ ਲਈ ਕਿਹਾ ਗਿਆ ਸੀ। ਦੱਸ ਦਈਏ ਕਿ ਜੱਗੂ ਭਗਵਾਨਪੁਰੀਆ ਤੋਂ ਪੁੱਛਗਿੱਛ ਦੌਰਾਨ ਹੀ ਮਨਦੀਪ ਤੂਫਾਨ ਦਾ ਨਾਮ ਸਾਹਮਣੇ ਆਇਆ ਸੀ ।

ਇਹ ਵੀ ਪੜੋ:- BAREILLY NEWS: ਬਰੇਲੀ 'ਚ ਫੀਸ ਨਾ ਹੋਂਣ ਕਾਰਨ ਨਹੀਂ ਦੇ ਸਕੀ ਪ੍ਰੀਖਿਆ, ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

ETV Bharat Logo

Copyright © 2024 Ushodaya Enterprises Pvt. Ltd., All Rights Reserved.