ਹੈਦਰਾਬਾਦ: ਹਰ ਘਰ 'ਚ ਲੋਕ ਰੋਟੀ ਨਾਲ ਦਹੀ ਖਾਣਾ ਪਸੰਦ ਕਰਦੇ ਹਨ। ਜ਼ਿਆਦਾਤਰ ਦਹੀ ਪਰਾਠਿਆਂ ਨਾਲ ਲੋਕ ਖਾਂਦੇ ਹਨ। ਦਹੀ ਦੀ ਵਰਤੋ ਹੋਰ ਵੀ ਕਈ ਚੀਜ਼ਾਂ ਬਣਾਉਣ ਲਈ ਕੀਤੀ ਜਾ ਸਕਦੀ ਹੈ। ਇਨ੍ਹਾਂ ਚੀਜ਼ਾਂ 'ਚ ਲੱਸੀ, ਰਾਇਤਾ ਆਦਿ ਸ਼ਾਮਲ ਹੈ। ਦਹੀ ਨੂੰ ਪੇਟ ਲਈ ਕਾਫ਼ੀ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਨੂੰ ਖਾਣ ਨਾਲ ਪੇਟ ਨਾਲ ਜੁੜੀਆਂ ਸਮੱਸਿਆਵਾਂ ਤੋਂ ਰਾਹਤ ਪਾਈ ਜਾ ਸਕਦੀ ਹੈ। ਦਹੀ 'ਚ ਪੋਟਾਸ਼ੀਅਮ, ਵਿਟਾਮਿਨ-ਸੀ, ਵਿਟਾਮਿਨ-ਏ ਅਤੇ ਵਿਟਾਮਿਨ-ਈ ਵਰਗੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਇਹ ਤੱਤ ਸਰੀਰ ਲਈ ਜ਼ਰੂਰੀ ਹੁੰਦੇ ਹਨ।
ਦਹੀ ਦੇ ਫਾਇਦੇ:
ਦੰਦਾਂ ਅਤੇ ਹੱਡੀਆਂ ਲਈ ਦਹੀ ਫਾਇਦੇਮੰਦ: ਦਹੀ ਖਾਣਾ ਦੰਦਾਂ ਅਤੇ ਹੱਡੀਆਂ ਲਈ ਫਾਇਦੇਮੰਦ ਹੁੰਦਾ ਹੈ। ਇਸਦੇ ਨਾਲ ਹੀ ਦਹੀ ਖਾਣ ਨਾਲ ਗਠੀਏ ਦੀ ਸਮੱਸਿਆਂ ਨੂੰ ਘਟ ਕੀਤਾ ਜਾ ਸਕਦਾ ਹੈ। ਇਸ ਲਈ ਆਪਣੀ ਰੋਜ਼ਾਨਾ ਦੀ ਖੁਰਾਕ 'ਚ ਦਹੀ ਨੂੰ ਜ਼ਰੂਰ ਸ਼ਾਮਲ ਕਰੋ। ਇਸ ਨਾਲ ਸਿਹਤ ਨੂੰ ਫਾਇਦਾ ਹੋਵੇਗਾ।
ਦਹੀ ਖਾਣ ਨਾਲ ਇਮਿਊਨਟੀ ਬੂਸਟ ਹੁੰਦੀ: ਦਹੀ ਕਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਇਸਨੂੰ ਖਾਣ ਨਾਲ ਇਮਿਊਨਟੀ ਬੂਸਟ ਕਰਨ 'ਚ ਮਦਦ ਮਿਲਦੀ ਹੈ। ਇਸ 'ਚ ਐਂਟੀਆਕਸੀਡੈਂਟ ਗੁਣ ਪਾਏ ਜਾਂਦੇ ਹਨ, ਜੋ ਸਿਹਤ ਲਈ ਫਾਇਦੇਮੰਦ ਹੁੰਦੇ ਹਨ। ਦਹੀ ਖਾਣ ਨਾਲ ਤੁਸੀਂ ਕਈ ਬਿਮਾਰੀਆਂ ਤੋਂ ਬਚ ਸਕਦੇ ਹੋ।
ਦਹੀ ਖਾਣ ਨਾਲ ਦਿਲ ਸਿਹਤਮੰਦ: ਜਿਹੜੇ ਲੋਕ ਕੋਲੇਸਟ੍ਰੋਲ ਦੀ ਸਮੱਸਿਆਂ ਤੋਂ ਪੀੜਿਤ ਹਨ, ਉਨ੍ਹਾਂ ਲਈ ਦਹੀ ਫਾਇਦੇਮੰਦ ਹੋ ਸਕਦਾ ਹੈ। ਇਸ ਨਾਲ ਖਰਾਬ ਕੋਲੇਸਟ੍ਰੋਲ ਨੂੰ ਘਟ ਕਰਨ 'ਚ ਮਦਦ ਮਿਲਦੀ ਹੈ ਅਤੇ ਦਿਲ ਵੀ ਸਿਹਤਮੰਦ ਰਹਿੰਦਾ ਹੈ। ਇਸ ਲਈ ਆਪਣੀ ਖੁਰਾਕ 'ਚ ਦਹੀ ਨੂੰ ਜ਼ਰੂਰ ਸ਼ਾਮਲ ਕਰੋ।
ਦਹੀ ਭਾਰ ਘਟਾਉਣ 'ਚ ਮਦਦਗਾਰ: ਜੇਕਰ ਤੁਸੀਂ ਆਪਣਾ ਭਾਰ ਘਟ ਕਰਨਾ ਚਾਹੁੰਦੇ ਹੋ, ਤਾਂ ਦਹੀ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰ ਲਓ। ਇਸ ਨਾਲ ਭਾਰ ਘਟ ਕਰਨ 'ਚ ਮਦਦ ਮਿਲ ਸਕਦੀ ਹੈ। ਕਿਉਕਿ ਦਹੀ ਖਾਣ ਨਾਲ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ, ਜਿਸ ਕਾਰਨ ਤੁਸੀਂ ਜ਼ਿਆਦਾ ਖਾਣ ਤੋਂ ਬਚਦੇ ਹੋ ਅਤੇ ਭਾਰ ਘਟ ਕਰਨ 'ਚ ਮਦਦ ਮਿਲਦੀ ਹੈ।
ਦਹੀ ਨਾਲ ਸਰੀਰ ਨੂੰ ਐਨਰਜੀ ਮਿਲਦੀ: ਦਹੀ ਵਿਟਾਮਿਨ ਅਤੇ ਖਣਿਜਾਂ ਨਾਲ ਭਰਪੂਰ ਹੁੰਦਾ ਹੈ। ਇਸਨੂੰ ਖਾਣ ਨਾਲ ਸਰੀਰ ਨੂੰ ਐਨਰਜੀ ਮਿਲਦੀ ਹੈ। ਇਸ ਲਈ ਦਹੀ ਨੂੰ ਆਪਣੀ ਖੁਰਾਕ ਦਾ ਹਿੱਸਾ ਬਣਾਓ। ਇਸ ਨਾਲ ਤੁਹਾਨੂੰ ਸਾਰਾ ਦਿਨ ਕੰਮ ਕਰਨ ਦੀ ਐਨਰਜੀ ਮਿਲੇਗੀ।