ETV Bharat / state

Fatal Attack on Granthi Singh: ਬਦਮਾਸ਼ਾਂ ਨੇ ਗ੍ਰੰਥੀ 'ਤੇ ਹਮਲਾ ਕਰਕੇ ਗ੍ਰੰਥੀ ਦੀ ਵੱਢੀ ਲੱਤ, ਪੁਲਿਸ ਖੰਗਾਲ ਰਹੀ ਸੀਸੀਟੀਵੀ

author img

By

Published : Mar 31, 2023, 1:11 PM IST

Updated : Mar 31, 2023, 2:03 PM IST

Fatal attack on Granthi Singh in Tarn Taran
ਗ੍ਰੰਥੀ 'ਤੇ ਹਮਲਾ ਕਰਕੇ ਵੱਢੀ ਲੱਤ ਨੂੰ ਹਮਲਾਵਰ ਲੈ ਗਏ ਨਾਲ, ਪੁਲਿਸ ਖੰਗਾਲ ਰਹੀ ਸੀਸੀਟੀਵੀ

ਤਰਨਤਾਰਨ ਵਿੱਚ ਦਰਿੰਦਗੀ ਦੀਆਂ ਹੱਦਾਂ ਪਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਗ੍ਰੰਥੀ ਸਿੰਘ ਉੱਤੇ ਅਣਪਛਾਤਿਆਂ ਨੇ ਹਮਲਾ ਕਰਕੇ ਉਸ ਦੀ ਇੱਕ ਲੱਤ ਵੱਢ ਦਿੱਤੀ ਅਤੇ ਪਰਿਵਾਰ ਦੇ ਦੱਸਣ ਮੁਤਾਬਿਕ ਹਮਲਾਵਰ ਕੱਟੀ ਵੱਢੀ ਵੀ ਨਾਲ ਲੈ ਗਏ।

ਗ੍ਰੰਥੀ 'ਤੇ ਹਮਲਾ ਕਰਕੇ ਵੱਢੀ ਲੱਤ ਨੂੰ ਹਮਲਾਵਰ ਲੈ ਗਏ ਨਾਲ, ਪੁਲਿਸ ਖੰਗਾਲ ਰਹੀ ਸੀਸੀਟੀਵੀ

ਤਰਨਤਾਰਨ: ਬੀਤੀ ਦੇਰ ਰਾਤ ਗੁਰਦੁਆਰਾ ਸਾਹਿਬ ਵਿੱਚ ਗ੍ਰੰਥੀ ਦੀ ਡਿਊਟੀ ਕਰਦੇ ਵਿਅਕਤੀ ਉੱਤੇ ਘਰ ਵਾਪਿਸ ਆਉਂਦੇ ਸਮੇਂ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ ਕਰ ਦਿੱਤਾ । ਇਸ ਹਮਲੇ ਦੌਰਾਨ ਗ੍ਰੰਥੀ ਦੀ ਲੱਤ ਵੱਢ ਦਿੱਤੀ ਗਈ ਅਤੇ ਹਮਲਾਵਰ ਵੱਢੀ ਲੱਤ ਨੂੰ ਵੀ ਨਾਲ ਲੈ ਗਏ, ਕਿਉਂਕਿ ਮੌਕੇ ਉੱਤੋਂ ਕੱਟੀ ਲੱਤ ਬਰਾਮਦ ਨਹੀਂ ਹੋਈ। ਪੀੜਤ ਪਰਿਵਾਰ ਮੁਤਾਬਿਕ ਕਸਬਾ ਖਡੂਰ ਸਾਹਿਬ ਦੇ ਸੁਖਚੈਨ ਸਿੰਘ ਉਮਰ 55 ਸਾਲ ਪੁੱਤਰ ਸ਼ੇਰ ਸਿੰਘ ਉੱਪਰ ਬੀਤੀ ਦੇਰ ਰਾਤ ਲਗਭਗ 8 ਵਜੇ ਦੇ ਕਰੀਬ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਜ਼ਖਮੀ ਕਰ ਦਿੱਤਾ ਗਿਆ ਅਤੇ ਹਮਲਾਵਰਾਂ ਨੇ ਬੇਰਹਿਮੀ ਦੀਆਂ ਹੱਦਾ ਪਾਰ ਕਰਦਿਆਂ ਲੱਤ ਵੀ ਕੱਟ ਦਿੱਤੀ।

ਹਸਪਤਾਲ ਦਾਖਲ ਕਰਵਾਇਆ ਗਿਆ: ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰੋਜ਼ ਦੀ ਤਰ੍ਹਾਂ ਸੁਖਚੈਨ ਸਿੰਘ ਜੋ ਪਿੰਡ ਬਾਣੀਆਂ ਵਿਖੇ ਗ੍ਰੰਥੀ ਦੀ ਡਿਊਟੀ ਕਰਦੇ ਹਨ। ਬੀਤੀ 8 ਵਜੇ ਦੇ ਕਰੀਬ ਜਦ ਉਹ ਘਰ ਵਾਪਿਸ ਆ ਰਿਹਾ ਸੀ ਤਾਂ ਕੁੱਝ ਅਣਪਛਾਤੇ ਵਿਅਕਤੀਆਂ ਵੱਲੋ ਉਨ੍ਹਾਂ ਉੱਪਰ ਹਮਲਾ ਕਰਕੇ ਉਨ੍ਹਾਂ ਦੀ ਲੱਤ ਵੱਢ ਦਿੱਤੀ ਗਈ ਅਤੇ ਵੱਢੀ ਲੱਤ ਨੂੰ ਹਮਲਾਵਰ ਨਾਲ਼ ਹੀ ਲੈ ਗਏ। ਪੁਲਿਸ ਮੁਤਾਬਿਕ ਇਸ ਕਾਤਲਾਨਾ ਹਮਲੇ ਦੌਰਾਨ ਉਨ੍ਹਾਂ ਦੇ ਇੱਕ ਹੱਥ ਦੀਆਂ ਉਂਗਲਾਂ ਵੀ ਵੱਢ ਦਿੱਤੀਆਂ ਗਈਆਂ। ਨਾਲ ਹੀ ਉਨ੍ਹਾਂ ਕਿਹਾ ਕਿ ਗ੍ਰੰਥੀ ਸਿੰਘ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਅੰਮ੍ਰਿਤਸਰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪਰਿਵਾਰਕ ਮੈਂਬਰਾਂ ਵੱਲੋ ਇਨਸਾਫ਼ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਚੌਂਕੀ ਖਡੂਰ ਸਾਹਿਬ ਦੇ ਇੰਚਾਰਜ ਜਤਿੰਦਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਮੌਕਾ ਦੇਖਿਆ ਗਿਆ ਹੈ ਅਤੇ ਸੀ ਸੀ ਟੀ ਵੀ ਫੁਟੇਜ਼ ਖੰਗਾਲੀ ਜਾ ਰਹੀ ਹੈ।

ਦੱਸ ਦਈਏ ਕੁੱਝ ਸਮਾਂ ਪਹਿਲਾਂ ਇਸੇ ਤਰ੍ਹਾਂ ਦਾ ਹਮਲਾ ਸੁਲਤਾਨਪੁਰ ਲੋਧੀ ਦੇ ਸਦਰ ਬਾਜ਼ਾਰ ਚੋਂ ਵੀ ਦੇਖਣ ਨੂੰ ਮਿਲਿਆ ਸੀ ਜਦੋਂ ਕੁੱਝ ਹਥਿਆਰਬੰਦ ਹਮਲਾਵਰਾਂ ਨੇ ਇਕ ਨੌਜਵਾਨ ਮੁੰਡੇ ’ਤੇ ਸ਼ਰੇਆਮ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ’ਚ ਜ਼ੇਰੇ ਇਲਾਜ ਅਵਿਨਾਸ਼ ਭੱਟੀ ਨੇ ਦੱਸਿਆ ਸੀ ਕਿ ਉਹ ਰਾਤ ਕਰੀਬ 8.30 ਵਜੇ ਸਦਰ ਬਾਜ਼ਾਰ ਵਿਚ ਸਾਮਾਨ ਲੈਣ ਗਿਆ ਸੀ। ਜਦੋਂ ਉਹ ਸਦਰ ਬਾਜ਼ਾਰ ਸਥਿਤ ਕਰਿਆਨੇ ਦੀ ਦੁਕਾਨ ਤੋਂ ਬਾਹਰ ਨਿਕਲਿਆ ਤਾਂ 8-10 ਨੌਜਵਾਨ ਆਏ ਅਤੇ ਆਉਂਦਿਆਂ ਹੀ ਉਨ੍ਹਾਂ ਨੇ ਸਾਡੇ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਪੀੜਤ ਨੇ ਦੱਸਿਆ ਕਿ ਜਿਸ ਸਮੇਂ ਹਮਲਾ ਹੋਇਆ ਉਸ ਸਮੇਂ ਮੇਰੇ ਨਾਲ ਮੇਰਾ ਭਰਾ ਅਕਾਸ਼ਦੀਪ ਭੱਟੀ ਵੀ ਮੌਜੂਦ ਸੀ, ਜਿਸ ਨੇ ਦੁਕਾਨ ਦੇ ਅੰਦਰ ਵੜ ਕੇ ਆਪਣੀ ਜਾਨ ਬਚਾਈ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨਾਂ ਨੇ ਸਾਨੂੰ ਜਾਤੀ ਸੂਚਕ ਸ਼ਬਦ ਵੀ ਬੋਲੇ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਕਤ ਨੌਜਵਾਨਾਂ ਨੇ ਮੇਰੇ ਚਾਚੇ ਦੇ ਲੜਕੇ ’ਤੇ ਹਮਲਾ ਕੀਤਾ ਸੀ ਪਰ ਪੁਲਸ ਨੂੰ ਸ਼ਿਕਾਇਤ ਦੇਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ ਸੀ।ਦੱਸ ਦਈਏ ਇਹ ਸਾਰੀ ਘਟਨਾ ਦੁਕਾਨ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਸੀ।

ਇਹ ਵੀ ਪੜ੍ਹੋ: Kanpur Fire Incident: ਕਾਨਪੁਰ 'ਚ 500 ਤੋਂ ਵੱਧ ਦੁਕਾਨਾਂ ਵਿੱਚ ਲੱਗੀ ਅੱਗ, ਕਰੋੜਾਂ ਦਾ ਨੁਕਸਾਨ

Last Updated :Mar 31, 2023, 2:03 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.