ETV Bharat / state

ਕਾਂਗਰਸ ਹੱਥੋਂ ਨਿਕਲੀ ਪ੍ਰਧਾਨਗੀ, ਕੌਂਸਲਰਾਂ ਵੱਲੋਂ ਮੌਜੂਦਾ ਪ੍ਰਧਾਨ ਖ਼ਿਲਾਫ਼ ਬੇਭਰੋਸਗੀ ਦਾ ਮਤਾ ਪਾਸ

author img

By

Published : Apr 22, 2022, 10:41 PM IST

ਨਗਰ ਕੌਂਸਲ ਪੱਟੀ ਦਫਤਰ ਕੌਂਸਲਰਾਂ ਨੇ ਮੌਜੂਦਾ ਪ੍ਰਧਾਨ ਦੇ ਖ਼ਿਲਾਫ਼ ਬੇਭਰੋਸਗੀ ਦਾ ਮਤਾ ਪਾਸ ਕੀਤਾ, ਇਸ ਦੌਰਾਨ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਮੌਜੂਦ ਸਨ।

ਕੌਂਸਲਰਾਂ ਵੱਲੋਂ ਮੌਜੂਦਾ ਪ੍ਰਧਾਨ ਦੇ ਖ਼ਿਲਾਫ਼ ਬੇਭਰੋਸਗੀ ਦਾ ਮਤਾ ਪਾਸ
ਕੌਂਸਲਰਾਂ ਵੱਲੋਂ ਮੌਜੂਦਾ ਪ੍ਰਧਾਨ ਦੇ ਖ਼ਿਲਾਫ਼ ਬੇਭਰੋਸਗੀ ਦਾ ਮਤਾ ਪਾਸ

ਤਰਨਤਾਰਨ: ਪੱਟੀ ਨਗਰ ਕੌਂਸਲ ਦਫਤਰ ਵਿਖੇ ਸਮੂਹ ਕੌਸਲਰਾਂ ਦੀ ਮੀਟਿੰਗ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਸ਼ਾਮਿਲ ਹੋਏ 14 ਕੌਂਸਲਰਾਂ ਨੇ ਮੌਜੂਦਾ ਪ੍ਰਧਾਨ ਦਲਬੀਰ ਸਿੰਘ ਸੇਖੋਂ ਖ਼ਿਲਾਫ਼ ਬੇਭਰੋਸਗੀ ਮਤਾ ਲਿਆਂਦਾ ਜੋ ਕਿ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।

ਇਸ ਮੌਕੇ 'ਤੇ ਮੌਜੂਦਾ ਕੌਂਸਲਰ ਕੁਲਵਿੰਦਰ ਸਿੰਘ ਬੱਬਾ ਨੇ ਦੱਸਿਆ ਕਿ ਪਿਛਲੀ ਕਾਂਗਰਸ ਸਰਕਾਰ ਵੇਲੇ ਬਣਾਏ ਗਏ ਨਗਰ ਕੌਂਸਲ ਪ੍ਰਧਾਨ ਦਲਜੀਤ ਸਿੰਘ ਸੇਖੋਂ ਸਮੂਹ ਕੌਂਸਲਰਾਂ ਨੂੰ ਜ਼ਲੀਲ ਕਰਨ ਵਿੱਚ ਲੱਗੇ ਰਹੇ ਤੇ ਕਿਸੇ ਨੂੰ ਵੀ ਨਾਲ ਲੈ ਕੇ ਨਹੀਂ ਚੱਲੇ ਅਤੇ ਨਾ ਹੀ ਪੱਟੀ ਵਿਚ ਵਿਕਾਸ ਦੇ ਕੰਮਾਂ ਨੂੰ ਅਹਿਮੀਅਤ ਦਿੱਤੀ ਗਈ।ਇਸ ਮੌਕੇ ਨਗਰ ਕੌਂਸਲ ਦਫਤਰ ਪੱਟੀ ਵਿੱਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਰਿਹਾ, ਜਿਸ ਦੇ ਚੱਲਦੇ ਦਲਬੀਰ ਸਿੰਘ ਸੇਖੋਂ ਨੂੰ ਪ੍ਰਧਾਨਗੀ ਤੋਂ ਲਾ ਦਿੱਤਾ ਗਿਆ।

ਕੌਂਸਲਰਾਂ ਵੱਲੋਂ ਮੌਜੂਦਾ ਪ੍ਰਧਾਨ ਦੇ ਖ਼ਿਲਾਫ਼ ਬੇਭਰੋਸਗੀ ਦਾ ਮਤਾ ਪਾਸ

ਇਸ ਮੌਕੇ 'ਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ ਉਹਨਾਂ ਨੂੰ ਪੱਟੀ ਦੇ ਸਮੂਹ ਕੌਂਸਲਰਾਂ ਵੱਲੋਂ ਦਲਬੀਰ ਸਿੰਘ ਸੇਖੋਂ ਦੇ ਖ਼ਿਲਾਫ਼ ਬੇਭਰੋਸਗੀ ਮਤਾ ਲਿਆਉਣ ਲਈ ਬੁਲਾਇਆ ਗਿਆ ਸੀ, ਜਿਸ ਵਿੱਚ ਸਮੂਹ ਕੌਂਸਲਰਾਂ ਨੇ ਦਲਬੀਰ ਸਿੰਘ ਸੇਖੋਂ ਦੇ ਖ਼ਿਲਾਫ਼ ਉਹਨਾਂ ਦੇ ਕੀਤੇ ਕੰਮਾਂ ਪ੍ਰਤੀ ਰੋਸ ਜ਼ਾਹਿਰ ਕੀਤਾ।

ਜਿਸ ਦੇ ਚੱਲਦੇ 19 ਕੌਂਸਲਰਾਂ ਵਿੱਚੋਂ 14 ਕੌਂਸਲਰ ਦੀ ਮੀਟਿੰਗ ਵਿੱਚ ਆਏ ਤੇ ਇੱਕ ਵੋਟ ਉਹਨਾਂ ਦੀ ਸੀ, ਜਿਸ ਕਰਕੇ 20 ਵਿੱਚੋਂ 15 ਵੋਟਾਂ ਨਾਲ ਸਰਬਸੰਮਤੀ ਨਾਲ ਫੈਸਲਾ ਲੈਂਦੇ ਹੋਏ ਦਲਬੀਰ ਸਿੰਘ ਸੇਖੋਂ ਨੂੰ ਪ੍ਰਧਾਨਗੀ ਤੋਂ ਬਰਖਾਸਤ ਕਰ ਦਿੱਤਾ ਗਿਆ ਤੇ ਉਹਨਾਂ ਦੇ ਖ਼ਿਲਾਫ਼ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ। ਉਹਨਾਂ ਦੱਸਿਆ ਕਿ ਹੁਣ ਤੋਂ ਨਗਰ ਕੌਂਸਲ ਪੱਟੀ ਦਾ ਕੰਮ ਐਸ.ਡੀ.ਐਮ ਪੱਟੀ ਸ਼੍ਰੀਮਤੀ ਅਲਕਾ ਕਾਲੀਆ ਦੀ ਦੇਖ ਰੇਖ ਹੇਠ ਹੋਵੇਗਾ ਤੇ ਜਲਦੀ ਹੀ ਨਵੇਂ ਪ੍ਰਧਾਨ ਦੀ ਨਿਯੁਕਤੀ ਕੀਤੀ ਜਾਵੇਗੀ।

ਇਹ ਵੀ ਪੜੋ:- ਪੰਜਾਬ ਕਾਂਗਰਸ 'ਚ ਆਪਸੀ ਦੂਰੀਆਂ ਹਾਲੇ ਵੀ ਕਾਇਮ, ਸਿੱਧੂ ਨੇ ਆਪਣੀ ਹੀ ਪਾਰਟੀ 'ਤੇ ਚੁੱਕੇ ਸਵਾਲ

ETV Bharat Logo

Copyright © 2024 Ushodaya Enterprises Pvt. Ltd., All Rights Reserved.