ETV Bharat / state

ਕਿਸਾਨ ਜਥੇਬੰਦੀਆਂ ਨੇ 10 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਕਰਨ ਦੀ ਕੀਤੀ ਮੰਗ

author img

By

Published : May 10, 2022, 1:01 PM IST

ਕਿਸਾਨ ਜਥੇਬੰਦੀਆ ਦਾ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
ਕਿਸਾਨ ਜਥੇਬੰਦੀਆ ਦਾ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਝੋਨੇ ਦੀ ਲਗਵਾਈ ਲਈ ਸਮੇਂ (Time for planting of paddy) ਦੀ ਮੰਗ ਨੂੰ ਲੈਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ (Protests against Punjab and Union Government) ਕੀਤਾ ਗਿਆ ਹੈ। ਕਿਸਾਨਾਂ ਵੱਲੋਂ ਇਹ ਰੋਸ ਪ੍ਰਦਰਸ਼ਨ ਤਰਨਤਾਰਨ ਦੇ ਜ਼ਿਲ੍ਹਾਂ ਡਿਪਟੀ ਕਮਿਸ਼ਨਰ ਕੰਪਲੈਕਸ (Deputy Commissioner Complex) ਦੇ ਗੇਟ ਬਾਹਰ ਲਗਾਇਆ ਗਿਆ ਹੈ। ਇਸ ਮੌਕੇ ਕਿਸਾਨਾਂ ਵੱਲੋਂ ਡਿਪਟੀ ਕਮਿਸ਼ਰਨ ਨੂੰ ਪੰਜਾਬ ਦੇ ਮੁੱਖ ਮੰਤਰੀ (Chief Minister of Punjab) ਭਗਵੰਤ ਮਾਨ ਦੇ ਲਈ ਇੱਕ ਮੰਗ ਪੱਤਰ ਸੌਂਪਿਆ ਗਿਆ ਹੈ।

ਤਰਨਤਾਰਨ: ਝੋਨੇ ਦੀ ਲਗਵਾਈ ਲਈ ਸਮੇਂ (Time for planting of paddy) ਦੀ ਮੰਗ ਨੂੰ ਲੈਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ (Protests against Punjab and Union Government) ਕੀਤਾ ਗਿਆ ਹੈ। ਕਿਸਾਨਾਂ ਵੱਲੋਂ ਇਹ ਰੋਸ ਪ੍ਰਦਰਸ਼ਨ ਤਰਨਤਾਰਨ ਦੇ ਜ਼ਿਲ੍ਹਾਂ ਡਿਪਟੀ ਕਮਿਸ਼ਨਰ ਕੰਪਲੈਕਸ (Deputy Commissioner Complex) ਦੇ ਗੇਟ ਬਾਹਰ ਲਗਾਇਆ ਗਿਆ ਹੈ। ਇਸ ਮੌਕੇ ਕਿਸਾਨਾਂ ਵੱਲੋਂ ਡਿਪਟੀ ਕਮਿਸ਼ਰਨ ਨੂੰ ਪੰਜਾਬ ਦੇ ਮੁੱਖ ਮੰਤਰੀ (Chief Minister of Punjab) ਭਗਵੰਤ ਮਾਨ ਦੇ ਲਈ ਇੱਕ ਮੰਗ ਪੱਤਰ ਸੌਂਪਿਆ ਗਿਆ ਹੈ।

ਮੀਡੀਆ ਨਾਲ ਗੱਲਬਾਤ ਦੌਰਾਨ ਕਿਸਾਨ ਜਥੇਬੰਦੀਆ ਦੇ ਆਗੂਆਂ (Leaders of farmers' organizations) ਨੇ ਦੱਸਿਆ ਕਿ ਐਤਕੀ ਵੀ ਕਿਸਾਨ ਹਰ ਸਾਲ ਦੀ ਤਰ੍ਹਾਂ 10 ਜੂਨ ਨੂੰ ਹੀ ਝੋਨਾ ਦੀ ਲਵਾਈ ਸ਼ੁਰੂ ਕਰਨਗੇ, ਪਰ ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਲਗਾਈ ਲਈ 26 ਜੂਨ ਤੈਅ ਕੀਤੀ ਗਈ ਹੈ, ਪਰ ਪੰਜਾਬ ਦੇ ਕਿਸਾਨ ਪੰਜਾਬ ਸਰਕਾਰ ਦੇ ਇਸ ਫੈਸਲੇ ਤੋਂ ਨਰਾਜ਼ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਉਹ 26 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਕਰਦੇ ਹਨ, ਤਾਂ ਉਨ੍ਹਾਂ ਦੀ ਕਣਕ ਅਤੇ ਆਲੂ ਦੀ ਫ਼ਸਲ ਲਈ ਸਮਾਂ ਨਹੀਂ ਰਹੇਗਾ।

ਇਹ ਵੀ ਪੜ੍ਹੋ: 'ਜ਼ਮੀਨਾਂ ਬਦਲੇ ਲੈ ਲਏ ਜਾਣ ਪੈਸੇ, ਪਰ ਘਰ ਨਾ ਉਜਾੜਿਆ ਜਾਵੇ'

ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਸਾਰੇ ਪੰਜਾਬ ਵਿੱਚ 10 ਜੂਨ ਤੋਂ ਹੀ ਝੋਨੇ ਦੀ ਲਗਾਈ ਸ਼ੁਰੂ ਹੋਵੇਗੀ ਅਤੇ ਨਾਲ ਹੀ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਝੋਨਾ ਦੇ ਸੀਜਨ ਦੌਰਾਨ ਬਿਜਲੀ ਦੀ ਸਪਲਾਈ ਪੂਰੀ ਦਿੱਤੀ ਜਾਵੇ। ਕਿਸਾਨਾਂ ਨੇ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਜਿਆਦਾ ਗਰਮੀ ਹੋਣ ਕਰਕੇ ਝੋਨੇ ਦੀ ਫ਼ਸਲ ਬਿਨ੍ਹਾਂ ਪਾਣੀ ਤੋਂ ਨਹੀਂ ਬਚ ਸਕਦੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਈ ਹਿੱਸਿਆ ਵਿੱਚ ਝੋਨੇ ਦੀ ਫਸਲ ਪਾਣੀ ਸਮੇਂ ਸਿਰ ਨਾ ਮਿਲਣ ਕਾਰਨ ਹੀ ਸੋਕੇ ਦੀ ਮਾਰ ਹੇਠ ਆ ਜਾਂਦੀ ਹੈ।

ਇਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ (Government of Punjab) ਤੋਂ ਮੰਗ ਕੀਤੀ ਹੈ ਕਿ ਇਸ ਸਾਲ ਕਣਕ ਦੇ ਘੱਟ ਨਿਕਲੇ ਝਾੜ ਕਰਕੇ ਕਿਸਾਨਾਂ ਦਾ ਜੋ ਨੁਕਸਾਨ ਹੋਇਆ ਹੈ ਉਸ ਲਈ ਪੰਜਾਬ ਸਰਕਾਰ ਕਿਸਾਨਾਂ ਨੂੰ ਮੁਆਵਜ਼ਾ ਦੇਵੇ ਅਤੇ ਨਾਲ ਹੀ ਕਿਸਾਨਾਂ ਨੇ ਗੰਨੇ ਦੀ ਬਕਾਇਆ ਰਾਸੀ ਤੁਰੰਤ ਕਿਸਾਨਾਂ ਦੇ ਖਾਤਿਆ ਵਿੱਚ ਪਾਉਣ ਦੀ ਵੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਤੇਜਿੰਦਰਪਾਲ ਬੱਗਾ ਮਾਮਲਾ: ਹਾਈਕੋਰਟ ਵੱਲੋਂ ਵੱਡੀ ਰਾਹਤ, ਇਸ ਦਿਨ ਤਕ ਲੱਗੀ ਗ੍ਰਿਫ਼ਤਾਰੀ ’ਤੇ ਰੋਕ

ETV Bharat Logo

Copyright © 2024 Ushodaya Enterprises Pvt. Ltd., All Rights Reserved.