ETV Bharat / state

ਸਕੂਲ ਨਾ ਖੋਲ੍ਹਣ ਦੇ ਵਿਰੋਧ ’ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਆਈ ਅੱਗੇ

author img

By

Published : Feb 10, 2022, 6:40 AM IST

ਸਕੂਲ ਨਾ ਖੋਲ੍ਹਣ ਦੇ ਵਿਰੋਧ ’ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਆਈ ਅੱਗੇ
ਸਕੂਲ ਨਾ ਖੋਲ੍ਹਣ ਦੇ ਵਿਰੋਧ ’ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਆਈ ਅੱਗੇ

ਤਰਨ ਤਾਰਨ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਇਕਾਈ ਹਰੀਕੇ ਪੱਤਣ ਵੱਲੋਂ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਆਗੂਆਂ ਨੇ ਕਿਹਾ ਕਿ ਜੇਕਰ ਜਲਦੀ ਤੋਂ ਜਲਦੀ ਸਕੂਲ ਖੋਲ੍ਹਣ ਦਾ ਐਲਾਨ ਨਾ ਕੀਤਾ ਤਾਂ ਵੱਡੇ ਸੰਘਰਸ਼ ਦਾ ਬਿਗਲ ਵਜਾਇਆ ਜਾਵੇਗਾ।

ਤਰਨ ਤਾਰਨ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਇਕਾਈ ਹਰੀਕੇ ਪੱਤਣ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਪ੍ਰਧਾਨ ਸਵਰਨ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਕੋਰੋਨਾ ਦੀ ਆੜ ਵਿੱਚ ਸਕੂਲ ਬੰਦ ਕਰ ਕੇ ਗਿਣੀ ਮਿੱਥੀ ਸਾਜ਼ਿਸ਼ ਤਹਿਤ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ।

ਇਹ ਵੀ ਪੜੋ: ਪੰਜਾਬ ਦੇ ਹੁਣ ਤੱਕ ਦੇ ਮੁੱਖ ਮੰਤਰੀਆਂ ਦਾ ਕਿਹੋ-ਜਿਹਾ ਰਿਹੈ ਕਾਰਜਕਾਲ, ਕੌਣ ਹੋ ਸਕਦੈ 36ਵਾਂ ਮੁੱਖ ਮੰਤਰੀ ?

ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਪ੍ਰੀ ਨਰਸਰੀ ਤੋਂ ਲੈ ਕੇ ਸਾਰੀਆਂ ਜਮਾਤਾਂ ਨੂੰ ਸਕੂਲ 'ਚ ਹਾਜ਼ਰ ਕਰ ਕੇ ਪੜ੍ਹਾਈ ਯਕੀਨੀ ਬਣਾਈ ਜਾਵੇ। ਕਿਸਾਨ ਆਗੂ ਸਤਨਾਮ ਸਿੰਘ, ਦਲਜੀਤ ਸਿੰਘ ਹਰੀਕੇ ਨੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਜਿਥੇ ਕੋਰੋਨਾ ਕਾਲ ਦੌਰਾਨ ਠੱਪ ਹੋਏ ਕਾਰੋਬਾਰਾਂ ਨੇ ਆਮ ਲੋਕਾਂ ਦੀ ਆਰਥਿਕਤਾ ਨੂੰ ਵੱਡੀ ਢਾਹ ਲਾਈ।

ਇਹ ਵੀ ਪੜੋ: ਕੈਪਟਨ ਅਮਰਿੰਦਰ ਸਿੰਘ ਵਲੋਂ ਕਾਂਗਰਸ, 'ਆਪ' ਅਤੇ ਸ਼੍ਰੋਮਣੀ ਅਕਾਲੀ ਦਲ 'ਤੇ ਤਿੱਖੇ ਹਮਲੇ, ਕਿਹਾ...

ਉਥੇ ਹੀ ਬੀਤੇ ਦੋ ਸਾਲ ਤੋਂ ਬੱਚਿਆਂ ਦੀ ਖਰਾਬ ਹੋ ਰਹੀ ਪੜ੍ਹਾਈ ਵੱਡੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜੇਕਰ ਜਲਦੀ ਤੋਂ ਜਲਦੀ ਸਕੂਲ ਖੋਲ੍ਹਣ ਦਾ ਐਲਾਨ ਨਾ ਕੀਤਾ ਤਾਂ ਵੱਡੇ ਸੰਘਰਸ਼ ਦਾ ਬਿਗਲ ਵਜਾਇਆ ਜਾਵੇਗਾ। ਇਸ ਮੌਕੇ ਬਾਬਾ ਬਲਵਿੰਦਰ ਸਿੰਘ ਹਰੀਕੇ, ਮੁਖਤਿਆਰ ਸਿੰਘ, ਰਣਜੀਤ ਸਿੰਘ, ਗੁਰਵਿੰਦਰ ਸਿੰਘ, ਇਕਬਾਲ ਸਿੰਘ, ਮਨਦੀਪ ਸਿੰਘ, ਜਗਤਾਰ ਸਿੰਘ, ਗੁਰਵੇਲ ਸਿੰਘ, ਹਰਪ੍ਰਰੀਤ ਸਿੰਘ, ਗੁਰਦੀਪ ਸਿੰਘ ਆਦਿ ਹਾਜ਼ਰ ਸਨ।

ਇਹ ਵੀ ਪੜੋ: ਭਗਵੰਤ ਮਾਨ ਨੇ ਸੰਸਦ ਵਿੱਚ ਚੁੱਕੇ ਕਿਸਾਨਾਂ ਦੇ ਮੁੱਦੇ

ETV Bharat Logo

Copyright © 2024 Ushodaya Enterprises Pvt. Ltd., All Rights Reserved.