ETV Bharat / state

ਹਰੀਕੇ ਹੈਡ ਵਰਕਸ ਤੋਂ ਛੱਡਿਆ ਜਾ ਰਿਹਾ ਪਾਣੀ ਲੋਕਾਂ ਲਈ ਬਣਿਆ ਮੁਸੀਬਤ, ਪੈ ਗਈ ਦੋਹਰੀ ਮਾਰ

author img

By

Published : Aug 18, 2023, 3:46 PM IST

ਪੰਜਾਬ ਦੇ ਕਈ ਪਿੰਡਾਂ 'ਚ ਹੜ੍ਹ ਦੇ ਪਾਣੀ ਨੇ ਤਬਾਹੀ ਮਚਾਈ ਹੈ। ਜਿਸ 'ਚ ਲੋਕਾਂ ਨੂੰ ਘਰ ਤੱਕ ਛੱਡਣ ਲਈ ਮਜ਼ਬੂਰ ਹੋਣਾ ਪਿਆ ਹੈ ਅਤੇ ਆਪਣੇ ਪਸ਼ੂ ਤੱਕ ਘਰ ਤੋਂ ਲਿਜਾਣੇ ਪਏ।

ਹਰੀਕੇ ਹੈਡ ਵਰਕਸ ਤੋਂ ਛੱਡਿਆ ਜਾ ਰਿਹਾ ਪਾਣੀ ਲੋਕਾਂ ਲਈ ਬਣਿਆ ਮੁਸੀਬਤ
ਹਰੀਕੇ ਹੈਡ ਵਰਕਸ ਤੋਂ ਛੱਡਿਆ ਜਾ ਰਿਹਾ ਪਾਣੀ ਲੋਕਾਂ ਲਈ ਬਣਿਆ ਮੁਸੀਬਤ

ਹਰੀਕੇ ਹੈਡ ਵਰਕਸ ਤੋਂ ਛੱਡਿਆ ਜਾ ਰਿਹਾ ਪਾਣੀ ਲੋਕਾਂ ਲਈ ਬਣਿਆ ਮੁਸੀਬਤ

ਤਰਨ ਤਾਰਨ: ਹਿਮਾਚਲ ਦੇ ਪਹਾੜੀ ਇਲਾਕਿਆਂ 'ਚ ਲਗਾਤਾਰ ਪੈ ਰਿਹਾ ਮੀਂਹ ਮੈਦਾਨੀ ਇਲਾਕਿਆਂ ਲਈ ਮੁਸੀਬਤ ਬਣਦਾ ਜਾ ਰਿਹਾ ਹੈ। ਜਿਥੇ ਪੰਜਾਬ ਦੇ ਡੈਮਾਂ 'ਚ ਵਧਿਆ ਪਾਣੀ ਹੁਣ ਪੰਜਾਬ ਦੇ ਪਿੰਡਾਂ ਵਿੱਚ ਤਬਾਹੀ ਮਚਾ ਰਿਹਾ ਹੈ। ਜਿਸ ਦੇ ਚੱਲਦੇ ਕਈ ਥਾਵਾਂ 'ਤੇ ਲੋਕ ਘਰਾਂ ਤੋਂ ਬੇਘਰ ਤੱਕ ਹੋ ਚੁੱਕੇ ਹਨ ਅਤੇ ਆਪਣਾ ਕੀਮਤੀ ਸਮਾਨ ਅਤੇ ਮਾਲ ਡੰਗਰ ਲੈ ਕੇ ਘਰਾਂ ਤੋਂ ਨਿਕਲਣਾ ਪੈ ਰਿਹਾ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਵੀ ਇਸ ਪਾਣੀ ਦੀ ਦੋਹਰੀ ਮਾਰ ਪਈ ਹੈ, ਕਿਉਂਕਿ ਪਿਛਲੇ ਆਏ ਹੜ੍ਹ ਨਾਲ ਫਸਲਾਂ ਨੁਕਸਾਨੀਆਂ ਗਈਆਂ ਸੀ, ਜੋ ਮੁੜ ਤੋਂ ਬਿਜਾਈ ਕਰਨ ਤੋਂ ਬਾਅਦ ਫਿਰ ਨੁਕਸਾਨੀਆਂ ਗਈਆਂ।

ਹਰੀਕੇ ਹੈਡ ਵਰਕਸ ਤੋਂ ਛੱਡਿਆ ਪਾਣੀ: ਤਸਵੀਰਾਂ ਤਰਨਤਾਰਨ ਦੇ ਇਲਾਕੇ ਦੀਆਂ ਹਨ, ਜਿਥੇ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਪਿੰਡ ਪਾਣੀ ਦੀ ਮਾਰ ਝੱਲ ਰਹੇ ਹਨ। ਉਥੇ ਹੀ ਦੋ ਦਰਿਆਵਾਂ ਦਾ ਸੰਗਮ ਹਰੀਕੇ ਜਿਥੇ ਸਤਲੁਜ ਅਤੇ ਬਿਆਸ ਦਰਿਆ ਦਾ ਪਾਣੀ ਇਕੱਠਾ ਹੁੰਦਾ ਹੈ। ਇਸ ਦੇ ਚੱਲਦੇ ਹਰੀਕੇ ਹੈਡ ਵਰਕਸ ਤੋਂ ਡਾਉੇਣ ਸਟਰੀਮ 'ਚ ਕਰੀਬ 2 ਲੱਖ 30 ਹਜ਼ਾਰ ਕਿਊਸਿਕ ਪਾਣੀ ਛੱਡਿਆ ਗਿਆ, ਜੋ ਅਗਲੇ ਨੀਵੇਂ ਪਿੰਡਾਂ 'ਚ ਪਾਣੀ ਮੁੜ ਤਬਾਹੀ ਮਚਾ ਰਿਹਾ ਹੈ।

ਘਰ ਛੱਡ ਕੇ ਬਾਹਰ ਰਹਿਣਾ ਪੈ ਰਿਹਾ : ਇਸ ਮੌਕੇ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦੇ ਘਰਾਂ 'ਚ ਹੜ੍ਹ ਦਾ ਇਹ ਪਾਣੀ ਚਾਰ ਤੋਂ ਪੰਜ ਫੁੱਟ ਤੱਕ ਵੜ ਚੁੱਕਿਆ ਹੈ, ਜਿਸ ਦੇ ਚੱਲਦੇ ਉਨ੍ਹਾਂ ਦੇ ਘਰ ਡੁੱਬ ਚੁੱਕੇ ਹਨ ਅਤੇ ਉਨ੍ਹਾਂ ਨੂੰ ਘਰ ਛੱਡ ਕੇ ਬਾਹਰ ਰਹਿਣਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰਾਤ 12 ਵਜੇ ਦੇ ਕਰੀਬ ਪਾਣੀ ਛੱਡਿਆ ਗਿਆ, ਜਿਸ ਨਾਲ ਉਨ੍ਹਾਂ ਦੀਆਂ ਫਸਲਾਂ ਖਰਾਬ ਹੋ ਚੁੱਕੀਆਂ ਹਨ ਅਤੇ ਪਸ਼ੂਆਂ ਦਾ ਚਾਰਾ ਤੱਕ ਨਹੀਂ ਬਚਿਆ।

ਹੜ੍ਹ ਨੇ ਮਾਰੀ ਦੋਹਰੀ ਮਾਰ: ਉਨ੍ਹਾਂ ਦੱਸਿਆ ਕਿ ਹਾਲੇ ਪਿਛਲੇ ਮਹੀਨੇ ਆਏ ਹੜ੍ਹ ਦੇ ਪਾਣੀ ਨਾਲ ਹੋਏ ਨੁਕਸਾਨ ਤੋਂ ਉਹ ਉਭਰੇ ਨਹੀਂ ਸੀ ਤਾਂ ਹੁਣ ਮੁੜ ਇਹ ਬਿਪਤਾ ਆ ਪਈ ਹੈ। ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਫਸਲਾਂ ਪਹਿਲੇ ਹੜ੍ਹ ਨਾਲ ਖਰਬਾ ਹੋ ਗਈਆਂ ਸੀ, ਜੋ ਮੁੜ ਤੋਂ ਝੋਨਾ ਲਾਇਆ ਗਿਆ ਸੀ, ਉਹ ਵੀ ਇਸ ਹੜ੍ਹ ਨੇ ਖਰਾਬ ਕਰ ਦਿੱਤਾ। ਕਿਸਾਨਾਂ ਦਾ ਕਹਿਣਾ ਕਿ ਉਨ੍ਹਾਂ 'ਤੇ ਕੁਦਰਤ ਦੀ ਦੋਹਰੀ ਮਾਰ ਪਈ ਹੈ।

ਸਰਕਾਰ ਤੇ ਸਮਾਜ ਸੇਵੀ ਕਰਨ ਮਦਦ: ਇਸ ਦੇ ਨਾਲ ਹੀ ਲੋਕਾਂ ਦਾ ਕਹਿਣਾ ਕਿ ਪਿਛਲੇ ਹੜ੍ਹ ਨਾਲੋਂ ਇਸ ਵਾਰ ਦੋ ਫੁੱਟ ਪਾਣੀ ਵੱਧ ਆਇਆ ਹੈ, ਜਿਸ ਕਾਰਨ ਕਾਫ਼ੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਅਪੀਲ ਕੀਤੀ ਕਿ ਸਰਕਾਰਾਂ ਦੇ ਨਾਲ ਸਮਾਜ ਸੇਵੀਆਂ ਵੀ ਉਨ੍ਹਾਂ ਦੀ ਬਾਂਹ ਫੜਨ ਤਾਂ ਜੋ ਉਨ੍ਹਾਂ ਦੇ ਨੁਕਸਾਨ ਦੀ ਕੁਝ ਭਰਪਾਈ ਹੋ ਸਕੇ।

ਪ੍ਰਸ਼ਾਸਨ ਨੇ ਕੀਤੇ ਪੁਰੇ ਪ੍ਰਬੰਧ: ਇਸ ਮੌਕੇ ਪੱਟੀ ਦੇ ਐੱਸ ਡੀ ਐੱਮ ਵਿਪਨ ਭੰਡਾਰੀ ਨੂੰ ਹਰੀਕੇ ਹੈਡ ਦੇ ਡਾਉਣ ਸਟਰੀਮ ਵਿਚ ਜ਼ਿਆਦਾ ਪਾਣੀ ਛੱਡੇ ਜਾਣ 'ਤੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਪੁਰੀ ਤਰ੍ਹਾਂ ਚੌਕਸ ਹੈ ਅਤੇ ਲੋਕਾਂ ਤੱਕ ਮਦਦ ਪਹੁੰਚਾ ਰਿਹਾ ਹੈ। ਇਸ ਦੇ ਨਾਲ ਹੀ ਐਸਡੀਐਮ ਦਾ ਕਹਿਣਾ ਕਿ ਉਨ੍ਹਾਂ ਵਲੋਂ ਪਹਿਲਾਂ ਹੀ ਹੈਲਪਲਾਈਨ ਨੰਬਰ ਜਾਰੀ ਕੀਤੇ ਜਾ ਚੁੱਕੇ ਹਨ, ਜਿਸ 'ਚ ਕਿਸੇ ਨੂੰ ਜ਼ਰੂਰਤ ਪੈਂਦੀ ਹੈ ਤਾਂ ਉਹ ਨੰਬਰਾਂ 'ਤੇ ਸੰਪਰਕ ਕਰ ਸਕਦਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.