Drone In Tarn Taran Border : ਤਰਨਤਾਰਨ ਦੀ ਸਰਹੱਦ ਨੇੜੇ ਮੁੜ ਦਿਖਿਆ ਡਰੋਨ, ਬੀਐਸਐਫ ਨੇ ਕੀਤੇ ਕਈ ਰਾਊਂਡ ਫਾਇਰ
Updated on: Jan 25, 2023, 11:46 AM IST

Drone In Tarn Taran Border : ਤਰਨਤਾਰਨ ਦੀ ਸਰਹੱਦ ਨੇੜੇ ਮੁੜ ਦਿਖਿਆ ਡਰੋਨ, ਬੀਐਸਐਫ ਨੇ ਕੀਤੇ ਕਈ ਰਾਊਂਡ ਫਾਇਰ
Updated on: Jan 25, 2023, 11:46 AM IST
ਅਮਰਕੋਟ ਸੈਕਟਰ ਖਾਲੜਾ ਵਿੱਚ ਇਕ ਵਾਰ ਫਿਰ ਤੋਂ ਡਰੋਨ ਦੀ ਗਤੀਵਿਧੀ ਦੇਖੀ ਗਈ ਹੈ। ਫਿਲਹਾਲ ਬੀਐਸਐਫ ਵੱਲੋਂ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ।
ਤਰਨਤਾਰਨ: ਤਰਨਤਾਰਨ ਦੇ ਬਾਰਡਰ ਨੇੜੇ ਇਕ ਵਾਰ ਫਿਰ ਤੋਂ ਡਰੋਨ ਦਾਖਲ ਹੋਇਆ ਹੈ। ਅਮਰਕੋਟ ਸੈਕਟਰ ਖਾਲੜਾ ਵਿੱਚ ਇਕ ਵਾਰ ਫਿਰ ਤੋਂ ਡਰੋਨ ਦੀ ਹਲਚਲ ਦੇਖਦੇ ਹੋਏ ਬੀਐਸਐਫ ਦੇ ਜਵਾਨਾਂ ਨੇ ਮੁਸਤੈਦੀ ਦਿਖਾਈ ਅਤੇ ਉਸ ਉੱਤੇ 19 ਰਾਉਂਡ ਫਾਇਰਿੰਗ ਕੀਤੀ। ਫਿਲਹਾਲ ਬੀਐਸਐਫ ਵੱਲੋਂ ਇਲਾਕੇ ਵਿੱਚ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਬਾਰਡਰ ਚੌਂਕੀ ਕੱਕੜ ਦੇ ਖੇਤਰ ਵਿੱਚ ਚਲਾਈ ਤਲਾਸ਼ੀ ਮੁਹਿੰਮ ਤਹਿਤ 5 ਕਿਲੋ ਹੈਰੋਇਨ ਨਾਲ ਲੱਦੇ ਇੱਕ ਆਧੁਨਿਕ ਹੈਕਸਾਕਾਪਟਰ ਡਰੋਨ ਨੂੰ ਢੇਰ ਕਰ ਦਿੱਤਾ ਸੀ।
'10 ਲੱਖ ਰੁਪਏ ਦੀ ਕੀਮਤ ਵਾਲੇ ਇਸ ਹਾਈਬ੍ਰਿਡ 6-ਵਿੰਗਡ ਡਰੋਨ': ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਦੋ ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ ਨਸ਼ਟ ਕੀਤਾ ਗਿਆ ਇਹ ਛੇਵਾਂ ਡਰੋਨ ਹੈ। ਉਨਾਂ ਦੱਸਿਆ ਕਿ 10 ਲੱਖ ਰੁਪਏ ਦੀ ਕੀਮਤ ਵਾਲੇ ਇਸ ਹਾਈਬ੍ਰਿਡ 6-ਵਿੰਗਡ ਡਰੋਨ ਨੂੰ ਅਮਰੀਕਾ ਅਤੇ ਚੀਨ ਵਿੱਚ ਤਿਆਰ ਕੀਤੇ ਪੁਰਜਿਆਂ ਨਾਲ ਅਸੈਂਬਲ ਕੀਤਾ ਗਿਆ ਅਤੇ ਇਹ ਲੰਬੇ ਸਮੇਂ ਤੱਕ ਚੱਲਣ ਵਾਲੇ ਬੈਟਰੀ ਬੈਕਅਪ ਅਤੇ ਇਨਫਰਾਰੈੱਡ ਅਧਾਰਿਤ ਨਾਈਟ ਵਿਜ਼ਨ ਕੈਮਰਾ ਅਤੇ ਜੀ.ਪੀ.ਐਸ. ਸਿਸਟਮ ਸਮੇਤ ਹਾਈ-ਟੈਕ ਵਿਸ਼ੇਸ਼ਤਾਵਾਂ ਨਾਲ ਲੈਸ ਹੈ।
ਦੋ ਮਹੀਨਿਆਂ ਵਿੱਚ 6 ਡਰੋਨ ਬਰਾਮਦ
- 29 ਨਵੰਬਰ 2022: ਤਰਨਤਾਰਨ ਦੇ ਖੇਮਕਰਨ ਵਿੱਚ ਬਾਰਡਰ ਚੌਂਕੀ (ਬੀ.ਓ.ਪੀ.) ਹਰਭਜਨ ਦੇ ਅਧਿਕਾਰ ਖੇਤਰ ਵਿੱਚ 6.68 ਕਿਲੋ ਹੈਰੋਇਨ ਦੇ ਛੇ ਪੈਕੇਟ ਲਿਜਾ ਰਿਹਾ ਹੈਕਸਾਕਾਪਟਰ ਡਰੋਨ ਬਰਾਮਦ ਕੀਤਾ ਗਿਆ।
- 30 ਨਵੰਬਰ 2022: ਤਰਨਤਾਰਨ ਦੇ ਖਾਲੜਾ ਦੇ ਪਿੰਡ ਵਣ ਤਾਰਾ ਸਿੰਘ ਦੇ ਇਲਾਕੇ ਵਿੱਚੋਂ ਇੱਕ ਟੁੱਟਿਆ ਹੋਇਆ ਕਵਾਡਕਾਪਟਰ ਡਰੋਨ ਬਰਾਮਦ ਕੀਤਾ ਗਿਆ।
- 2 ਦਸੰਬਰ 2022: ਤਰਨਤਾਰਨ ਦੇ ਖੇਮਕਰਨ ਖੇਤਰ ਤੋਂ 5.60 ਕਿਲੋ ਹੈਰੋਇਨ ਦੇ ਪੰਜ ਪੈਕੇਟ ਲਿਜਾ ਰਿਹਾ ਹੈਕਸਾਕਾਪਟਰ ਡਰੋਨ ਬਰਾਮਦ ਕੀਤਾ।
- 4 ਦਸੰਬਰ 2022: ਤਰਨਤਾਰਨ ਵਿੱਚ ਬਾਰਡਰ ਚੌਂਕੀ (ਬੀਓਪੀ) ਕਾਲੀਆ ਦੇ ਖੇਤਰ ਵਿੱਚੋਂ 3.06 ਕਿਲੋ ਵਜ਼ਨੀ ਹੈਰੋਇਨ ਦੇ ਤਿੰਨ ਪੈਕੇਟ ਨਾਲ ਲੱਦਿਆ ਇੱਕ ਕਵਾਡਕਾਪਟਰ ਡਰੋਨ ਬਰਾਮਦ ਕੀਤਾ ਗਿਆ।
- ਦਸੰਬਰ 25 2022: ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ 10 ਕਿਲੋ ਹੈਰੋਇਨ ਸਮੇਤ ਯੂਐਸਏ ਦਾ ਬਣਿਆ 20 ਲੱਖ ਰੁਪਏ ਦੀ ਕੀਮਤ ਦਾ ਡੀਜੇਆਈ ਸੀਰੀਜ ਹਾਈ-ਟੈਕ ਡਰੋਨ ਕੀਤਾ ਬਰਾਮਦ।
- 22 ਜਨਵਰੀ 2023: ਅੰਮ੍ਰਿਤਸਰ ਦਿਹਾਤੀ ਦੇ ਬੀਓਪੀ ਕੱਕੜ ਦੇ ਇਲਾਕੇ ਤੋਂ 5 ਕਿਲੋ ਹੈਰੋਇਨ ਲੈ ਕੇ ਜਾ ਰਿਹਾ ਹੈਕਸਾਕਾਪਟਰ ਹਾਈਟੈਕ ਡਰੋਨ ਬਰਾਮਦ ਕੀਤਾ ਗਿਆ।
