ETV Bharat / state

Patti to Shimla bus service: ਹੁਣ ਪੱਟੀ ਤੋਂ ਸ਼ਿਮਲਾ ਤੱਕ ਦੌੜੇਗੀ "ਰੋਡਵੇਜ਼ ਦੀ ਲਾਰੀ"

author img

By

Published : Apr 9, 2023, 5:13 PM IST

Punjab Roadways buses will go from Patti to Shimla
ਹੁਣ ਪੱਟੀ ਤੋਂ ਸ਼ਿਮਲਾ ਤਕ ਦੌੜੇਗੀ "ਰੋਡਵੇਜ਼ ਦੀ ਲਾਰੀ"

ਪੰਜਾਬ ਰੋਡਵੇਜ਼ ਦੀਆਂ ਬੱਸਾਂ ਹੁਣ ਪੱਟੀ ਤੋਂ ਸ਼ਿਮਲਾ ਤਕ ਜਾਣਗੀਆਂ। ਇਸ ਸਹੂਲਤ ਦੀ ਸ਼ੁਰੂਆਤ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਸਮੇਂ ਕਹੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੇ ਉਪਰਾਲੇ ਜਾਰੀ ਰਹਿਣਗੇ।

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਪੱਟੀ ਤੋਂ ਸ਼ਿਮਲਾ ਤਕ ਪੰਜਾਬ ਰੋਡਵੇਜ਼ ਦੀ ਬੱਸ ਸੇਵਾ ਦੀ ਸ਼ੁਰੂਆਤ ਕੀਤੀ। ਸਰਕਾਰ ਦੇ ਇਸ ਉਪਰਾਲੇ ਨਾਲ ਇਹ ਪਹਿਲੀ ਵਾਰ ਹੋਇਆ ਹੈ, ਜਦੋਂ ਪੱਟੀ ਤੋਂ ਸ਼ਿਮਲਾ ਲਈ ਪੰਜਾਬ ਰੋਡਵੇਜ਼ ਦੀ ਬੱਸ ਸਰਵਿਸ ਸ਼ੁਰੂ ਹੋਈ ਹੋਵੇ। ਪੱਟੀ ਬੱਸ ਸਟੈਂਡ ਤੋਂ ਬੱਸ ਹਰੀ ਝੰਡੀ ਵਿਖਾਉਣ ਉਪਰੰਤ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਹੋਰਨਾਂ ਸੂਬਿਆਂ ਤਕ ਬੱਸਾਂ ਚਲਾਈਆਂ ਜਾ ਰਹੀਆਂ ਹਨ।

585 ਰੁਪਏ ਹੋਵੇਗਾ ਇਕ ਪਾਸੇ ਦਾ ਕਿਰਾਇਆ : ਉਨ੍ਹਾਂ ਦੱਸਿਆ ਕਿ ਪੰਜਾਬ ਰੋਡਵੇਜ਼, ਪਨਬੱਸ ਦੀ ਇਹ ਬੱਸ ਪੱਟੀ ਬੱਸ ਸਟੈਂਡ ਤੋਂ ਸਵੇਰੇ 10:20 ਵਜੇ ਚੱਲੇਗੀ ਅਤੇ ਵਾਇਆ ਅੰਮ੍ਰਿਤਸਰ, ਜਲੰਧਰ ਤੇ ਚੰਡੀਗੜ੍ਹ ਹੁੰਦਿਆਂ ਰਾਤ 10.30 ਵਜੇ ਸ਼ਿਮਲਾ ਪੁੱਜੇਗੀ। ਇਸੇ ਤਰ੍ਹਾਂ ਅਗਲੇ ਦਿਨ ਸਵੇਰੇ 7:10 ਵਜੇ ਸ਼ਿਮਲਾ ਤੋਂ ਚੱਲ ਕੇ ਉਸੇ ਰਸਤੇ ਵਾਪਸੀ ਕਰੇਗੀ ਅਤੇ ਸ਼ਾਮ ਕਰੀਬ 7:30 ਵਜੇ ਪੱਟੀ ਪਹੁੰਚੇਗੀ। ਬੱਸ ਦਾ ਇੱਕ ਪਾਸੇ ਦਾ ਕਿਰਾਇਆ 585 ਰੁਪਏ ਨਿਰਧਾਰਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ : Clash in Kaumi Insaaf Morcha: ਕੌਮੀ ਇਨਸਾਫ਼ ਮੋਰਚੇ ਦੌਰਾਨ ਖੂਨੀ ਝੜਪ, ਨਿਹੰਗ ਸਿੰਘ ਦਾ ਵੱਢਿਆ ਹੱਥ, ਹਸਪਤਾਲ ਦਾਖਲ

ਪੰਜਾਬ ਰੋਡਵੇਜ਼ ਨੇ ਲੰਘੇ ਵਿੱਤੀ ਵਰ੍ਹੇ ਰਿਕਾਰਡ ਵਾਧਾ ਕੀਤਾ ਦਰਜ : ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਪੰਜਾਬ ਰੋਡਵੇਜ਼ ਨੇ ਲੰਘੇ ਵਿੱਤੀ ਵਰ੍ਹੇ ਦੌਰਾਨ ਆਮਦਨ ਵਿੱਚ ਰਿਕਾਰਡ ਵਾਧਾ ਦਰਜ ਕੀਤਾ ਹੈ। ਵਿੱਤੀ ਵਰ੍ਹੇ 2022-23 ਦੌਰਾਨ ਪੰਜਾਬ ਰੋਡਵੇਜ਼ ਨੂੰ 700.88 ਕਰੋੜ ਰੁਪਏ ਆਮਦਨ ਹੋਈ ਹੈ, ਜੋ ਵਿੱਤੀ ਵਰ੍ਹੇ 2021-22 ਦੌਰਾਨ 547.08 ਕਰੋੜ ਰੁਪਏ ਸੀ। ਉਨ੍ਹਾਂ ਦੱਸਿਆ ਕਿ ਬੀਤੇ ਵਿੱਤੀ ਵਰ੍ਹੇ ਦੇ ਮੁਕਾਬਲੇ 153.80 ਕਰੋੜ ਰੁਪਏ ਦਾ ਇਹ ਵਾਧਾ 28.11 ਫ਼ੀਸਦੀ ਬਣਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰੋਡਵੇਜ਼ ਵਾਧੇ ਵਿੱਚ ਹੈ।

ਇਹ ਵੀ ਪੜ੍ਹੋ : Farmers Protest: ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ, ਕਿਹਾ- ਮੁਆਵਜ਼ਾ ਰਕਮ 'ਚ ਵਾਧਾ ਕਰੇ ਸਰਕਾਰ

"ਸਰਕਾਰ ਦੀਆਂ ਪਾਰਦਰਸ਼ੀ ਨੀਤੀਆਂ ਸਦਕਾ ਟਰਾਂਸਪੋਰਟ ਤਰੱਕੀ ਦੀ ਰਾਹ 'ਤੇ" : ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਪਹਿਲਾਂ ਹੀ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਲੋਕਾਂ ਦੀ ਮੰਗ ਅਨੁਸਾਰ ਜ਼ਰੂਰਤ ਵਾਲੀਆਂ ਥਾਵਾਂ ਤੋਂ ਬੱਸਾਂ ਚਲਾਉਣ ਨੂੰ ਤਰਜ਼ੀਹ ਦੇਣ, ਤਾਂ ਜੋ ਲੋਕਾਂ ਨੂੰ ਸਸਤੀ ਅਤੇ ਕਿਫ਼ਾਇਤੀ ਬੱਸ ਸੇਵਾ ਮੁਹੱਈਆ ਕਰਵਾਈ ਜਾ ਸਕੇ। ਕੈਬਨਿਟ ਮੰਤਰੀ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਪਾਰਦਰਸ਼ੀ ਨੀਤੀਆਂ ਸਦਕਾ ਟਰਾਂਸਪੋਰਟ ਵਿਭਾਗ ਤਰੱਕੀ ਦੀ ਰਾਹ 'ਤੇ ਹੈ ਅਤੇ ਇਸ ਰਫ਼ਤਾਰ ਨੂੰ ਹੋਰ ਤੇਜ਼ ਕਰਦਿਆਂ ਵਿਭਾਗ ਨੂੰ ਨਵੀਆਂ ਬੁਲੰਦੀਆਂ' ਤਕ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਪ੍ਰਾਈਵੇਟ ਬੱਸ ਮਾਫ਼ੀਆ ਦਾ ਲੱਕ ਤੋੜਦਿਆਂ ਪੰਜਾਬ ਤੋਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੱਕ ਤਿੰਨ ਗੁਣਾਂ ਘੱਟ ਕਿਰਾਏ 'ਤੇ ਬੱਸ ਸੇਵਾ ਸ਼ੁਰੂ ਕੀਤੀ ਹੈ ਅਤੇ ਹੁਣ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਕਰੀਬ 25 ਬੱਸਾਂ ਦਿੱਲੀ ਹਵਾਈ ਅੱਡੇ ਵੱਲ ਚਲਦੀਆਂ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.