ETV Bharat / state

ਖਰਾਬ ਹੋਈ ਫਸਲ ਦਾ ਨਹੀਂ ਮਿਲਿਆ ਮੁਆਵਜ਼ਾ, ਕਿਸਾਨਾਂ ਨੇ ਸਰਕਾਰ ਦਾ ਫੂਕਿਆ ਪੁਤਲਾ

author img

By

Published : Apr 9, 2023, 4:51 PM IST

The farmers of Tartnatar blew up the effigy of the government
Farmers Blew Up The Effigy of Punjab Govt : ਖਰਾਬ ਹੋਈ ਫਸਲ ਦਾ ਨਹੀਂ ਮਿਲਿਆ ਮੁਆਵਜ਼ਾ, ਕਿਸਾਨਾਂ ਨੇ ਸਰਕਾਰ ਦਾ ਪੁਤਲਾ ਫੂਕਿਆ

ਤੇਜ਼ ਮੀਂਹ ਅਤੇ ਝੱਖੜ ਕਾਰਨ ਪਿੰਡਾਂ ਵਿੱਚ ਖਰਾਬ ਹੋਈਆਂ ਫਸਲਾਂ ਨੂੰ ਲੈ ਕੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਤਰਨਤਾਰਨ ਦੇ ਪਿੰਡ ਘਰਿਆਲਾ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ।

Farmers Blew Up The Effigy of Punjab Govt : ਖਰਾਬ ਹੋਈ ਫਸਲ ਦਾ ਨਹੀਂ ਮਿਲਿਆ ਮੁਆਵਜ਼ਾ, ਕਿਸਾਨਾਂ ਨੇ ਸਰਕਾਰ ਦਾ ਪੁਤਲਾ ਫੂਕਿਆ

ਤਰਨਤਾਰਨ: ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਘਰਿਆਲਾ ਵਿਖੇ ਅੱਜ ਕਿਸਾਨ ਮਜਦੂਰ ਸੰਘਰਸ਼ ਕਮੇਟੀ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਤੇ ਸਰਕਾਰ ਦੇ ਖਿਲਾਫ ਨਾਅਰੇਬਾਜੀ ਵੀ ਕੀਤੀ। ਇਸ ਉਪਰੰਤ ਜਾਣਕਾਰੀ ਦਿੰਦੇ ਹੋਏ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਮੇਹਰ ਸਿੰਘ ਤਲਵੰਡੀ ਨੇ ਕਿਹਾ ਕਿ ਬੀਤੇ ਦਿਨੀਂ ਪੰਜਾਬ ਵਿਚ ਹੋਏ ਭਾਰੀ ਬਾਰਸ਼ ਕਾਰਨ ਜਿਥੇ ਕਿਸਾਨਾਂ ਦੀਆਂ ਫਸਲਾਂ ਜ਼ਮੀਨਾਂ ਉੱਤੇ ਵਿੱਛ ਚੁੱਕੀਆਂ ਹਨ, ਉਥੇ ਹੀ ਪੰਜਾਬ ਸਰਕਾਰ ਕਿਸਾਨਾਂ ਨਾਲ ਕੋਝਾ ਮਜ਼ਾਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੁਰਖੀਆਂ ਵਿੱਚ ਰਹਿਣ ਦੇ ਲਈ ਕਿਸਾਨਾਂ ਨਾਲ ਵਾਅਦੇ ਕਰ ਰਹੀ ਹੈ ਕਿ ਹਰ ਕਿਸਾਨ ਨੂੰ ਮੁਆਵਜ਼ਾ ਮਿਲੇਗਾ। ਸਰਕਾਰ ਕਹਿ ਰਹੀ ਹੈ ਕਿ ਜਿਸ ਕਿਸਾਨ ਦੀ ਵੀ ਫਸਲ ਖਰਾਬ ਹੋਈ ਹੈ, ਉਸਦਾ ਨੁਕਸਾਨ ਪੂਰਿਆ ਜਾਵੇਗਾ। ਪਰ ਜ਼ਮੀਨੀ ਪੱਧਰ ਉੱਤੇ ਇਸ ਦੀ ਹਕੀਕਤ ਕੁਝ ਹੋਰ ਹੀ ਦਿਖਾਈ ਦਿੰਦੀ ਹੈ।

ਚਹੇਤਿਆਂ ਦੀਆਂ ਕਰਵਾਈਆਂ ਜਾ ਰਹੀਆਂ ਗਿਰਦਾਵਰੀਆਂ : ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਚਹੇਤੇ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਆਪਣੀਆਂ ਗੱਡੀਆਂ ਵਿੱਚ ਬਿਠਾ ਕੇ ਆਪਣੇ ਦਫ਼ਤਰਾਂ ਦੇ ਵਿੱਚ ਕਮਰਿਆਂ ਵਿੱਚ ਬਿਠਾ ਕੇ ਆਪਣੇ ਚਹੇਤਿਆਂ ਦੀਆਂ ਗਦਾਰੀਆਂ ਕਰਵਾ ਰਹੇ ਹਨ> ਜ਼ਮੀਨੀ ਪੱਧਰ ਉੱਤੇ ਕਿਸੇ ਵੀ ਕਿਸਾਨ ਦੀ ਜ਼ਮੀਨ ਵਿਚ ਨਾ ਤਾਂ ਅਜੇ ਤੱਕ ਕੋਈ ਪਟਵਾਰੀ ਅਤੇ ਨਾ ਹੀ ਹੋ ਅਧਿਕਾਰੀ ਗਿਰਦਾਵਰੀ ਕਰਨ ਆਇਆ ਹੈ, ਜਿਸ ਤੋਂ ਸਾਫ ਪਤਾ ਚੱਲਦਾ ਹੈ ਕਿ ਪੰਜਾਬ ਸਰਕਾਰ ਦੀ ਮਨਸ਼ਾ ਕੀ ਹੈ।

ਇਹ ਵੀ ਪੜ੍ਹੋ : Farmers Protest: ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ, ਕਿਹਾ- ਮੁਆਵਜ਼ਾ ਰਕਮ 'ਚ ਵਾਧਾ ਕਰੇ ਸਰਕਾਰ

ਸੰਘਰਸ਼ ਕੀਤਾ ਜਾਵੇਗਾ ਤਿੱਖਾ : ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਏਸੀ ਦਫ਼ਤਰਾਂ ਵਿਚ ਬੈਠਾ ਕੇ ਗਿਰਦਾਵਰੀਆਂ ਕਰਨ ਦੀ ਬਜਾਏ ਜ਼ਮੀਨੀ ਪੱਧਰ ਉੱਤੇ ਜਾ ਕੇ ਇਹ ਕੰਮ ਕਰੇ। ਇਸ ਤੋਂ ਹੀ ਪਤਾ ਚੱਲੇਗਾ, ਕਿ ਕਿਸ ਕਿਸਾਨ ਦਾ ਕਿੰਨਾ ਨੁਕਸਾਨ ਹੋਇਆ ਹੈ। ਉਸਨੂੰ ਉਸ ਮੁਤਾਬਕ ਮੁਆਵਜ਼ਾ ਦਿੱਤਾ ਜਾਵੇ ਤਾਂ ਹੀ ਇਹ ਵਾਅਦੇ ਕਰਨ ਦਾ ਕੋਈ ਅਰਥ ਨਿਕਲੇਗਾ। ਕਿਸਾਨ ਆਗੂ ਮੇਹਰ ਸਿੰਘ ਤਲਵੰਡੀ ਨੇ ਕਿਹਾ ਕਿ ਜੇ ਪੰਜਾਬ ਸਰਕਾਰ ਅਤੇ ਉਨ੍ਹਾਂ ਦੇ ਚਹੇਤਿਆਂ ਨੇ ਸਾਡੀ ਇਸ ਮੰਗ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.