ETV Bharat / state

ਪੰਜਾਬ ਦੇ ਨਵਜੋਤ ਸਿੰਘ ਦੀ ਕੈਨੇਡਾ 'ਚ ਮੌਤ, 7 ਮਹੀਨੇ ਪਹਿਲਾਂ ਗਿਆ ਸੀ ਕੈਨੇਡਾ

author img

By

Published : Jun 17, 2023, 10:35 AM IST

ਤਰਨਤਾਰਨ ਦੇ ਪਿੰਡ ਢੋਟੀਆਂ ਦੇ ਨੌਜਵਾਨ ਦੀ ਕੈਨੇਡਾ ਵਿੱਚ ਅਚਾਨਕ ਮੌਤ ਹੋ ਗਈ। ਮ੍ਰਿਤਕ ਨਵੋਜਤ ਸਿੰਘ ਸੱਤ ਮਹੀਨੇ ਪਹਿਲਾਂ ਕੈਨੇਡਾ ਪਤਨੀ ਨਾਲ ਗਿਆ ਸੀ। ਪਰਿਵਾਰ ਦਾ ਕਹਿਣਾ ਹੈ ਕਿ ਨਵਜੋਤ ਦੀ ਮੌਤ ਦਿਲ ਦਾ ਦੌਰਾ ਪੈਣ ਕਰਕੇ ਹੋਈ ਹੈ।

Navjot Singh of Dhotian village of Tarn Taran died in Canada
ਤਰਨਤਾਰਨ ਦੇ ਪਿੰਡ ਢੋਟੀਆਂ ਦੇ ਨਵਜੋਤ ਸਿੰਘ ਦੀ ਕੈਨੇਡਾ 'ਚ ਮੌਤ, 7 ਮਹੀਨੇ ਪਹਿਲਾਂ ਮ੍ਰਿਤਕ ਗਿਆ ਸੀ ਕੈਨੇਡਾ

ਪਰਿਵਾਰ ਨੇ ਲਾਸ਼ ਭਾਰਤ ਲਿਆਉਣ ਦੀ ਅਪੀਲ ਕੀਤੀ

ਤਰਨਤਾਰਨ: ਪਿੰਡ ਢੋਟੀਆਂ ਦੇ ਨੌਜਵਾਨ ਨਵਜੋਤ ਸਿੰਘ ਦੀ ਸ਼ੁੱਕਰਵਾਰ ਨੂੰ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਨਵਜੋਤ ਸੱਤ ਮਹੀਨੇ ਪਹਿਲਾਂ ਪਤਨੀ ਰਮਨਦੀਪ ਕੌਰ ਨਾਲ ਕੈਨੇਡਾ ਗਿਆ ਸੀ। ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਸ਼ੁੱਕਰਵਾਰ ਸਵੇਰੇ ਨਵਜੋਤ ਨੇ ਆਪਣੀ ਭੈਣ ਕਮਲਜੀਤ ਕੌਰ ਨੂੰ ਫੋਨ ਕਰਕੇ ਪਰਿਵਾਰ ਦਾ ਹਾਲ ਚਾਲ ਜਾਣਿਆ। ਕਮਲਜੀਤ ਨਾਲ ਫੋਨ 'ਤੇ ਗੱਲ ਕਰਦਿਆਂ ਨਵਜੋਤ ਨੇ ਕਿਹਾ ਕਿ ਉਹ ਹੁਣ ਇਸ਼ਨਾਨ ਕਰਨ ਜਾ ਰਿਹਾ ਹੈ। ਨਵਜੋਤ ਕਰੀਬ 15 ਮਿੰਟ ਤੱਕ ਵਾਸ਼ਰੂਮ ਤੋਂ ਬਾਹਰ ਨਹੀਂ ਆਇਆ। ਇਸ ਦੌਰਾਨ ਪਤਾ ਲੱਗਾ ਕਿ ਨਵਜੋਤ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਜਦੋਂ ਉਸ ਦੀ ਪਤਨੀ ਰਮਨਦੀਪ ਨੇ ਇਸ ਦੀ ਸੂਚਨਾ ਪਿੰਡ ਢੋਟੀਆਂ ਦੀ ਰਹਿਣ ਵਾਲੀ ਆਪਣੀ ਮਾਤਾ ਜਸਬੀਰ ਕੌਰ ਨੂੰ ਦਿੱਤੀ ਤਾਂ ਉਹ ਬੇਹੋਸ਼ ਹੋ ਗਈ। ਪਰਿਵਾਰ ਹੁਣ ਨਵਜੋਤ ਦੀ ਲਾਸ਼ ਦਾ ਇੰਤਜ਼ਾਰ ਕਰ ਰਿਹਾ ਹੈ।

ਲਾਸ਼ ਭਾਰਤ ਲਿਆਉਣ ਦੀ ਅਪੀਲ: ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਬੜੇ ਚਾਵਾਂ ਨਾਲ ਉਨ੍ਹਾਂ ਦਾ ਪੁੱਤਰ ਪਤਨੀ ਨਾਲ ਕੈਨੇਡਾ ਵਿੱਚ ਜ਼ਿੰਦਗੀ ਬਸਰ ਕਰਨ ਲਈ ਗਿਆ ਸੀ ਪਰ ਵਿਦੇਸ਼ੀ ਧਰਤੀ ਉੱਤੇ ਭਾਣਾ ਵਰਤ ਗਿਆ। ਪਰਿਵਾਰ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਨੌਜਵਾਨ ਦੀ ਲਾਸ਼ ਜੱਦੀ ਪਿੰਡ ਲਿਆਉਣ ਲਈ ਮਦਦ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀਆਂ ਅੰਤਿਮ ਰਸਮਾਂ ਉਹ ਜੱਦੀ ਪਿੰਡ ਹੀ ਕਰਨਾ ਚਾਹੁੰਦੇ ਨੇ।

ਪਹਿਲਾਂ ਵੀ ਹੋਈਆਂ ਨੌਜਵਾਨਾਂ ਦੀਆਂ ਮੌਤਾਂ: ਦੱਸ ਦਈਏ ਬੀਤੇ ਦਿਨੀ ਵੀ ਜ਼ਿਲ੍ਹਾ ਮਾਨਸਾ ਦੇ ਇੱਕ ਨੌਜਵਾਨ ਦੀ ਕੈਨੇਡਾ ਦੇ ਵਿੱਚ ਅਚਾਨਕ ਹਾਰਟ ਅਟੈਕ ਆਉਣ ਦੇ ਕਾਰਨ ਮੌਤ ਹੋ ਗਈ ਸੀ। ਇਸ ਤੋਂ ਬਾਅਦ ਨੌਜਵਾਨ ਦੀ ਮ੍ਰਿਤਕ ਦੇਹ ਅੰਮ੍ਰਿਤਸਰ ਏਅਰਪੋਰਟ ਉੱਤੇ ਪਹੁੰਚੀ ਸੀ। ਜਿਸ ਤੋਂ ਬਾਅਦ ਪਰਿਵਾਰ ਨੇ ਮ੍ਰਿਤਕ ਦੇਹ ਮਾਨਸਾ ਵਿਖੇ ਲਿਆ ਕੇ ਸਸਕਾਰ ਕਰ ਦਿੱਤਾ ਸੀ। ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਪਿੱਛੇ ਮਾਤਾ-ਪਿਤਾ ਤੋਂ ਇਲਾਵਾ ਪਤਨੀ ਨੂੰ ਛੱਡ ਗਿਆ। ਇਸ ਤੋਂ ਇਲਾਵਾ ਬਟਾਲਾ ਦੇ ਨਜ਼ਦੀਕੀ ਪਿੰਡ ਸਰਵਾਲੀ ਦੇ ਨੌਜਵਾਨ ਸਰਦੂਲ ਸਿੰਘ ਦੀ ਕੈਨੇਡਾ ਵਿੱਚ ਹਾਰਟ ਅਟੈਕ ਨਾਲ ਮੌਤ ਹੋ ਗਈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਸੀ। ਦੱਸ ਦਈਏ ਸਰਵਾਲੀ ਦਾ ਨੌਜਵਾਨ ਸਰਦੂਲ ਸਿੰਘ ਕਰੀਬ 6 ਮਹੀਨੇ ਪਹਿਲਾਂ ਹੀ ਕੈਨੇਡਾ ਵਰਕ ਪਰਮਿਟ ਉੱਤੇ ਗਿਆ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.