ETV Bharat / sukhibhava

Summer Tips: ਗਰਮੀਆਂ ਵਿੱਚ ਇਨ੍ਹਾਂ ਚੀਜ਼ਾਂ ਨੂੰ ਖਾਣ ਤੋਂ ਕਰੋ ਪਰਹੇਜ਼, ਨਹੀਂ ਤਾਂ ਸਿਹਤ ਸਮੱਸਿਆਵਾਂ ਦਾ ਕਰਨਾ ਪੈ ਸਕਦੈ ਸਾਹਮਣਾ

author img

By

Published : May 26, 2023, 12:26 PM IST

ਗਰਮੀਆਂ ਵਿੱਚ ਅਜਿਹੇ ਭੋਜਨ ਪਦਾਰਥਾਂ ਦਾ ਸੇਵਨ ਕਰਨਾ ਬਿਹਤਰ ਮੰਨਿਆ ਜਾਂਦਾ ਹੈ, ਜੋ ਸਰੀਰ ਨੂੰ ਠੰਡਾ ਰੱਖਣ ਵਿੱਚ ਮਦਦ ਕਰਦੇ ਹਨ। ਪਰ ਕੁਝ ਲੋਕ ਜਾਣੇ-ਅਣਜਾਣੇ ਵਿੱਚ ਅਜਿਹਾ ਭੋਜਨ ਖਾਂਦੇ ਹਨ, ਜੋ ਸਿਹਤ ਲਈ ਨੁਕਸਾਨਦਾਇਕ ਹੁੰਦੇ ਹਨ।

Summer Tips
Summer Tips

ਹੈਦਰਾਬਾਦ: ਜਿਵੇਂ-ਜਿਵੇਂ ਗਰਮੀ ਵੱਧਦੀ ਹੈ, ਸਰੀਰ ਦਾ ਤਾਪਮਾਨ ਵੀ ਵੱਧਦਾ ਹੈ। ਪਰ ਸਰੀਰ ਦੇ ਜ਼ਰੂਰੀ ਅੰਦਰੂਨੀ ਅੰਗਾਂ ਨੂੰ ਹਮੇਸ਼ਾ ਇਕਸਾਰ ਤਾਪਮਾਨ ਦੀ ਲੋੜ ਹੁੰਦੀ ਹੈ। ਅਜਿਹੇ 'ਚ ਜੇਕਰ ਤੁਸੀਂ ਗਰਮੀਆਂ 'ਚ ਪਾਣੀ ਚੂਸਣ ਵਾਲਾ ਭੋਜਨ ਖਾਂਦੇ ਹੋ ਤਾਂ ਇਹ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਆਯੁਰਵੇਦ ਦੇ ਅਨੁਸਾਰ, ਗਰਮੀ ਦੇ ਮੌਸਮ ਵਿੱਚ ਪਿੱਤ ਵੀ ਨਿਕਲ ਜਾਂਦੀ ਹੈ। ਜੇਕਰ ਤੁਸੀਂ ਪਿੱਤ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹੋ, ਤਾਂ ਸਰੀਰ ਨੂੰ ਠੰਡਾ ਰੱਖਣਾ ਬਹੁਤ ਜ਼ਰੂਰੀ ਹੈ।

ਗਰਮੀਆਂ ਵਿੱਚ ਇਹ ਭੋਜਣ ਖਾਣ ਤੋਂ ਕਰੋ ਪਰਹੇਜ਼:

ਆਈਸਕ੍ਰੀਮ: ਗਰਮੀਆਂ 'ਚ ਆਈਸਕ੍ਰੀਮ ਖਾਣਾ ਹਰ ਕਿਸੇ ਨੂੰ ਪਸੰਦ ਹੁੰਦਾ ਹੈ। ਜ਼ਿਆਦਾਤਰ ਲੋਕਾਂ ਨੂੰ ਲੱਗਦਾ ਹੈ ਕਿ ਆਈਸਕ੍ਰੀਮ ਖਾਣ ਨਾਲ ਉਨ੍ਹਾਂ ਦੇ ਸਰੀਰ ਨੂੰ ਠੰਡਕ ਮਿਲੇਗੀ ਅਤੇ ਗਰਮੀ ਤੋਂ ਰਾਹਤ ਮਿਲੇਗੀ। ਪਰ ਅਜਿਹਾ ਬਿਲਕੁਲ ਵੀ ਨਹੀਂ ਹੈ। ਆਈਸਕ੍ਰੀਮ ਵਿੱਚ ਬਹੁਤ ਸਾਰਾ ਕਾਰਬੋਹਾਈਡਰੇਟ, ਚਰਬੀ ਅਤੇ ਪ੍ਰੋਟੀਨ ਹੁੰਦਾ ਹੈ। ਜਿਸ ਕਰਕੇ ਇਸ ਨੂੰ ਖਾਣ ਨਾਲ ਤੁਹਾਡਾ ਸਰੀਰ ਗਰਮ ਹੋ ਸਕਦਾ ਹੈ।

ਫਰਾਈਡ ਫੂਡ: ਗਰਮੀਆਂ ਵਿੱਚ ਤੇਲ ਵਾਲੀਆਂ ਚੀਜ਼ਾਂ ਨਹੀਂ ਖਾਣੀਆਂ ਚਾਹੀਦੀਆਂ। ਇਸ ਨੂੰ ਹਜ਼ਮ ਕਰਨ ਲਈ ਕਾਫੀ ਪਾਣੀ ਦੀ ਲੋੜ ਹੁੰਦੀ ਹੈ। ਇਸ ਤੋਂ ਇਲਾਵਾ ਗੈਸ ਜਾਂ ਬਲੋਟਿੰਗ ਵਰਗੀਆਂ ਪਾਚਨ ਸਮੱਸਿਆਵਾਂ ਤੋਂ ਵੀ ਤੁਸੀਂ ਪਰੇਸ਼ਾਨ ਹੋ ਸਕਦੇ ਹੋ। ਇਸ ਮੌਸਮ 'ਚ ਤਲੀਆਂ ਚੀਜ਼ਾਂ ਖਾਣ ਨਾਲ ਤੁਸੀਂ ਫਿਣਸੀਆਂ ਦੀਆਂ ਸਮੱਸਿਆਵਾਂ ਤੋਂ ਵੀ ਪਰੇਸ਼ਾਨ ਹੋ ਸਕਦੇ ਹੋ।

ਚਾਹ ਜਾਂ ਕੌਫੀ: ਗਰਮੀਆਂ 'ਚ ਚਾਹ ਅਤੇ ਕੌਫੀ ਦਾ ਜ਼ਿਆਦਾ ਸੇਵਨ ਕਰਨ ਤੋਂ ਵੀ ਪਰਹੇਜ਼ ਕਰਨਾ ਚਾਹੀਦਾ ਹੈ। ਜੇਕਰ ਤੁਸੀਂ ਕੌਫੀ ਪੀਣਾ ਪਸੰਦ ਕਰਦੇ ਹੋ ਤਾਂ ਗਰਮੀਆਂ 'ਚ ਇਹ ਤੁਹਾਡੇ ਲਈ ਬਹੁਤ ਨੁਕਸਾਨਦਾਇਕ ਹੈ। ਇਸ 'ਚ ਮੌਜੂਦ ਕੈਫੀਨ ਦੇ ਕਾਰਨ ਸਰੀਰ 'ਚ ਪਾਣੀ ਦੀ ਕਮੀ ਹੋ ਸਕਦੀ ਹੈ। ਇਸ ਤੋਂ ਇਲਾਵਾ ਜ਼ਿਆਦਾ ਕੌਫੀ ਪੀਣ ਨਾਲ ਕਿਡਨੀ 'ਚ ਖੂਨ ਦਾ ਪ੍ਰਵਾਹ ਵੱਧ ਸਕਦਾ ਹੈ, ਜਿਸ ਕਾਰਨ ਤੁਹਾਨੂੰ ਵਾਰ-ਵਾਰ ਪਿਸ਼ਾਬ ਆਉਣ ਦੀ ਸਮੱਸਿਆ ਹੋ ਸਕਦੀ ਹੈ, ਅਜਿਹੇ 'ਚ ਤੁਸੀਂ ਡੀਹਾਈਡ੍ਰੇਸ਼ਨ ਦਾ ਸ਼ਿਕਾਰ ਹੋ ਸਕਦੇ ਹੋ।

  1. Skin Care: ਫਿਣਸੀਆਂ ਤੋਂ ਛੁਟਕਾਰਾ ਪਾਉਣ ਲਈ ਕਿਤੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਇਹ ਕੰਮ, ਹੋ ਜਾਓ ਸਾਵਧਾਨ
  2. Lasoda Benefits: ਦੰਦਾਂ ਦੇ ਦਰਦ ਤੋਂ ਲੈ ਕੇ ਕਈ ਸਮੱਸਿਆਵਾਂ ਲਈ ਫ਼ਾਇਦੇਮੰਦ ਹੈ ਇਹ ਫ਼ਲ, ਜਾਣੋ ਇਸਦੇ ਹੋਰ ਫ਼ਾਇਦੇ
  3. ਪਪੀਤੇ ਨਾਲ ਭੁੱਲ ਕੇ ਵੀ ਨਾ ਖਾਓ ਇਹ ਚੀਜ਼ਾਂ, ਨਹੀਂ ਤਾਂ ਇਨ੍ਹਾਂ ਸਮੱਸਿਆਵਾਂ ਦਾ ਕਰਨਾ ਪੈ ਸਕਦੈ ਸਾਹਮਣਾ

ਮੀਟ: ਜੋ ਲੋਕ ਮੀਟ ਖਾਂਦੇ ਹਨ, ਉਨ੍ਹਾਂ ਨੂੰ ਗਰਮੀਆਂ 'ਚ ਇਸ ਨੂੰ ਘੱਟ ਕਰਨਾ ਚਾਹੀਦਾ ਹੈ। ਗਰਮੀਆਂ ਵਿੱਚ ਹਰ ਰੋਜ਼ ਨਾਨ-ਵੇਜ ਖਾਣ ਤੋਂ ਵੀ ਗੁਰੇਜ਼ ਕਰਨਾ ਚਾਹੀਦਾ ਹੈ। ਤੰਦੂਰੀ, ਚਿਕਨ, ਮੱਛੀ, ਸਮੁੰਦਰੀ ਭੋਜਨ ਦੇ ਜ਼ਿਆਦਾ ਸੇਵਨ ਤੋਂ ਪਰਹੇਜ਼ ਕਰੋ ਕਿਉਂਕਿ ਇਨ੍ਹਾਂ ਨਾਲ ਪਸੀਨਾ ਜ਼ਿਆਦਾ ਆਉਂਦਾ ਹੈ ਅਤੇ ਇਸਦੇ ਨਾਲ ਹੀ ਪਾਚਨ ਨਾਲ ਜੁੜੀਆਂ ਅਤੇ ਡਾਇਰੀਆ ਦੀਆਂ ਸਮੱਸਿਆਵਾਂ ਹੋ ਜਾਂਦੀਆ ਹਨ। ਇਸ ਲਈ ਗਰਮੀਆਂ 'ਚ ਨਾਨ-ਵੈਜ ਤੋਂ ਪਰਹੇਜ਼ ਕਰੋ।

ਮਸਾਲੇਦਾਰ ਭੋਜਨ: ਗਰਮੀਆਂ ਦੇ ਮੌਸਮ ਵਿੱਚ ਲੋਕਾਂ ਨੂੰ ਮਿਰਚ ਮਸਾਲੇ ਵਾਲਾ ਭੋਜਣ ਘੱਟ ਖਾਣਾ ਚਾਹੀਦਾ ਹੈ। ਕਿਉਂਕਿ ਗਰਮ ਮਸਾਲਾ ਤੁਹਾਡੇ ਸਰੀਰ ਵਿੱਚ ਗਰਮੀ ਵਧਾ ਸਕਦੇ ਹਨ, ਜਿਸ ਕਾਰਨ ਤੁਹਾਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਗਰਮੀਆਂ ਦੇ ਮੌਸਮ ਵਿੱਚ ਤੁਹਾਨੂੰ ਘੱਟ ਮਸਾਲੇਦਾਰ ਭੋਜਨ ਹੀ ਖਾਣਾ ਚਾਹੀਦਾ ਹੈ। ਤੁਹਾਨੂੰ ਦੱਸ ਦੇਈਏ ਕਿ ਮਸਾਲੇਦਾਰ ਭੋਜਨ ਖਾਣ ਨਾਲ ਵੀ ਤੁਹਾਡੇ ਚਿਹਰੇ 'ਤੇ ਫਿਣਸੀਆਂ ਹੋ ਸਕਦੀਆਂ ਹਨ, ਇਸ ਲਈ ਇਸ ਤੋਂ ਬਚਣਾ ਚਾਹੀਦਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.