ਆਸਟ੍ਰੇਲੀਆ ਵਿੱਚ ਹਾਦਸੇ ਦੌਰਾਨ ਮਾਰੇ ਗਏ ਬਲਜਿੰਦਰ ਸਿੰਘ ਦੀ ਲਾਸ਼ ਪਹੁੰਚੀ ਪਿੰਡ, ਛਾਇਆ ਮਾਤਮ

ਆਸਟ੍ਰੇਲੀਆ ਵਿੱਚ ਹਾਦਸੇ ਦੌਰਾਨ ਮਾਰੇ ਗਏ ਬਲਜਿੰਦਰ ਸਿੰਘ ਦੀ ਲਾਸ਼ ਪਹੁੰਚੀ ਪਿੰਡ, ਛਾਇਆ ਮਾਤਮ
ਬੀਤੇ ਦਿਨੀਂ ਆਸਟ੍ਰੇਲੀਆ ਵਿਚ ਹੋਏ ਸੜਕ ਹਾਦਸੇ ਵਿਚ 5 ਪੰਜਾਬੀਆਂ ਦੀ ਮੌਤ ਹੋ ਗਈ ਸੀ, ਜਿਨ੍ਹਾਂ ਵਿਚੋਂ ਬਲਜਿੰਦਰ ਸਿੰਘ ਦੀ ਲਾਸ਼ ਤਰਨਤਾਰਨ ਦੇ ਪਿੰਡ ਕੰਗ ਪਹੁੰਚੀ। ਬਲਜਿੰਦਰ ਸਿੰਘ ਆਸਟ੍ਰੇਲੀਆ ਰਹਿੰਦੀ ਆਪਣੀ ਲੜਕੀ ਕੋਲ ਵਿਜ਼ਿਟਰ ਵੀਜ਼ੇ ਉਤੇ ਗਿਆ ਸੀ ਪਰ ਸੜਕ ਹਾਦਸੇ ਵਿਚ ਉਸ ਦੀ ਮੌਤ ਹੋ ਗਈ ਸੀ।
ਤਰਨਤਾਰਨ : ਬੀਤੇ ਦਿਨੀਂ ਤਰਨਤਾਰਨ ਦੇ ਪਿੰਡ ਕੰਗ ਦੇ ਰਹਿਣ ਵਾਲੇ ਵਿਅਕਤੀ ਸਮੇਤ ਆਸਟ੍ਰੇਲੀਆ ਦੀ ਧਰਤੀ ਉਤੇ ਸੜਕ ਹਾਦਸੇ ਵਿੱਚ 5 ਪੰਜਾਬੀਆਂ ਦੀ ਮੌਤ ਹੋ ਗਈ ਸੀ, ਮ੍ਰਿਤਕ ਬਲਜਿੰਦਰ ਸਿੰਘ ਆਪਣੀ ਧੀ, ਜੋ ਕਿ ਸਟੱਡੀ ਵੀਜ਼ੇ ਉਤੇ ਕੁੱਝ ਸਾਲ ਪਹਿਲਾਂ ਆਸਟ੍ਰੇਲੀਆ ਗਈ ਸੀ ਅਤੇ ਆਪਣੇ ਪਿਤਾ ਨੂੰ ਨਵੰਬਰ ਵਿਚ ਤਿੰਨ ਮਹੀਨੇ ਲਈ ਵਿਜ਼ਟਰ ਵੀਜ਼ੇ ਉਤੇ ਮਿਲਣ ਲਈ ਬੁਲਾਇਆ ਸੀ ਪਰ ਹੋਣੀ ਨੂੰ ਕੁੱਝ ਹੋਰ ਹੀ ਮਨਜ਼ੂਰ ਸੀ।
ਸੜਕ ਹਾਦਸੇ ਵਿਚ ਬਲਜਿੰਦਰ ਸਿੰਘ ਤੇ ਉਸ ਦੇ ਨਾਲ 4 ਹੋਰ ਪੰਜਾਬੀਆਂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਅੱਜ ਜਦੋਂ ਬਲਜਿੰਦਰ ਸਿੰਘ ਦੀ ਮ੍ਰਿਤਕ ਦੇਹ ਪਿੰਡ ਕੰਗ ਪੁੱਜੀ ਤਾਂ ਸਾਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਅਤੇ ਸਾਰੇ ਪਰਿਵਾਰ ਦਾ ਰੋ ਰੋ ਬੁਰਾ ਹਾਲ ਹੋ ਰਿਹਾ ਸੀ। ਇਸ ਮੌਕੇ ਮਸੂਹ ਪਿੰਡ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਸ਼ਮਸ਼ਾਨਘਾਟ ਵਿਖੇ ਪੂਰੇ ਪਿੰਡ ਵੱਲੋਂ ਆਖਰੀ ਰਸਮਾਂ ਵਿਚ ਬਲਜਿੰਦਰ ਸਿੰਘ ਦੇ ਪਰਿਵਾਰ ਨੂੰ ਹੌਸਲਾ ਦਿੱਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਯੂਨੀਵਰਸਿਟੀ ਦਾ ਵੀਸੀ ਸਿੱਖ ਚਿਹਰਾ ਲਗਾਉਣ ਪਿੱਛੇ ਸੁਖਬੀਰ ਬਾਦਲ ਦੀ ਮੰਸ਼ਾ ਕੀ? ਕੀ ਵਿਰੋਧੀਆਂ ਨੂੰ ਪਚੇਗੀ ਇਹ ਨਵੀਂ ਮੰਗ
ਇਸ ਮੌਕੇ ਜਦੋਂ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਤਾਂ ਪਿੰਡ ਦੇ ਸਰਪੰਚ ਨੇ ਜਾਣਕਾਰੀ ਦਿੰਦੇ ਕਿਹਾ ਕਿ ਬਲਜਿੰਦਰ ਸਿੰਘ ਉਮਰ ਤਕਰੀਬਨ 48 ਸਾਲ ਨਵੰਬਰ ਮਹੀਨੇ ਵਿਚ ਆਪਣੀ ਲੜਕੀ ਨੂੰ ਮਿਲਣ ਆਸਟ੍ਰੇਲੀਆ ਗਿਆ ਸੀ ਅਤੇ ਇੱਕ ਸੜਕ ਹਾਦਸੇ ਵਿੱਚ 5 ਪੰਜਾਬੀਆਂ ਦੀ ਮੌਤ ਹੋ ਗਈ ਸੀ, ਮ੍ਰਿਤਕ ਬਲਜਿੰਦਰ ਸਿੰਘ ਦੇ ਪਰਿਵਾਰ ਵਿੱਚ ਇੱਕ ਲੜਕਾ ਅਤੇ ਲੜਕੀ ਹੈ ਅਤੇ ਪਰਿਵਾਰ ਦਾ ਪਾਲਣ ਪੋਸ਼ਣ ਖੇਤੀਬਾੜੀ ਉਤੇ ਹੀ ਨਿਰਭਰ ਹੈ।
ਉਨ੍ਹਾਂ ਕਿਹਾ ਕਿ ਸਮੂਹ ਪੰਚਾਇਤ ਅਤੇ ਪਿੰਡ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ। ਪਿੰਡ ਵਾਸੀਆਂ ਵੱਲੋਂ ਮ੍ਰਿਤਕ ਦੇ ਪਰਿਵਾਰ ਦਾ ਹੌਸਲਾ ਵਧਾਇਆ ਜਾ ਰਿਹਾ ਹੈ। ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ਅੱਜ ਸਾਰਾ ਪਿੰਡ ਬਲਜਿੰਦਰ ਸਿੰਘ ਦੀ ਮੌਤ ਉਤੇ ਦੁੱਖ ਪ੍ਰਗਟ ਕਰਨ ਉਨ੍ਹਾਂ ਦੇ ਘਰ ਤੇ ਸ਼ਮਸ਼ਾਨਘਾਟ ਵਿਖੇ ਪਹੁੰਚਿਆ ਸੀ, ਪਰ ਹਲਕੇ ਦੇ ਵਿਧਾਇਕ ਵੱਲੋਂ ਪਰਿਵਾਰ ਨਾਲ ਨਾ ਤਾਂ ਦੁੱਖ ਸਾਂਝਾ ਕੀਤਾ ਗਿਆ ਤੇ ਨਾ ਹੀ ਸ਼ਮਸ਼ਾਨਘਾਟ ਵਿਖੇ ਪਹੁੰਚ ਤੇ ਦੁਖ ਦਾ ਪ੍ਰਗਟਾਵਾ ਕੀਤਾ ਗਿਆ।
