ETV Bharat / state

ਉੱਪ ਮੁੱਖ ਮੰਤਰੀ OP ਸੋਨੀ ਵੱਲੋਂ ਜੱਚਾ-ਬੱਚਾ ਕੇਂਦਰ ਦੀ ਉਸਾਰੀ ਦਾ ਨਿਰਮਾਣ ਕਾਰਜ ਸੁਰੂ ਕਰਵਾਇਆ

author img

By

Published : Dec 25, 2021, 7:14 PM IST

OP ਸੋਨੀ ਵੱਲੋਂ ਜੱਚਾ-ਬੱਚਾ ਕੇਂਦਰ ਦੀ ਉਸਾਰੀ ਦਾ ਨਿਰਮਾਣ ਕਾਰਜ ਸੁਰੂ ਕਰਵਾਇਆ
OP ਸੋਨੀ ਵੱਲੋਂ ਜੱਚਾ-ਬੱਚਾ ਕੇਂਦਰ ਦੀ ਉਸਾਰੀ ਦਾ ਨਿਰਮਾਣ ਕਾਰਜ ਸੁਰੂ ਕਰਵਾਇਆ

ਉੱਪ ਮੁੱਖ ਮੰਤਰੀ ਪੰਜਾਬ ਓ.ਪੀ ਸੋਨੀ ਵੱਲੋਂ ਸਿਵਲ ਹਸਪਤਾਲ ਪੱਟੀ ਵਿਖੇ ਲੱਗਭੱਗ 7 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਜੱਚਾ-ਬੱਚਾ ਕੇਂਦਰ ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ।

ਤਰਨਤਾਰਨ: ਉੱਪ ਮੁੱਖ ਮੰਤਰੀ ਪੰਜਾਬ ਸ੍ਰੀ ਓ.ਪੀ ਸੋਨੀ ਵੱਲੋਂ ਸ਼ਨੀਵਾਰ ਨੂੰ ਸਿਵਲ ਹਸਪਤਾਲ ਪੱਟੀ ਵਿਖੇ ਲੱਗਭੱਗ 7 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਜੱਚਾ-ਬੱਚਾ ਕੇਂਦਰ ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਹਲਕਾ ਵਿਧਾਇਕ ਪੱਟੀ ਸ੍ਰੀ ਹਰਮਿੰਦਰ ਸਿੰਘ ਗਿੱਲ, ਡਿਪਟੀ ਕਮਿਸ਼ਨਰ ਤਰਨ ਤਾਰਨ ਕੁਲਵੰਤ ਸਿੰਘ, ਐੱਸ.ਐੱਸ.ਪੀ ਹਰਵਿੰਦਰ ਸਿੰਘ ਵਿਰਕ, ਡਾਇਰੈਕਟਰ ਫੈਮਲੀ ਪਲੇਨਿੰਗ ਡਾ.ਓ.ਪੀ ਗੋਜਰਾ, ਸਿਵਲ ਸਰਜਨ ਡਾ. ਰੋਹਿਤ ਮਹਿਤਾ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਜਗਤਾਰ ਸਿੰਘ ਬੁਰਜ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਉੱਪ ਮੁੱਖ ਮੰਤਰੀ ਪੰਜਾਬ ਓ.ਪੀ.ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਸਿਵਲ ਹਸਪਤਾਲ ਪੱਟੀ ਵਿਖੇ ਬਣਨ ਜਾ ਰਿਹਾ 30 ਬੈੱਡਾਂ ਦੀ ਸਮਰੱਥਾ ਵਾਲਾ ਜੱਚਾ-ਬੱਚਾ ਕੇਂਦਰ 1 ਸਾਲ ਦੇ ਅੰਦਰ-ਅੰਦਰ ਬਣ ਕੇ ਤਿਆਰ ਹੋ ਜਾਵੇਗਾ। ਉਹਨਾਂ ਕਿਹਾ ਕਿ ਜ਼ਿਲ੍ਹੇ ਦੇ ਹਸਪਤਾਲਾਂ ਵਿੱਚ ਐੱਮ.ਡੀ ਡਾਕਟਰਾਂ ਦੀ ਕਮੀ ਨੂੰ ਜਲਦੀ ਪੂਰਾ ਕੀਤਾ ਜਾਵੇਗਾ।

OP ਸੋਨੀ ਵੱਲੋਂ ਜੱਚਾ-ਬੱਚਾ ਕੇਂਦਰ ਦੀ ਉਸਾਰੀ ਦਾ ਨਿਰਮਾਣ ਕਾਰਜ ਸੁਰੂ ਕਰਵਾਇਆ

ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਲਕਾ ਪੱਟੀ ਦੇ ਵਿਕਾਸ ਲਈ ਕਰੋੜਾਂ ਰੁਪਏ ਖਰਚ ਕੀਤੇ ਗਏ ਹਨ। ਉਹਨਾਂ ਕਿਹਾ ਕਿ ਸਿਵਲ ਹਸਪਤਾਲ ਪੱਟੀ ਵਿੱਚ ਜੱਚਾ-ਬੱਚਾ ਕੇਂਦਰ ਬਣਨ ਦੇ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਇਸ ਤੋਂ ਇਲਾਵਾ 1.50 ਕਰੋੜ ਰੁਪਏ ਦੀ ਲਾਗਤ ਨਾਲ ਹਸਪਤਾਲਾਂ ਦੀ ਬਾਊਂਡਰੀ ਵਾਲ, ਟਿਊਬਵੈੱਲ ਤੇ ਪਾਣੀ ਵਾਲੀ ਟੈਂਕੀ ਦੀ ਉਸਾਰੀ ਅਤੇ ਐਮਰਜੈਂਸੀ ਬਲਾਕ ਦੀ ਰਿਪੇਅਰ ਕੀਤੀ ਜਾਵੇਗੀ। ਇਸ ਹਸਪਤਾਲ ਵਿੱਚ 22 ਲੱਖ ਰੁਪਏ ਦੀ ਲਾਗਤ ਨਾਲ ਮੈਡੀਕਲ ਗੈਸ ਪਾਈਪ ਲਾਈਨ ਸਪਲਾਈ ਦਾ ਕੰਮ ਵੀ ਕੀਤਾ ਗਿਆ ਹੈ।

ਹਰਮਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਇੱਥੇ ਈ.ਟੀ.ਪੀ. ਪਲਾਂਟ ਵੀ ਲਗਾਇਆ ਗਿਆ ਹੈ, ਜਿਸ ਨਾਲ ਹਸਪਤਾਲ ਦੇ ਸਿਵਰ ਦਾ ਪਾਣੀ ਸ਼ੁੱਧ ਕਰਕੇ ਮੇਨ ਸੀਵਰ ਵਿੱਚ ਪਾਇਆ ਜਾਂਦਾ ਹੈ, ਇਸ ਪਾਣੀ ਦੀ ਵਰਤੋਂ ਬਾਗ਼ਵਾਨੀ ਲਈ ਵੀ ਕੀਤੀ ਜਾ ਸਕਦੀ ਹੈ, ਇਸ ਈ.ਟੀ.ਪੀ ਪਲਾਂਟ ਨੂੰ ਲਗਾਉਣ ਲਈ 39.34 ਲੱਖ ਰੁਪਏ ਦੀ ਲਾਗਤ ਆਈ ਹੈ। ਇਸ ਤੋਂ ਇਲਾਵਾ ਇਸ ਹਸਪਤਾਲ ਵਿੱਚ ਫਾਇਰ ਫਾਈਟਿੰਗ ਦਾ ਕੰਮ ਪਹਿਲਾ ਹੀ ਕੀਤਾ ਜਾ ਚੁੱਕਾ ਹੈ, ਜਿਸ 'ਤੇ 95 ਲੱਖ ਰੁਪਏ ਖਰਚਾ ਆਇਆ ਹੈ। ਉੇਹਨਾਂ ਕਿਹਾ ਕਿ ਇਸ ਹਸਪਤਲਾ ਵਿੱਚ 250 ਐੱਲ.ਪੀ.ਐੱਮ ਕਪੈਸਟੀ ਵਾਲੇ ਆਕਸੀਜਨ ਪਲਾਂਟ ਦੀ ਵੀ ਵਿਵਸਥਾ ਕੀਤੀ ਗਈ ਹੈ।

ਇਹ ਵੀ ਪੜੋ:- ਹਰੀਸ਼ ਰਾਵਤ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤਾ ਜਵਾਬ, ਕਿਹਾ...

ETV Bharat Logo

Copyright © 2024 Ushodaya Enterprises Pvt. Ltd., All Rights Reserved.