ETV Bharat / state

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

author img

By

Published : Apr 18, 2021, 9:49 PM IST

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਤੋਂ ਸ਼ੁਰੂ ਹੋਇਆ ਜੋ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜਨਮ ਅਸਥਾਨ ਗੁਰੂ ਕੇ ਮਹਿਲ ਵਿਖੇ ਪੁੱਜ ਕੇ ਸਮਾਪਤ ਹੋਵੇਗਾ। ਇਸ ਨਗਰ ਕੀਰਤਨ ਦੇ ਸੰਬੰਧ ਵਿਚ ਸੰਗਤਾਂ ਵੱਲੋਂ ਰਸਤੇ ਵਿੱਚ ਵੱਖ-ਵੱਖ ਥਾਵਾਂ ਉਪਰ ਗੁਰੂ ਕਾ ਲੰਗਰ ਅਤੁੱਟ ਵੀ ਲਗਾਇਆ ਗਿਆ।

ਤਰਨ ਤਾਰਨ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਸ਼ਤਾਬਦੀ ਨੂੰ ਸਮਰਪਿਤ ਇੱਕ ਮਹਾਨ ਨਗਰ ਕੀਰਤਨ ਤਰਨਤਾਰਨ ਸ੍ਰੀ ਦਰਬਾਰ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਲਈ ਰਵਾਨਾ ਹੋਇਆ। ਇਹ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਤੋਂ ਸ਼ੁਰੂ ਹੋਇਆ ਜੋ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜਨਮ ਅਸਥਾਨ ਗੁਰੂ ਕੇ ਮਹਿਲ ਵਿਖੇ ਪੁੱਜ ਕੇ ਸਮਾਪਤ ਹੋਵੇਗਾ। ਇਸ ਨਗਰ ਕੀਰਤਨ ਦੇ ਸੰਬੰਧ ਵਿਚ ਸੰਗਤਾਂ ਵੱਲੋਂ ਰਸਤੇ ਵਿੱਚ ਵੱਖ-ਵੱਖ ਥਾਵਾਂ ਉਪਰ ਗੁਰੂ ਕਾ ਲੰਗਰ ਅਤੁੱਟ ਵੀ ਲਗਾਇਆ ਗਿਆ।

ਇਹ ਵੀ ਪੜੋ: ਕੋਰੋਨਾ ਦੀ ਨੈਗੇਟਿਵ ਰਿਪੋਰਟ ਦਿਖਾ ਕੇ ਮਿਲੇਗੀ ਵਿਆਹ ’ਚ ਐਂਟਰੀ !

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗੁਰਜੰਟ ਸਿੰਘ ਅਤੇ ਪ੍ਰਬੰਧਕ ਹਰੀ ਸਿੰਘ ਨੇ ਦੱਸਿਆ ਕਿ ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਦੇ ਸੰਬੰਧੀਸੰਗਤਾਂ ਵੱਲੋਂ ਇਹ ਨਗਰ ਕੀਰਤਨ ਦਾ ਉਪਰਾਲਾ ਕੀਤਾ ਗਿਆ ਹੈ। ਇਸ ਕਰਕੇ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਲੋਕਲ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀ ਸਾਧ ਸੰਗਤ ਦੇ ਸਹਿਯੋਗ ਨਾਲ ਇਹ ਨਗਰ ਕੀਰਤਨ ਸਜਾਇਆ ਗਿਆ।

ਇਹ ਵੀ ਪੜੋ: ਲੁਧਿਆਣਾ ਦੇ 2 ਇਲਾਕਿਆਂ 'ਚ ਲੱਗਿਆਂ ਲੌਕਡਾਊ

ETV Bharat Logo

Copyright © 2024 Ushodaya Enterprises Pvt. Ltd., All Rights Reserved.