ETV Bharat / state

ਕਿਸਾਨਾਂ ਨੇ ਅੰਮ੍ਰਿਤਸਰ-ਬਠਿੰਡਾ ਹਾਈਵੇ ਕੀਤਾ ਜਾਮ, ਰਾਹਗੀਰ ਹੋਏ ਖੱਜਲ-ਖ਼ੁਆਰ

author img

By

Published : Mar 2, 2019, 8:04 PM IST

ਕਿਸਾਨਾਂ ਨੇ ਅੰਮ੍ਰਿਤਸਰ-ਬਠਿੰਡਾ ਹਾਈਵੇ ਕੀਤਾ ਜਾਮ, ਰਾਹਗੀਰ ਹੋਏ ਖੱਜਲ-ਖ਼ੁਆਰ

ਕਿਸਾਨਾਂ ਨੇ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਨੂੰ ਲੈ ਕੇ ਅੰਮ੍ਰਿਤਸਰ-ਬਠਿੰਡਾ ਹਾਈਵੇ ਜਾਮ ਕੀਤਾ। ਰਾਹਗੀਰਾਂ ਨੂੰ ਕਰਨਾ ਪਿਆ ਮੁਸ਼ਕਲਾਂ ਦਾ ਸਾਹਮਣਾ।

ਤਰਨਤਾਰਨ: ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦੇ ਰਹੇ ਕਿਸਾਨਾਂ ਨੇ ਅੰਮ੍ਰਿਤਸਰ-ਬਠਿੰਡਾ ਹਾਈਵੇ ਜਾਮ ਕਰ ਕੇ ਧਰਨਾ ਦਿੱਤਾ। ਇਸ ਧਰਨੇ ਕਰਕੇ ਯਾਤਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਅੰਮ੍ਰਿਤਸਰ-ਬਠਿੰਡਾ ਹਾਈਵੇ 'ਤੇ ਕਿਸਾਨ ਸੰਘਰਸ਼ ਕਮੇਟੀ ਦੀ ਅਗਵਾਈ ਅਧੀਨ ਧਰਨਾ ਲਾਇਆ ਗਿਆ। ਕਿਸਾਨਾਂ ਦੀ ਮੰਗ ਹੈ ਕਿ ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰ ਕੇ ਫ਼ਸਲਾਂ ਦਾ ਨਿਰਧਾਰਿਤ ਮੁੱਲ ਦਿੱਤਾ ਜਾਵੇ। ਇਸ ਦੇ ਨਾਲ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਅਤੇ ਮਜਦੂਰਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਵੀ ਮੰਗ ਕੀਤੀ।

ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਉਹ ਸਰਕਾਰ ਵਿਰੁੱਧ ਸੰਘਰਸ਼ ਹੋਰ ਤੇਜ਼ ਕਰਨਗੇ।

ਕਿਸਾਨਾਂ ਦੇ ਧਰਨੇ ਕਰਕੇ ਰਾਹਗੀਰਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਕਈ ਰਾਹਗੀਰ ਤਾਂ ਕਿਸਾਨਾਂ ਦੇ ਇਸ ਪ੍ਰਦਰਸ਼ਨ ਨੂੰ ਜਾਇਜ਼ ਠਹਿਰਾ ਰਹੇ ਹਨ ਪਰ ਕੁਝ ਰਾਹਗੀਰਾਂ ਨੇ ਸਿਰਫ਼ ਇਸ ਨੂੰ ਸਿਆਸੀ ਰੋਟੀਆਂ ਸੇਕਣ ਲਈ ਕੀਤਾ ਜਾਣ ਵਾਲਾ ਧਰਨਾ ਹੀ ਕਰਾਰ ਦੇ ਦਿੱਤਾ।

ਕਿਸਾਨਾਂ ਨੇ ਅੰਮ੍ਰਿਤਸਰ-ਬਠਿੰਡਾ ਹਾਈਵੇ ਕੀਤਾ ਜਾਮ, ਰਾਹਗੀਰ ਹੋਏ ਖੱਜਲ-ਖ਼ੁਆਰ
Name-Pawan Sharma Tarn Taran       Date--2--3-19


ਸਟੋਰੀ ਨਾਮ-ਕਿਸਾਨਾਂ ਵੱਲੋ ਆਪਣੀ ਮੰਗਾਂ ਨੂੰ ਲੈ ਕੇ ਤਰਨ ਤਾਰਨ ਵਿਖੇ ਅਮ੍ਰਿਤਸਰ ਬਠਿੰਡਾ ਨੈਸ਼ਨਲ ਹਾਈਵੇ ਸੜਕੀ ਆਵਾਜਾਈ ਕੀਤੀ ਠੱਪ ਯਾਤਰੂਆਂ ਨੂੰ ਕਰਨਾ ਪਿਆ ਭਾਰੀ ਮੁਸ਼ਕਲਾਂ ਦਾ ਸਾਹਮਣਾ 
ਐਕਰ-ਤਰਨ ਤਾਰਨ ਵਿਖੇ ਕਿਸਾਨਾਂ ਵੱਲੋ ਆਪਣੀ ਮੰਗਾਂ ਨੂੰ ਲੈ ਕੇ ਕਿਸਾਨ ਸੰਘਰਸ ਕਮੇਟੀ ਦੀ ਅਗਵਾਈ ਹੇਠ ਅਮ੍ਰਿਤਸਰ ਬਠਿੰਡਾ ਨੈਸ਼ਨਲ ਹਾਈਵੇ ਤੇ ਬੈਠ ਕੇ ਆਵਾਜਾਈ ਨੂੰ ਠੱਪ ਕੀਤਾ ਗਿਆ ਜਿਸ ਕਾਰਨ ਜਾਮ ਲੱਗਣ ਕਾਰਨ ਯਾਤਰੂਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਗੋਰਤੱਲਬ ਹੈ ਕਿ ਕਿਸਾਨ ਡਾ ਸਵਾਮੀਨਾਥਨ ਦੀ ਰਿਪੋਰਟ ਦੇ ਹਿਸਾਬ ਨਾਲ ਫਸਲਾਂ ਦਾ ਸਮਰਥਨ ਮੁੱਲ ਤਹਿ ਕਰਨ ਦੇ ਨਾਲ ਨਾਲ ਪੰਜਾਬ ਸਰਕਾਰ ਵੱਲੋ ਚੋਣਾਂ ਵੇਲੇ ਕਿਸਾਨਾਂ ਅਤੇ ਮਜਦੂਰਾਂ ਨਾਲ ਕੀਤੇ ਵਾਅਦੇ ਲਾਗੂ ਕਰਨ ਦੀ ਮੰਗ ਕਰ ਰਹੇ ਹਨ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਨੇ ਕਿਹਾ ਕਿ ਅਗਰ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਹੁਣ ਵੀ ਨਾ ਮੰਨੀਆਂ ਤਾ ਕਿਸਾਨ ਤਿੱਖਾ ਸੰਘਰਸ਼ ਕਰਨਗੇ ਉੱਧਰ ਜਿਥੇ ਯਾਤਰੂਆਂ ਨੇ ਆਵਜਾਈ ਰੋਕੇ ਜਾਣ ਕਾਰਨ ਪ੍ਰੇਸ਼ਾਨ ਹੋਣਾ ਦੱਸਿਆਂ ਉਥੇ ਹੀ ਕਿਸਾਨਾਂ ਦੀਆਂ ਮੰਗਾਂ ਨੂੰ ਜਾਇਜ ਦੱਸਦਿਆਂ ਕਿਹਾ ਕਿ ਸਰਕਾਰ ਨੂੰ ਗੋਰ ਕਰਨਾ ਚਾਹੀਦਾ ਹੈ 
ਬਾਈਟ—ਸਤਨਾਮ ਸਿੰਘ ਪੰਨੂ ਕਿਸਾਨ ਆਗੂ ਤੇ ਯਾਤਰੂ 




ETV Bharat Logo

Copyright © 2024 Ushodaya Enterprises Pvt. Ltd., All Rights Reserved.