ETV Bharat / state

Tarn Taran Encounter: ਪੁਲਿਸ ਤੇ ਗੈਂਗਸਟਰ ਵਿਚਾਲੇ ਮੁਠਭੇੜ; ਸ਼ੂਟਰ ਰਾਜੂ ਦੇ ਲੱਗੀ ਗੋਲੀ, ਸਾਥੀ ਸਣੇ ਗ੍ਰਿਫਤਾਰ

author img

By ETV Bharat Punjabi Team

Published : Dec 22, 2023, 7:45 AM IST

Updated : Dec 22, 2023, 7:59 AM IST

Tarn Taran Encounter
Tarn Taran Encounter

Tarn Taran Encounter News: ਤਰਨਤਾਰਨ ਪੁਲਿਸ ਦੇ ਸੀਆਈਏ ਸਟਾਫ਼ ਦੀ ਟੀਮ ਅਤੇ ਗੈਂਗਸਟਰ ਤੇ ਉਸ ਦੇ ਸਾਥੀ ਵਿਚਕਾਰ ਗੋਲੀਬਾਰੀ ਹੋਈ। ਇਸ ਦੌਰਾਨ ਗੈਂਗਸਟਰ ਚਰਨਜੀਤ ਉਰਫ ਰਾਜੂ ਨੂੰ ਗੋਲੀ ਲੱਗੀ ਹੈ ਅਤੇ ਆਪਣੇ ਸਾਥੀ ਸਣੇ ਗ੍ਰਿਫਤਾਰ ਕਰ ਲਿਆ ਗਿਆ ਹੈ।

ਤਰਨਤਾਰਨ : ਬੀਤੀ 21 ਦਸੰਬਰ ਦੀ ਰਾਤ ਪੰਜਾਬ ਦੇ ਤਰਨਤਾਰਨ ਵਿੱਚ ਇੱਕ ਪੁਲਿਸ ਮੁਕਾਬਲਾ ਹੋਇਆ। ਤਰਨਤਾਰਨ ਪੁਲਿਸ ਦੇ ਸੀਆਈਏ ਸਟਾਫ਼ ਦੀ ਟੀਮ ਅਤੇ ਗੈਂਗਸਟਰ ਅਤੇ ਉਸ ਦੇ ਸਾਥੀ ਵਿਚਕਾਰ ਗੋਲੀਬਾਰੀ ਹੋਈ ਜਿਸ ਵਿੱਚ ਗੈਂਗਸਟਰ ਨੂੰ ਗੋਲੀ ਲੱਗੀ। ਇਸ ਤੋਂ ਬਾਅਦ ਜਖਮੀ ਗੈਂਗਸਟਰ ਰਾਜੂ ਅਤੇ ਉਸ ਦੇ ਸਾਥੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ। ਗੈਂਗਸਟਰ ਨੂੰ ਇਲਾਜ ਲਈ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ (punjab police action on gangsters) ਗਿਆ ਹੈ। ਫੜ੍ਹੇ ਗਏ ਗੈਂਗਸਟਰ ਦੀ ਪਛਾਣ ਚਰਨਜੀਤ ਉਰਫ ਰਾਜੂ ਸ਼ੂਟਰ ਵਜੋਂ ਹੋਈ ਹੈ, ਜੋ ਕਿ ਪਿੰਡ ਸੰਘਾ ਦਾ ਰਹਿਣ ਵਾਲਾ ਹੈ, ਜਦਕਿ ਉਸ ਦੇ ਸਾਥੀ ਦੀ ਪਛਾਣ ਪਰਮਿੰਦਰਦੀਪ ਸਿੰਘ, ਵਾਸੀ ਪਿੰਡ ਇੱਬਨ ਵਜੋਂ ਹੋਈ ਹੈ।

ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਸੀ ਗੈਂਗਸਟਰ: ਦਰਅਸਲ, ਦੇਰ ਰਾਤ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਰਾਜੂ ਸ਼ੂਟਰ ਆਪਣੇ ਇਕ ਸਾਥੀ ਨਾਲ ਬਾਈਕ ਉੱਤੇ ਸਵਾਰ ਹੋ ਕੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਇਲਾਕੇ ਵਿੱਚ ਘੁੰਮ ਰਿਹਾ ਹੈ। ਇਸ ਤੋਂ ਬਾਅਦ ਗੁਰਦੁਆਰਾ ਬੀਡ ਸਾਹਿਬ ਤੋਂ ਪਿੰਡ ਕਸੇਲ ਵੱਲ ਜਾਣ ਵਾਲੀ ਸੜਕ ਉੱਤੇ ਪੁਲਿਸ ਵਲੋਂ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਮੋਟਰ ਸਾਈਕਲ ਉੱਤੇ ਸਵਾਰ ਦੋਨਾਂ ਵਿਅਕਤੀਆਂ ਨੂੰ ਰੁਕਣ ਲਈ ਕਿਹਾ ਗਿਆ, ਤਾਂ ਦੋਨਾਂ ਨੇ ਪੁਲਿਸ ਉੱਤੇ ਚਾਰ ਗੋਲੀਆਂ ਚਲਾਈਆਂ। ਇਸ ਉੱਤੇ ਜਵਾਬੀ ਕਾਰਵਾਈ ਕਰਦੇ ਹੋਏ ਪੁਲਿਸ ਨੇ ਵੀ ਫਾਇਰਿੰਗ ਕੀਤੀ ਜਿਸ ਦੌਰਾਨ ਸ਼ੂਟਰ ਰਾਜੂ ਨੂੰ ਦੋ ਗੋਲੀਆਂ ਲੱਗੀਆਂ ਅਤੇ ਉਹ ਜਖਮੀ ਹੋ ਗਿਆ।

ਸ਼ੂਟਰ ਰਾਜੂ ਉੱਤੇ 6 ਤੋਂ ਵੱਧ ਮਾਮਲੇ ਦਰਜ: ਮੀਡੀਆ ਰਿਪੋਰਟਾਂ ਮੁਤਾਬਕ, ਸ਼ੂਟਰ ਰਾਜੂ ਉੱਤੇ ਕੁੱਲ 8 ਅਪਰਾਧਿਕ ਮਾਮਲੇ ਦਰਜ ਹਨ। ਉਸ ਨੇ 2 ਮਹੀਨੇ ਪਹਿਲਾਂ ਪਿੰਡ ਧੋਟੀਆ ਵਿੱਚ ਸਰਕਾਰੀ ਬੈਂਕ ਲੁੱਟਣ 'ਚ ਅਸਫਲ ਰਹਿਣ ਉੱਤੇ ਪੰਜਾਬ ਪੁਲਿਸ ਦੇ ਏਐਸਆਈ ਬਲਵਿੰਦਰ ਸਿੰਘ ਨੂੰ ਗੋਲੀ ਮਾਰ ਕੇ ਜਖ਼ਮੀ ਕੀਤਾ ਸੀ।

ਜਖਮੀ ਹਾਲਤ ਵਿੱਚ ਸ਼ੂਟਰ ਆਪਣੇ ਸਾਥੀ ਸਣੇ ਗ੍ਰਿਫਤਾਰ: ਜਖਮੀ ਹਾਲਤ ਵਿੱਚ ਪੁਲਿਸ ਨੇ ਸ਼ੂਟਰ ਰਾਜੂ ਅਤੇ ਉਸ ਦੇ ਸਾਥੀ ਪਰਮਿੰਦਰਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ। ਜਖਮੀ ਨੂੰ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਇਸ ਮੁਕਾਬਲੇ ਵਿੱਚ ਦੋ ਪੁਲਿਸ ਮੁਲਾਜ਼ਮ ਵਾਲ-ਵਾਲ ਬਚੇ, ਜਦਕਿ ਪੁਲਿਸ ਦੀ ਗੱਡੀ ਉੱਤੇ ਦੋ ਗੋਲੀਆਂ ਲੱਗੀਆਂ ਹਨ।

Last Updated :Dec 22, 2023, 7:59 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.