ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਸਿੰਘ ਜੌਹਲ ਖ਼ਿਲਾਫ਼ ਮਾਮਲਾ ਦਰਜ, ਹੋਈ ਗ੍ਰਿਫ਼ਤਾਰੀ
Updated on: Jan 20, 2023, 12:18 PM IST

ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਸਿੰਘ ਜੌਹਲ ਖ਼ਿਲਾਫ਼ ਮਾਮਲਾ ਦਰਜ, ਹੋਈ ਗ੍ਰਿਫ਼ਤਾਰੀ
Updated on: Jan 20, 2023, 12:18 PM IST
ਵਰਿੰਦਰ ਸਿੰਘ ਜੌਹਲ ਪੁੱਤਰ ਜਗਦੀਸ਼ ਸਿੰਘ, ਜੋ ਕਿ ਅੰਮ੍ਰਿਤਪਾਲ ਸਿੰਘ ਦਾ ਸਾਥੀ ਦੱਸਿਆ ਜਾ ਰਿਹਾ ਹੈ, ਦੇ ਖਿਲਾਫ ਤਰਨਤਾਰਨ ਦੀ ਪੁਲਸ ਨੇ ਸੋਸ਼ਲ ਮੀਡੀਆ ਤੇ ਹਵਾਈ ਫਾਇਰ ਕਰਨ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਕਾਰਵਾਈ ਕੀਤੀ ਹੈ। ਸਰਕਾਰ ਵੱਲੋਂ ਲਗਾਤਾਰ ਹੀ ਸੋਸ਼ਲ ਮੀਡੀਆ ਉਤੇ ਹਥਿਆਰਾਂ ਵਾਲੀਆਂ ਵੀਡੀਓਜ਼ਹ ਬਣਾਉਣ ਜਾਂ ਅਪਲੋਡ ਕਰਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।
ਤਰਨਤਾਰਨ : ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਸਿੰਘ ਜੌਹਲ ਪੁੱਤਰ ਜਗਦੀਸ਼ ਸਿੰਘ ਵਾਸੀ ਜੌਹਲ ਰਾਜੂ ਸਿੰਘ ਥਾਣਾ ਸਿਟੀ ਤਰਨਤਾਰਨ ਹਾਲ ਜੋੜ ਸਿੰਘ ਵਾਲਾ ਥਾਣਾ ਸਦਰ ਪੱਟੀ ਦੇ ਖਿਲਾਫ ਤਰਨਤਾਰਨ ਦੀ ਪੁਲਸ ਨੇ ਸੋਸ਼ਲ ਮੀਡੀਆ ਤੇ ਹਵਾਈ ਫਾਇਰ ਕਰਨ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਮੁਕੱਦਮਾ ਨੰਬਰ 10/23 ਧਾਰਾ 336/ ਤੇ ਆਰਮ ਐਕਟ 25/27/54/59 ਦੇ ਅਧੀਨ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਇਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਹੋਈ ਸੀ, ਜਿਸ ਤੋਂ ਬਾਅਦ ਉਸ ਦੇ ਖਿਲਾਫ ਕਾਰਵਾਈ ਕਰਦਿਆਂ ਉਸ ਨੂੰ ਕਾਬੂ ਕੀਤਾ ਗਿਆ ਤੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਕੇ ਜੇਲ੍ਹ ਭੇਜ ਦਿੱਤਾ ਗਿਆ ।
ਜਾਣਕਾਰੀ ਅਨੁਸਾਰ ਸੋਸ਼ਲ ਮੀਡੀਆ ਉਤੇ ਇਕ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਸੀ ਜਿਸ ਵਿਚ ਇਕ ਵਿਅਕਤੀ ਵੱਲੋਂ ਸ਼ਰੇਆਮ ਹਵਾਈ ਫਾਇਰਿੰਗ ਕੀਤੀ ਗਈ। ਜਿਸ ਤੋਂ ਬਾਅਦ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕੀਤਾ ਤੇ ਕਾਰਵਾਈ ਸ਼ੁਰੂ ਕੀਤੀ। ਹਾਲਾਂਕਿ ਬੀਤੇ ਦਿਨਾਂ ਤੋਂ ਹੀ ਸਰਕਾਰ ਵੱਲੋਂ ਸੋਸ਼ਲ ਮੀਡੀਆ ਉਤੇ ਵਾਇਰਲ ਹਥਿਆਰਾਂ ਵਾਲੀਆਂ ਵੀਡੀਓਜ਼ ਉਤੇ ਖਾਸ ਧਿਆਨ ਰੱਖਿਆ ਜਾ ਰਿਹਾ ਹੈ ਤੇ ਅਸਲੇ ਨਾਲ ਵੀਡੀਓ ਬਣਾਉਣ ਜਾਂ ਫਾਇਰਿੰਗ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਦਰਦਨਾਕ ਹਾਦਸੇ ਨੇ ਵਿਛਾਇਆ ਚਾਰ ਘਰਾਂ 'ਚ ਸੱਥਰ, ਚਾਰ ਨੌਜਵਾਨਾਂ ਦੀ ਲਈ ਜਾਨ
ਜ਼ਿਲ੍ਹੇ ਅਧੀਨ ਆਉਂਦੇ ਥਾਣਾ ਸਦਰ ਪੱਟੀ ਦੀ ਪੁਲਸ ਨੂੰ ਮੁਖਬਰ ਖਾਸ ਨੇ ਇਤਲਾਹ ਦਿੱਤੀ ਸੀ ਕਿ ਬੀਤੀ 18 ਜਨਵਰੀ ਵਾਲੇ ਦਿਨ ਵਰਿੰਦਰ ਸਿੰਘ ਜੌਹਲ ਪੁੱਤਰ ਜਗਦੀਸ਼ ਸਿੰਘ ਵਾਸੀ ਜੌਹਲ ਰਾਜੂ ਸਿੰਘ ਹਾਲ ਨਿਵਾਸੀ ਜੌੜ ਸਿੰਘ ਵਾਲਾ ਵੱਲੋਂ ਆਪਣੀ ਲਾਇਸੈਂਸੀ ਰਾਈਫਲ ਨਾਲ ਸ਼ਰੇਆਮ ਹਵਾਈ ਫਾਇਰਿੰਗ ਕਰਦੇ ਹੋਏ ਉਸਦੀ ਵੀਡੀਓ ਬਣਾ ਸੋਸ਼ਲ ਮੀਡੀਆ 'ਤੇ ਵਾਇਰਲ ਕੀਤੀ ਗਈ ਹੈ, ਜਿਸ ਨਾਲ ਆਮ ਜਨਤਾ ਨੂੰ ਖਤਰੇ ਵਿਚ ਪਾਉਣ ਅਤੇ ਅਸਲੇ ਦੀ ਦੁਰਵਰਤੋਂ ਕਰਨ ਦਾ ਜੁਰਮ ਕੀਤਾ ਗਿਆ ਹੈ। ਇਸ ਬਾਬਤ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਪੱਟੀ ਦੇ ਜਾਂਚ ਅਧਿਕਾਰੀ ਦਰਸ਼ਨ ਲਾਲ ਨੇ ਦੱਸਿਆ ਕਿ ਮੁਲਜ਼ਮ ਵਰਿੰਦਰ ਸਿੰਘ ਜੌਹਲ ਖਿਲਾਫ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ਼ ਕਰਦੇ ਹੋਏ ਵੀਰਵਾਰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ ਜਿਥੇ ਅਦਾਲਤ ਵੱਲੋਂ ਮੁਲਜ਼ਮ ਨੂੰ ਜੁਡੀਸ਼ੀਅਲੀ ਲਈ ਜੇਲ੍ਹ ਭੇਜ ਦਿੱਤਾ ਗਿਆ ਹੈ
