ETV Bharat / state

ਸੀਆਈਏ ਸਟਾਫ ਤਰਨ ਤਾਰਨ ਨੇ 5 ਕਿੱਲੋ 20 ਗ੍ਰਾਮ ਹੈਰੋਇਨ ਸਣੇ ਕਾਬੂ ਕੀਤੇ 2 ਮੁਲਜ਼ਮ

author img

By ETV Bharat Punjabi Team

Published : Dec 15, 2023, 12:44 PM IST

CIA staff of Tarn Taran arrested 02 accused along with 05 kg 20 grams of heroin
ਸੀਆਈਏ ਸਟਾਫ ਤਰਨ ਤਾਰਨ ਨੇ 5 ਕਿੱਲੋ 20 ਗ੍ਰਾਮ ਹੈਰੋਇਨ ਸਣੇ ਕਾਬੂ ਕੀਤੇ 2 ਮੁਲਜ਼ਮ

Tarn Taran police Arrested drug smugglers: ਤਰਨ ਤਾਰਨ ਪੁਲਿਸ ਵੱਲੋਂ ਨਸ਼ਾ ਤਸਕਰੀ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਹਨਾਂ ਮੁਲਜ਼ਮਾਂ ਨੂੰ ਪੁਲਿਸ ਨੇ 5 ਕਿੱਲੋ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਸੀਆਈਏ ਸਟਾਫ ਤਰਨ ਤਾਰਨ ਨੇ 5 ਕਿੱਲੋ 20 ਗ੍ਰਾਮ ਹੈਰੋਇਨ ਸਣੇ ਕਾਬੂ ਕੀਤੇ 2 ਮੁਲਜ਼ਮ

ਤਰਨ ਤਾਰਨ : ਪੰਜਾਬ ਵਿੱਚ ਨਸ਼ਿਆਂ ਉੱਤੇ ਠੱਲ੍ਹ ਪਾਉਣ ਲਈ ਪੁਲਿਸ ਵੱਲੋਂ ਸਖਤੀ ਕੀਤੀ ਜਾ ਰਹੀ ਹੈ। ਇਸ ਹੀ ਤਹਿਤ ਕਾਰਵਾਈ ਕਰਦਿਆਂ ਤਰਨ ਤਾਰਨ ਸੀਆਈਏ ਸਟਾਫ ਵੱਲੋਂ ਹੈਰੋਇਨ ਸਣੇ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਇਹ ਦੋ ਵੱਖ ਵੱਖ, ਮੁਲਜ਼ਮ ਕਾਬੂ ਕੀਤੇ ਹਨ ਜਿਨ੍ਹਾਂ ਕੋਲੋਂ 05 ਕਿਲੋ 20 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਪੁਲਿਸ ਅਧਿਕਾਰੀਆਂ ਨੇ ਇਸ ਸਬੰਧ ਵਿੱਚ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਸਾਂਝੀ ਕੀਤੀ। ਪੁਲਿਸ ਅਧਿਕਾਰੀ ਦੱਸਿਆ ਕਿ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਮੋਟਰਸਾਈਕਲ ਸਪਲੈਡਰ 'ਤੇ ਆ ਰਹੇ ਹਨ, ਜਿਨ੍ਹਾਂ ਨੂੰ ਕਾਬੂ ਕੀਤਾ ਗਿਆ। (Tarn Taran CIA Staff Arrested Two)

ਪੁਲਿਸ ਮੁਲਾਜ਼ਮਾਂ ਨੇ ਦੱਸੀ ਪਛਾਣ : ਪੁਲਿਸ ਨੇ ਮੁਲਜ਼ਮਾਂ ਦੀ ਪਹਿਚਾਣ ਸ਼ਮਸ਼ੇਰ ਸਿੰਘ ਉਰਫ ਸ਼ੇਰਾ ਪੁੱਤਰ ਹਰਭਜਨ ਸਿੰਘ ਵਾਸੀ ਰਾਜਾਤਾਲ ਥਾਣਾ ਘਰਿੰਡਾ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੱਸੀ ਹੈ ਜਿਸ ਕੋਲੋਂ 02 ਕਿਲੋ 800 ਗ੍ਰਾਮ ਹੈਰੋਇਨ ਅਤੇ ਯਾਦਵਿੰਦਰ ਸਿੰਘ ਉਰਫ ਯਾਦ ਪੁੱਤਰ ਸੁਖਦੇਵ ਸਿੰਘ ਵਾਸੀ ਰਾਜਾਤਾਲ ਥਾਣਾ ਘਰਿੰਡਾ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਨੁੰ ਕਾਬੂ ਕਰਕੇ ਉਸ ਦੇ ਕਬਜ਼ਾ ਵਿੱਚੋਂ 02 ਕਿਲੋ 220 ਗ੍ਰਾਮ ਹੈਰੋਇਨ ਬਰਾਮਦ ਕਰਕੇ ਕੁੱਲ 05 ਕਿੱਲੋ 20 ਗ੍ਰਾਮ ਹੈਰੋਇਨ ਬਰਾਮਦ ਕੀਤੀ।

ਪੁਲਿਸ ਵੱਲੋਂ ਸਖਤੀ ਨਾਲ ਕੰਮ ਕੀਤਾ ਜਾ ਰਿਹਾ ਹੈ: ਜ਼ਿਕਰਯੋਗ ਹੀ ਕਿ ਪੰਜਾਬ ਭਰ ਵਿੱਚ ਨਸ਼ੇ ਦਾ ਕਹਿਰ ਇਸ ਕਦਰ ਵੱਧ ਚੁੱਕਾ ਹੈ ਕਿ ਉਸ ਨੂੰ ਠੱਲ ਪਾਉਣ ਵਾਸਤੇ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ। ਇਨ੍ਹਾਂ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ਉੱਤੇ ਛਾਪੇਮਾਰੀ ਕਰਕੇ ਨਸ਼ੇ ਦੇ ਸੌਦਾਗਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਸਖਤੀ ਨਾਲ ਕੰਮ ਕੀਤਾ ਜਾ ਰਿਹਾ ਹੈ। ਪਿਛਲੇ ਦਿਨੀਂ ਪੰਜਾਬ ਪੁਲਿਸ ਵੱਲੋਂ ਵੱਡੀ ਮਾਤਰਾ ਵਿੱਚ ਨਸ਼ੇ ਨੂੰ ਫੜ੍ਹ ਕੇ ਨਸ਼ਟ ਵੀ ਕੀਤਾ ਹੈ। ਪਰ ਨਸ਼ਾ ਤਸਕਰ ਆਪਣੇ ਨਸ਼ੇ ਨੂੰ ਦੇ ਕਾਰੋਬਾਰ ਨੂੰ ਬੰਦ ਨਹੀਂ ਕਰ ਰਹੇ। ਜਿਸ ਨੂੰ ਲੈ ਕੇ ਡੀਜੀਪੀ ਗੌਰਵ ਯਾਦਵ ਵੱਲੋਂ ਪੰਜਾਬ ਭਰ ਦੇ ਐਸਐਸਪੀ ਨੂੰ ਆਦੇਸ਼ ਕੀਤੇ ਗਏ ਕਿ ਨਸ਼ਾ ਤਸਕਰਾਂ ਦੀਆਂ ਨਸ਼ਾ ਵੇਚ ਕੇ ਜੋ ਪ੍ਰਾਪਰਟੀਆਂ ਬਣਾਈਆਂ ਗਈਆਂ ਹਨ। ਉਹਨਾਂ ਨੂੰ ਜਪਤ ਕੀਤਾ ਜਾਵੇ, ਤਾਂ ਜੋ ਉਨ੍ਹਾਂ ਦੇ ਮਨ ਵਿੱਚ ਕਿਸੇ ਤਰ੍ਹਾਂ ਦਾ ਡਰ ਬਣ ਸਕੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.