ETV Bharat / state

ਕਣਕ ਦੀ ਖਰੀਦ ਨੂੰ ਲੈ ਕੇ ਡੀਸੀ ਨੇ ਸ਼ੈੱਲਰ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

author img

By

Published : Apr 13, 2020, 7:02 PM IST

ਫ਼ੋਟੋ।
ਫ਼ੋਟੋ।

ਤਰਨਤਾਰਨ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਕਣਕ ਦੀ ਖਰੀਦ ਨੂੰ ਲੈ ਕੇ ਸ਼ੈੱਲਰ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।

ਤਰਨਤਾਰਨ: ਕੋਵਿਡ-19 ਦੇ ਚੱਲਦੇ ਜ਼ਿਲ੍ਹੇ ਵਿੱਚ ਕਣਕ ਦੀ ਸੁਚਾਰੂ ਖਰੀਦ ਨੂੰ ਲੈ ਕੇ ਕੀਤੇ ਜਾ ਰਹੇ ਪ੍ਰਬੰਧਾਂ ਦੀ ਲੜੀ ਵਿੱਚ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਸ਼ੈੱਲਰ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸੁਰਿੰਦਰ ਸਿੰਘ ਅਤੇ ਜ਼ਿਲ੍ਹਾ ਖੁਰਾਕ ਦੇ ਸਪਲਾਈ ਕੰਟਰੋਲ ਜਸਜੀਤ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਤੇ ਸ਼ੈੱਲਰ ਮਾਲਕ ਐਸੋਸੀਏਸ਼ਨ ਦੇ ਨੁਮਾਇੰਦੇ ਹਾਜ਼ਰ ਸਨ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੇ ਮੱਦੇਨਜ਼ਰ ਕਣਕ ਦੀ ਨਿਰਵਿਘਨ ਤੇ ਸੁਚਾਰੀ ਖਰੀਦ ਲਈ ਲਗਾਤਾਰ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਦੀ ਇੰਨ-ਬਿੰਨ੍ਹ ਪਾਲਣਾ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ ਹੁਕਮ ਜਾਰੀ ਕੀਤੇ ਗਏ ਹਨ।

ਮੀਟਿੰਗ ਦੌਰਾਨ ਉਹਨਾਂ ਸ਼ੈੱਲਰ ਮਾਲਕਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਮੂਹ ਸ਼ੈਲਰਾਂ ਨੂੰ ਸੈਨੇਟਾਈਜ਼ ਕਰਨਾ ਯਕੀਨੀ ਬਣਾਇਆ ਜਾਵੇ।ਉਹਨਾਂ ਕਿਹਾ ਕਿ ਸ਼ੈੱਲਰ ਮਾਲਕਾਂ ਆਪਣੇ ਵਰਕਰਾਂ ਅਤੇ ਕਾਮਿਆਂ ਦਾ ਖਾਸ ਧਿਆਨ ਰੱਖਣ। ਉਨ੍ਹਾਂ ਲਈ ਪੀਣ ਵਾਲੇ ਸਾਫ਼ ਪਾਣੀ ਅਤੇ ਹੱਥ ਧੋਣ ਲਈ ਸਾਬਣ ਤੇ ਸੈਨੇਟਾਈਜ਼ਰ ਆਦਿ ਦਾ ਲੋੜੀਂਦਾ ਪ੍ਰਬੰਧ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਕੰਮ ਕਰਨ ਵੇਲੇ ਮਾਸਕ ਜ਼ਰੂਰ ਪਾਇਆ ਜਾਵੇ ਅਤੇ 2 ਮੀਟਰ ਦੀ ਜ਼ਰੂਰੀ ਸਮਾਜਿਕ ਦੂਰੀ ਨੂੰ ਬਣਾ ਕੇ ਰੱਖਿਆ ਜਾਵੇ, ਜੇਕਰ ਕਿਸੇ ਕਾਮੇ ਜਾਂ ਵਰਕਰ ਨੂੰ ਖਾਂਸੀ, ਬੁਖਾਰ ਜਾਂ ਸਾਹ ਲੈਣ ਵਿੱਚ ਤਕਲੀਫ਼ ਆਦਿ ਦੀ ਸਮੱਸਿਆ ਹੋਵੇ ਤਾਂ ਤੁਰੰਤ ਡਾਕਟਰ ਨਾਲ ਸੰਪਰਕ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.