ਵਿਜੀਲੈਂਸ ਵੱਲੋਂ ਕਾਨੂੰਨਗੋ ਦਸ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

author img

By

Published : Nov 24, 2022, 4:59 PM IST

ਵਿਜੀਲੈਂਸ ਵੱਲੋਂ ਕਾਨੂੰਨਗੋ ਦਸ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਸਰਕਾਰ ਵਲੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸ ਦੇ ਚੱਲਦਿਆਂ ਵਿਜੀਲੈਂਸ ਵਿਭਾਗ ਵਲੋਂ ਰਿਸ਼ਵਤਖੋਰਾਂ 'ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਵਿਜੀਲੈਂਸ ਬਿਊਰੋ ਵਲੋਂ ਕਾਨੂੰਨਗੋ ਨੂੰ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ ਕੀਤਾ ਹੈ।

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵੀਰਵਾਰ ਨੂੰ ਸਰਕਲ ਠੱਠੀ ਸੋਹਲ, ਤਰਨਤਾਰਨ ਜ਼ਿਲ੍ਹੇ ਵਿੱਚ ਤਾਇਨਾਤ ਮਾਲ ਕਾਨੂੰਨਗੋ ਓਮ ਪ੍ਰਕਾਸ਼ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਨਗੋ ਨੂੰ ਭਲਵਿੰਦਰ ਸਿੰਘ ਵਾਸੀ ਪਿੰਡ ਝਬਾਲ, ਜ਼ਿਲ੍ਹਾ ਤਰਨਤਾਰਨ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਹੈ।

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਮਾਲ ਅਧਿਕਾਰੀ ਉਸ ਦੇ ਰਿਸ਼ਤੇਦਾਰ ਦੀ ਹੱਦਬੰਦੀ ਰਿਪੋਰਟ ਦੇਣ ਬਦਲੇ ਉਸ ਕੋਲੋਂ 25,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ ਅਤੇ ਸੌਦਾ 10,000 ਰੁਪਏ ਵਿਚ ਤੈਅ ਹੋਇਆ ਹੈ।

ਉਸਦੀ ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ ਵਿਜੀਲੈਂਸ ਦੀ ਇੱਕ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰੰਗੇ ਹੱਥੀਂ ਕਾਬੂ ਕਰ ਲਿਆ।

ਇਹ ਵੀ ਪੜ੍ਹੋ: ਹਥਿਆਰਾਂ ਦੀ ਨੋਕ ਉੱਤੇ ਲੁਟੇਰਿਆਂ ਨੇ ਨੌਜਵਾਨ ਤੋਂ ਖੋਹਿਆ ਵਾਹਨ, ਲੁੱਟ ਦੀ ਵਾਰਦਾਤ ਸੀਸੀਟੀਵੀ ਵਿੱਚ ਕੈਦ

ਉਨ੍ਹਾਂ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਜਾਰੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.