ETV Bharat / state

ਪਲਾਟ ਦੇ ਕਬਜ਼ੇ ਨੂੰ ਲੈ ਕੇ ਸਾਬਕਾ ਸਰਪੰਚ ਨੇ ਐੱਨ.ਆਰ.ਆਈ ਨੂੰ ਗੋਲੀਆਂ ਮਾਰ ਕੀਤਾ ਜ਼ਖ਼ਮੀ

author img

By

Published : Oct 11, 2020, 8:53 PM IST

ਤਰਨਤਾਰਨ ਦੇ ਹਲਕਾ ਪੱਟੀ ਦੇ ਢੋਟੀਆਂ ਵਿੱਚ ਸਾਬਕਾ ਕਾਂਗਰਸੀ ਸਰਪੰਚ ਨੇ ਇੱਕ ਪਲਾਟ ਦੇ ਕਬਜ਼ੇ ਨੂੰ ਲੈ ਕੇ ਐੱਨ.ਆਰ.ਆਈ ਪਰਿਵਾਰ ਉੱਤੇ ਗੋਲੀਆਂ ਚਲਾ ਕੇ ਜ਼ਖ਼ਮੀ ਕਰ ਦਿੱਤਾ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਫ਼ਰਾਰ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਪਲਾਟ ਦੇ ਕਬਜ਼ੇ ਨੂੰ ਲੈ ਕੇ ਸਾਬਕਾ ਸਰਪੰਚ ਨੇ ਐੱਨ.ਆਰ.ਆਈ ਨੂੰ ਗੋਲੀਆਂ ਮਾਰ ਕੀਤਾ ਜ਼ਖ਼ਮੀ
ਪਲਾਟ ਦੇ ਕਬਜ਼ੇ ਨੂੰ ਲੈ ਕੇ ਸਾਬਕਾ ਸਰਪੰਚ ਨੇ ਐੱਨ.ਆਰ.ਆਈ ਨੂੰ ਗੋਲੀਆਂ ਮਾਰ ਕੀਤਾ ਜ਼ਖ਼ਮੀ

ਤਰਨਤਾਰਨ: ਵਿਧਾਨ ਸਭਾ ਹਲਕਾ ਪੱਟੀ ਦੇ ਢੋਟੀਆਂ ਵਿੱਚ ਕਾਂਗਰਸ ਦੇ ਸਾਬਕਾ ਸਰਪੰਚ ਅਤੇ ਉਸ ਦੇ ਸਾਥੀਆਂ ਵੱਲੋਂ ਪਲਾਟ ਦੇ ਕਬਜ਼ੇ ਨੂੰ ਲੈ ਕੇ ਇੱਕ ਐੱਨ.ਆਰ.ਆਈ ਉੱਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ।

ਵੇਖੋ ਵੀਡੀਓ।

ਤੁਹਾਨੂੰ ਦੱਸ ਦਈਏ ਕਿ ਇਸ ਮਾਮਲੇ ਦੀ ਇੱਕ ਵੀਡੀਓ ਵੀ ਵਾਇਰਲ ਹੋਈ ਹੈ, ਜਿਸ ਦੇ ਵਿੱਚ ਸਾਬਕਾ ਸਰਪੰਚ ਦੇ ਹੱਥ ਵਿੱਚ ਬੰਦੂਕ ਹੈ। ਇਸ ਹਮਲੇ ਵਿੱਚ ਤਿੰਨ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ਼ ਲਈ ਕੈਰੋਂ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਜ਼ਖ਼ਮੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਹਾਂਗਕਾਂਗ ਵਿੱਚ ਰਹਿੰਦਾ ਹੈ, ਉਨ੍ਹਾਂ ਦੀ ਮਾਲਕੀਅਤ ਦਾ 14 ਮਰਲੇ ਦਾ ਪਲਾਟ ਪਿੰਡ ਢੋਟੀਆਂ ਵਿੱਚ ਹੈ ਜਿਸ ਉੱਪਰ ਸਾਬਕਾ ਸਰਪੰਚ ਅਤੇ ਮੌਜੂਦਾ ਬਲਾਕ ਸੰਮਤੀ ਮੈਂਬਰ ਰਣਜੀਤ ਸਿੰਘ ਰਾਣਾ ਕਬਜ਼ਾ ਕਰਨ ਦੀ ਫਿਰਾਕ ਵਿੱਚ ਹੈ। ਅੱਜ ਜਦ ਉਨ੍ਹਾਂ ਦਾ ਪਰਿਵਾਰ ਸਵੇਰ ਵੇਲੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਲਈ ਗੱਡੀ ਵਿੱਚ ਸਵਾਰ ਹੋਇਆ ਤਾਂ ਰਣਜੀਤ ਸਿੰਘ ਤੇ ਉਸ ਦੇ ਸਾਥੀਆਂ ਵੱਲੋਂ ਬੰਦੂਕ ਨਾਲ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਜ਼ਖਮੀ ਬਜ਼ੁਰਗ ਹਰਭਜਨ ਕੌਰ ਨੇ ਦੱਸਿਆ ਕਿ ਸਾਬਕਾ ਸਰਪੰਚ ਅਤੇ ਮੌਜੂਦਾ ਬਲਾਕ ਸੰਮਤੀ ਮੈਂਬਰ ਸਾਨੂੰ ਪਹਿਲਾਂ ਵੀ ਕਈ ਵਾਰ ਗੋਲੀਆਂ ਚਲਾ ਕੇ ਡਰਾਉਂਦਾ ਧਮਕਾਉਂਦਾ ਰਿਹਾ ਹੈ। ਅੱਜ ਇਸ ਨੇ ਸਾਡੀ ਗੱਡੀ ਉੱਪਰ ਗੋਲੀਆਂ ਚਲਾ ਕੇ ਸਾਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਸਾਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।

ਚੌਕੀ ਇੰਚਾਰਜ ਨੌਸ਼ਹਿਰਾ ਪੰਨੂੰਆਂ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਸਾਬਕਾ ਸਰਪੰਚ ਅਤੇ ਮੌਜੂਦਾ ਬਲਾਕ ਸੰਮਤੀ ਮੈਂਬਰ ਵੱਲੋਂ ਗੋਲੀ ਚਲਾ ਕੇ ਤਿੰਨ ਲੋਕਾਂ ਨੂੰ ਜ਼ਖਮੀ ਕੀਤੇ ਜਾਣ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ। ਉਸ ਨੇ ਦੱਸਿਆ ਕਿ ਗੋਲੀਆਂ ਚਲਾਉਣ ਵਾਲਾ ਹਮਲਾਵਰ ਇਸ ਵੇਲੇ ਫ਼ਰਾਰ ਹੈ ਅਤੇ ਉਸ ਦੀ ਭਾਲ ਜਾਰੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.