ETV Bharat / state

ਕੈਪਟਨ ਵੱਲੋਂ ਤਰਤ ਤਾਰਨ ਜ਼ਿਲ੍ਹੇ ’ਚ ਮੀਂਹ ਕਾਰਨ ਹੋਏ ਨੁਕਸਾਨ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

author img

By

Published : Sep 11, 2021, 8:49 PM IST

ਮੁੱਖ ਮੰਤਰੀ (CM) ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਪ੍ਰਮੁੱਖ ਸਕੱਤਰ ਜਲ ਸਰੋਤ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਅਤੇ ਇਸ ਦੇ ਡਰੇਨਜ਼ ਵਿੰਗ ਦੇ ਸੀਨੀਅਰ ਅਧਿਕਾਰੀਆਂ (Senior officers) ਦੀ ਉਚ ਪੱਧਰੀ ਟੀਮ ਨੂੰ ਤੁਰੰਤ ਮੌਕੇ 'ਤੇ ਭੇਜ ਕੇ ਪੱਟੀ ਤਹਿਸੀਲ ਦੇ ਖੇਮਕਰਨ ਖੇਤਰ ਦੇ ਕੁਝ ਪਿੰਡਾਂ ਵਿੱਚ ਲੋੜੀਂਦੀ ਮਸ਼ੀਨਰੀ ਅਤੇ ਵਿਭਾਗੀ ਅਮਲੇ ਦੀਆਂ ਸੇਵਾਵਾਂ ਲੈਂਦੇ ਹੋਏ ਤੁਰੰਤ ਪਾਣੀ ਦੀ ਨਿਕਾਸੀ ਕੀਤੀ ਜਾਵੇ।

ਕੈਪਟਨ ਵੱਲੋਂ ਤਰਤ ਤਾਰਨ ਜ਼ਿਲ੍ਹੇ ’ਚ ਮੀਂਹ ਕਾਰਨ ਹੋਏ ਨੁਕਸਾਨ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ
ਕੈਪਟਨ ਵੱਲੋਂ ਤਰਤ ਤਾਰਨ ਜ਼ਿਲ੍ਹੇ ’ਚ ਮੀਂਹ ਕਾਰਨ ਹੋਏ ਨੁਕਸਾਨ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

ਚੰਡੀਗੜ੍ਹ: ਮੁੱਖ ਮੰਤਰੀ (CM) ਕੈਪਟਨ ਅਮਰਿੰਦਰ ਸਿੰਘ (Capt. Amarinder Singh) ਵੱਲੋਂ ਤਰਤ ਤਾਰਨ ਦੇ ਡਿਪਟੀ ਕਮਿਸ਼ਨਰ (Deputy Commissioner) ਨੂੰ ਭਾਰੀ ਮੀਂਹ ਕਾਰਨ ਕਸੂਰ ਨਾਲੇ ਵਿੱਚ ਹੜ੍ਹ ਆਉਣ ਕਾਰਨ ਨੇੜਲੇ ਪਿੰਡਾਂ ਵਿੱਚ ਪਾਣੀ ਖੜ੍ਹ ਜਾਣ ਕਾਰਨ ਫਸਲਾਂ ਤੇ ਘਰਾਂ ਦੇ ਹੋਏ ਨੁਕਸਾਨ ਦਾ ਪਤਾ ਲਗਾਉਣ ਲਈ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਹੁਕਮ ਦਿੱਤੇ ਹਨ।

ਇਹ ਵੀ ਪੜੋ: ਕੈਪਟਨ ਨੇ ਲਾਇਆ ਇਹ ਜੁਗਾੜ, ਪੁਲਿਸ ਭਰਤੀ ਪ੍ਰੀਖਿਆ ‘ਚ ਰੁਕੇਗੀ ਗੜਬੜੀ

ਜਲਦ ਤੋਂ ਜਲਦ ਪਾਣੀ ਦਾ ਕੀਤਾ ਜਾਵੇ ਨਿਕਾਸ

ਇਸੇ ਦੌਰਾਨ ਮੁੱਖ ਮੰਤਰੀ (CM) ਨੇ ਪ੍ਰਮੁੱਖ ਸਕੱਤਰ ਜਲ ਸਰੋਤ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਅਤੇ ਇਸ ਦੇ ਡਰੇਨਜ਼ ਵਿੰਗ ਦੇ ਸੀਨੀਅਰ ਅਧਿਕਾਰੀਆਂ (Senior officers) ਦੀ ਉਚ ਪੱਧਰੀ ਟੀਮ ਨੂੰ ਤੁਰੰਤ ਮੌਕੇ 'ਤੇ ਭੇਜ ਕੇ ਪੱਟੀ ਤਹਿਸੀਲ ਦੇ ਖੇਮਕਰਨ ਖੇਤਰ ਦੇ ਕੁਝ ਪਿੰਡਾਂ ਵਿੱਚ ਲੋੜੀਂਦੀ ਮਸ਼ੀਨਰੀ ਅਤੇ ਵਿਭਾਗੀ ਅਮਲੇ ਦੀਆਂ ਸੇਵਾਵਾਂ ਲੈਂਦੇ ਹੋਏ ਤੁਰੰਤ ਪਾਣੀ ਦੀ ਨਿਕਾਸੀ ਕੀਤੀ ਜਾਵੇ। ਉਨ੍ਹਾਂ ਨੇ ਟੀਮ ਨੂੰ ਇਹ ਵੀ ਹਦਾਇਤ ਦਿੱਤੀ ਕਿ ਨਾਜ਼ੁਕ ਖੇਤਰਾਂ ਵਿੱਚ ਪਹਿਲ ਦੇ ਆਧਾਰ 'ਤੇ ਹੜ੍ਹ ਰੱਖਿਆ ਕਾਰਜਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਜੋ ਜੇਕਰ ਆਉਣ ਵਾਲੇ ਦਿਨਾਂ ਵਿੱਚ ਇਸ ਖੇਤਰ ਵਿੱਚ ਲਗਾਤਾਰ ਮੀਂਹ ਪੈਂਦਾ ਹੈ ਤਾਂ ਅਜਿਹੀਆਂ ਘਟਨਾਵਾਂ ਨੂੰ ਮੁੜ ਵਾਪਰਨ ਤੋਂ ਰੋਕਿਆ ਜਾ ਸਕੇ।

ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਉਹ ਆਪਣੀਆਂ ਰਾਹਤ ਅਤੇ ਮੁੜ ਵਸੇਬਾ ਦੀਆਂ ਟੀਮਾਂ ਨੂੰ ਭਾਰੀ ਮੀਂਹ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰੱਖਣ।

ਇਹ ਵੀ ਪੜੋ: ਵਰ੍ਹਦੇ ਮੀਂਹ ’ਚ ਟਿਕੈਤ ਨੇ ਟੈਂਟਾਂ ਦਾ ਲਿਆ ਜਾਇਜ਼ਾ, ਕਹੀ ਵੱਡੀ ਗੱਲ...

ਦੱਸ ਦਈਏ ਕਿ ਤਰਤ ਤਾਰਨ ਜ਼ਿਲ੍ਹੇ ਵਿੱਚ ਭਾਰੀ ਮੀਂਹ ਕਾਰਨ ਬਹੁਤ ਨੁਕਸਾਨ ਹੋਇਆ ਹੈ ਜਿੱਥੇ ਕਿਸਾਨਾਂ ਦੀਆਂ ਫਸਲਾਂ ਖ਼ਰਾਬ ਹੋ ਗਈਆਂ ਹਨ ਉਥੇ ਹੀ ਲੋਕਾਂ ਨੇ ਘਰ ਵੀ ਢਹਿ ਗਏ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.